ETO Raid in Electricity Office: ਅੰਮ੍ਰਿਤਸਰ ਦੇ ਨਰਾਇਣਗੜ੍ਹ ਸਬ-ਡਵੀਜ਼ਨ ਛੇਹਰਟਾ ਦੇ ਬਿਜਲੀ ਦਫ਼ਤਰ ‘ਚ ਬੁੱਧਵਾਰ ਸਵੇਰੇ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਛਾਪਾ ਮਾਰਿਆ। ਦਫ਼ਤਰ ਪਹੁੰਚਦਿਆਂ ਹੀ ਉਨ੍ਹਾਂ ਸਭ ਤੋਂ ਪਹਿਲਾਂ ਡਿਊਟੀ ’ਤੇ ਮੌਜੂਦ ਮੁਲਾਜ਼ਮਾਂ ਦਾ ਹਾਜ਼ਰੀ ਰਜਿਸਟਰ ਚੈੱਕ ਕੀਤਾ। ਇਸ ਤੋਂ ਬਾਅਦ ਮੰਤਰੀ ਈਟੀਓ ਨੇ ਬਿਜਲੀ ਸਬੰਧੀ ਸ਼ਿਕਾਇਤਾਂ ਦਾ ਰਿਕਾਰਡ ਵੀ ਚੈਕ ਕੀਤਾ।
ਉਨ੍ਹਾਂ ਉੱਥੇ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਆਮ ਲੋਕਾਂ ਨੂੰ ਬਿਜਲੀ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਬਿਜਲੀ ਸਬੰਧੀ ਲੋਕਾਂ ਦੀ ਕੋਈ ਵੀ ਸ਼ਿਕਾਇਤ ਪਹਿਲ ਦੇ ਆਧਾਰ ‘ਤੇ ਹੱਲ ਕੀਤੀ ਜਾਵੇ।
ਬਿਜਲੀ ਮੰਤਰੀ ਨੇ ਦਫ਼ਤਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਇੱਥੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਨਤਾ ਦਾ ਦਫ਼ਤਰ ਹੈ ਅਤੇ ਇਨ੍ਹਾਂ ਦੇ ਕੰਮ ਵਿੱਚ ਕੋਈ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਦੌਰਾਨ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਦਫ਼ਤਰਾਂ ਵਿੱਚ ਛਾਪੇਮਾਰੀ ਦਾ ਇਹ ਸਿਲਸਿਲਾ ਜਾਰੀ ਰਹੇਗਾ। ਦਫ਼ਤਰਾਂ ਵਿੱਚ ਸਿਰਫ਼ ਸ਼ਿਕਾਇਤਾਂ ਮਿਲਣ ’ਤੇ ਹੀ ਚੈਕਿੰਗ ਨਹੀਂ ਕੀਤੀ ਜਾਵੇਗੀ, ਸਗੋਂ ਰੁਟੀਨ ਵਿੱਚ ਦਫ਼ਤਰਾਂ ਦੀ ਅਚਨਚੇਤ ਜਾਂਚ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h