Stubble Burning: ਪਰਾਲੀ ਸਾੜਨ ਦੇ ਮਾਮਲੇ ਵਧਣ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀ ਨੇ 4 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ। ਜਿਨ੍ਹਾਂ 4 ਖੇਤਰਾਂ ‘ਤੇ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ‘ਚੋਂ ਸਭ ਤੋਂ ਵੱਧ ਪਰਾਲੀ ਸਾੜਨ ਦੀਆਂ ਸ਼ਿਕਾਇਤਾਂ ਆ ਰਹੀਆਂ ਸੀ।
ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇਹ ਕਾਰਵਾਈ ਕੀਤੀ ਗਈ। ਮੰਤਰੀ ਦੇ ਹੁਕਮਾਂ ਤੋਂ ਬਾਅਦ ਸੰਗਰੂਰ, ਸਮਾਣਾ, ਚੋਹਲਾ ਸਾਹਿਬ ਅਤੇ ਪੱਟੀ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ।
ਦੱਸ ਦੇਈਏ ਕਿ ਸਾਉਣੀ ਦੀ ਵਾਢੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਠੰਢ ਦੀ ਸ਼ੁਰੂਆਤ ਦੇ ਨਾਲ, ਦਿੱਲੀ-ਐਨਸੀਆਰ ਅਤੇ ਇਸ ਦੇ ਨਾਲ ਲੱਗਦੇ ਸੂਬਿਆਂ ਵਿੱਚ ਵੀ ਪ੍ਰਦੂਸ਼ਣ ਦਾ ਪੱਧਰ ਵੱਧ ਰਿਹਾ ਹੈ। ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਪਰਾਲੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ ਸੀ।
ਕੇਂਦਰੀ ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਹਨ।
ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਕ ਉੱਤਰੀ ਭਾਰਤ ‘ਚ 15 ਸਤੰਬਰ ਤੋਂ 29 ਅਕਤੂਬਰ ਤੱਕ ਪਰਾਲੀ ਸਾੜਨ ਦੇ 15,461 ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਚੋਂ 80% ਦੇ ਕਰੀਬ ਕੇਸ ਪੰਜਾਬ ਦੇ ਹਨ, ਜੋ ਇਸ ਅੰਕੜੇ ਨੂੰ 12112 ਤੱਕ ਲੈ ਜਾ ਰਿਹਾ ਹੈ। ਸਭ ਤੋਂ ਵੱਧ ਮਾਮਲੇ ਤਰਨਤਾਰਨ ਵਿੱਚ ਸਾਹਮਣੇ ਆਏ ਹਨ, ਜਿੱਥੇ ਪਰਾਲੀ ਸਾੜਨ ਦੇ 2188 ਮਾਮਲੇ ਰਿਪੋਰਟ ਹੋਏ।
ਸਾਲ 2022 ‘ਚ 15 ਸਤੰਬਰ ਤੋਂ 29 ਅਕਤੂਬਰ ਤੱਕ ਪਰਾਲੀ ਸਾੜਨ ‘ਚ ਟੌਪ ‘ਤੇ ਹਨ ਇਹ ਜ਼ਿਲ੍ਹੇ
- ਤਰਨਤਾਰਨ 2188
- ਪਟਿਆਲਾ 1327
- ਅੰਮ੍ਰਿਤਸਰ 1296
- ਸੰਗਰੂਰ 1046
ਇਹ ਵੀ ਪੜ੍ਹੋ: Karan Johar ਦਾ ਪਾਕਿਸਤਾਨ ਪਿਆਰ, ਫਵਾਦ ਖ਼ਾਨ ਦੀ ਫਿਲਮ ਦੇਖਣ ਪਹੁੰਚੇ ਦੁਬਈ, ਲੋਕਾਂ ਨੇ ਕਹੀ ਇਹ ਗੱਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h