ਸ਼ਨੀਵਾਰ, ਜੂਨ 6, 2026 06:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪੰਜਾਬੀ ਭਾਸ਼ਾ ‘ਚ ਬੋਰਡ ਲਿਖਣ ਅਤੇ ਚਾਈਨਾ ਡੋਰ ਦੀ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ

ਵਾਤਾਵਰਣ ਮੰਤਰੀ ਮੀਤ ਹੇਅਰ ਨੇ ਚਾਈਨਾ ਡੋਰ ਨਾਲ ਹੁੰਦੇ ਜਾਨੀ ਨੁਕਸਾਨ ਅਤੇ ਵਾਪਰਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਪਾਬੰਦੀ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅੰਮ੍ਰਿਤਸਰ ਦੇ ਜ਼ਿਲਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੇ

by Gurjeet Kaur
ਦਸੰਬਰ 22, 2022
in ਪੰਜਾਬ
0

Chandigarh : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਵਿੱਚ ਸਾਰੇ ਬੋਰਡਾਂ ‘ਤੇ ਪੰਜਾਬੀ ਭਾਸ਼ਾ ਲਿਖਣ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ।

ਇਸ ਤੋਂ ਇਲਾਵਾ ਚਾਈਨਾ ਡੋਰ ਦੀ ਵਰਤੋਂ, ਖਰੀਦ/ਵੇਚ ‘ਤੇ ਪਾਬੰਦੀ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਲਈ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੀਤੀ ਸ਼ਾਮ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਕੌਮਾਂਤਰੀ ਮਾਂ ਬੋਲੀ ਦਿਵਸ ਵਾਲੇ ਦਿਨ 21 ਫਰਵਰੀ ਤੱਕ ਸੂਬੇ ਵਿੱਚ ਸਮੂਹ ਬੋਰਡਾਂ ਉਤੇ ਮਾਤ ਭਾਸ਼ਾ ਨੂੰ ਪਹਿਲੇ ਨੰਬਰ ਅਤੇ ਉਸ ਤੋਂ ਬਾਅਦ ਦੂਜੀਆਂ ਭਾਸ਼ਾਵਾਂ ਵਿੱਚ ਲਿਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕ ਲਹਿਰ ਬਣਾਈ ਜਾਵੇ ਅਤੇ ਲੋਕਾਂ ਨੂੰ ਇਸ ਕੰਮ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 21 ਫਰਵਰੀ ਤੱਕ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦੇਣੀ ਯਕੀਨੀ ਬਣਾਏ ਜਾਵੇ ਤਾਂ ਜੋ ਇਸ ਤੋਂ ਬਾਅਦ ਸਰਕਾਰ ਨੂੰ ਜੁਰਮਾਨੇ ਲਗਾਉਣ ਦੀ ਲੋੜ ਹੀ ਨਾ ਪਵੇ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਸ਼ੁਰੂਆਤ ਆਪੋ-ਆਪਣੇ ਜ਼ਿਲ੍ਹਿਆਂ ਦੀ ਪ੍ਰਮੁੱਖ ਜਨਤਕ ਥਾਵਾਂ ਅਤੇ ਵੱਡੇ ਬਰਾਂਡੇ ਦੀਆਂ ਦੁਕਾਨਾਂ ਤੇ ਸ਼ਾਪਿੰਗ ਮਾਲ ਤੋਂ ਕੀਤੀ ਜਾਵੇ। ਉਨ੍ਹਾਂ ਪਟਿਆਲਾ ਦੀਆਂ ਜ਼ਿਲਾ ਪੁਲਿਸ ਵੱਲੋਂ ਨਾਮ ਦੀਆਂ ਪਲੇਟਾਂ ਪੰਜਾਬੀ ਵਿੱਚ ਲਿਖਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

ਵਾਤਾਵਰਣ ਮੰਤਰੀ ਮੀਤ ਹੇਅਰ ਨੇ ਚਾਈਨਾ ਡੋਰ ਨਾਲ ਹੁੰਦੇ ਜਾਨੀ ਨੁਕਸਾਨ ਅਤੇ ਵਾਪਰਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਪਾਬੰਦੀ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅੰਮ੍ਰਿਤਸਰ ਦੇ ਜ਼ਿਲਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੇ ਵੱਡੀ ਗਿਣਤੀ ਵਿੱਚ ਕੇਸ ਫੜਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਥੇ ਵੀ ਚਾਈਨਾ ਡੋਰ ਬਰਾਮਦ ਕੀਤੀ ਜਾਂਦੀ ਹੈ, ਤੁਰੰਤ ਉਸ ਨੂੰ ਨਸ਼ਟ ਕੀਤਾ ਜਾਵੇ। ਉਨ੍ਹਾਂ ਨਵੇਂ ਸਾਲ, ਲੋਹੜੀ ਅਤੇ ਬਸੰਤ ਪੰਚਮੀ ਮੌਕੇ ਪਤੰਗ ਉਡਾਉਣ ਦੇ ਰੁਝਾਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚਾਈਨਾ ਡੋਰ ਸਬੰਧੀ ਚੈਕਿੰਗ ਮੁਹਿੰਮ ਤੇਜ਼ ਕਰਨ ਲਈ ਕਿਹਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap ministergurmeet singh meet hayermeet hayer
Share215Tweet135Share54

Related Posts

ਪੰਜਾਬ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ ਅਤੇ ਤਿੰਨ ਗੰਭੀਰ ਜ਼ਖਮੀ

ਜੂਨ 5, 2026

ਪੰਜਾਬ ਦੇ ਇੱਕ ਫਰਨੀਚਰ ਘਰ ‘ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਰੁਪਏ ਦਾ ਨੁਕਸਾਨ

ਜੂਨ 5, 2026

ਗੁਰਦੁਆਰੇ ਵਿੱਚ ਲੱਗੀ ਭਿਆਨਕ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਦੇ ਜਲੇ ਕਵਰ

ਜੂਨ 5, 2026

ਮੋਹਾਲੀ ਵਿੱਚ ਵਾਪਰੀ ਭਿਆਨਕ ਘਟਨਾ, ਸਾਬਕਾ ਪ੍ਰੇਮਿਕਾ ਦਾ ਕਤਲ

ਜੂਨ 5, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਜੂਨ 5, 2026

ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ‘ਵਰਤੋ ਅਤੇ ਸੁੱਟੋ’ ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ

ਜੂਨ 5, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026

‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਅਭਿਜੀਤ ਪਹੁੰਚੇ ਦਿੱਲੀ, ਸਮਰਥਕਾਂ ਨਾਲ ਜੰਤਰ-ਮੰਤਰ ‘ਤੇ ਕਰਨਗੇ ਪ੍ਰਦਰਸ਼ਨ

ਜੂਨ 6, 2026

ਬੈਂਕ ਅਚਾਨਕ ਕਿਉਂ ਘਟਾ ਰਹੇ ਹਨ ਕ੍ਰੈਡਿਟ ਕਾਰਡ ਸੀਮਾਵਾਂ ? ਕੀ ਇਸ ਨਾਲ ਤੁਹਾਡੀ ਵਿੱਤੀ ਸਥਿਤੀ ਨੂੰ ਪੈ ਸਕਦਾ ਹੈ ਅਸਰ

ਜੂਨ 5, 2026

ਪੰਜਾਬ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ ਅਤੇ ਤਿੰਨ ਗੰਭੀਰ ਜ਼ਖਮੀ

ਜੂਨ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.