Punjab Government: ਪੰਜਾਬ ਸਰਕਾਰ ਨੇ 11,000 ਅਪਾਹਜ ਮੁਲਾਜ਼ਮਾਂ ਦਾ ਟਰਾਂਸਪੋਰਟ ਭੱਤਾ ਬਹਾਲ ਕਰ ਦਿੱਤਾ ਹੈ। ਹੁਣ ਉਨ੍ਹਾਂ ਨੂੰ ਇਹ ਭੱਤਾ 1000 ਰੁਪਏ ਪ੍ਰਤੀ ਮਹੀਨਾ ਮਿਲੇਗਾ। ਪਿਛਲੀ ਸਰਕਾਰ ਵੇਲੇ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਇਹ ਭੱਤਾ ਬਹਾਲ ਕਰਨ ਦਾ ਐਲਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਸ਼ਨੀਵਾਰ ਨੂੰ ਅੰਤਰਰਾਸ਼ਟਰੀ ਅਪੰਗਤਾ ਦਿਵਸ ਮੌਕੇ ਮਲੋਟ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ |
ਉਨ੍ਹਾਂ ਦੱਸਿਆ ਕਿ ਇਹ ਸਕੀਮ ਛੇਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਸਮੇਂ ਬੰਦ ਕਰ ਦਿੱਤੀ ਗਈ ਸੀ। ਹੁਣ ਸਬੰਧਤ ਮੁਲਾਜ਼ਮਾਂ ਨੂੰ ਇੱਕ ਹਜ਼ਾਰ ਪ੍ਰਤੀ ਮਹੀਨਾ ਆਵਾਜਾਈ ਭੱਤਾ ਮਿਲੇਗਾ। ਇਸ ਮੌਕੇ ਜਿੱਥੇ 12 ਦਿਵਿਆਂਗਜਨਾਂ ਨੂੰ ਸਟੇਟ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ। ਜਦਕਿ 219 ਲਾਭਪਾਤਰੀਆਂ ਨੂੰ 26 ਲੱਖ ਰੁਪਏ ਦੇ ਨਕਲੀ ਅੰਗ ਵੰਡੇ ਗਏ।
ਇਹ ਵੀ ਪੜ੍ਹੋ : ਗੋਲਡੀ ਬਰਾੜ ਨੇ ਪਾਈ ਪੋਸਟ, ਗ੍ਰਿਫਤਾਰੀ ਦੀਆਂ ਖ਼ਬਰਾਂ ਨੂੰ ਦੱਸਿਆ ਅਫਵਾਹ
ਇਸ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ 57 ਲੱਖ ਰੁਪਏ ਦੇ ਕਰਜ਼ਾ ਮਨਜ਼ੂਰੀ ਪੱਤਰ ਦਿੱਤੇ ਗਏ। ਕੈਬਨਿਟ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਹੁਣ ਤੋਂ 60 ਫੀਸਦੀ ਅਪੰਗਤਾ ਦੀ ਬਜਾਏ 40 ਫੀਸਦੀ ਅਪੰਗਤਾ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਸ਼ਹਿਰ ਦੇ ਨੇੜੇ ਤਬਦੀਲ ਕੀਤਾ ਜਾ ਸਕਦਾ ਹੈ। ਡਾ: ਬਲਜੀਤ ਕੌਰ ਨੇ ਕਿਹਾ ਕਿ ਪੈਨਸ਼ਨ ਘੁਟਾਲੇ ਦੀ ਜਾਂਚ ਚੱਲ ਰਹੀ ਹੈ, 90 ਹਜ਼ਾਰ ਫਰਜ਼ੀ ਪੈਨਸ਼ਨਰਾਂ ਦਾ ਪਰਦਾਫਾਸ਼ ਹੋਇਆ ਹੈ |
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h