Punjab Transport Minister: ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਬਿਨਾਂ ਟੈਕਸ ਤੋਂ ਚਲ ਰਹੀਆਂ ਦੂਜੇ ਸੂਬਿਆਂ ਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪੈਸੇ ਲੈ ਕੇ ਸਵਾਰੀਆਂ ਨੂੰ ਟਿਕਟ ਨਾ ਦੇਣ ਵਾਲੇ ਤਿੰਨ ਕੰਡਕਟਰ ਵੀ ਕਾਬੂ ਕੀਤੇ ਗਏ ਹਨ।
ਪੰਜਾਬ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ‘ਚ ਜਨਤਕ ਬੱਸ ਸੇਵਾ ਨੂੰ ਹੋਰ ਦਰੁਸਤ ਕਰਨ ਅਤੇ ਟਰਾਂਸਪੋਰਟ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਜੜ੍ਹੋਂ ਖ਼ਾਤਮੇ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਲੁਧਿਆਣਾ ਦੇ ਬੱਸ ਸਟੈਂਡ ਦੇ ਬਾਹਰ ਬੱਸਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਰਾਜਸਥਾਨ ਦੀ ਸਲੀਪਰ ਬੱਸ ਨੰਬਰ ਆਰ.ਜੇ. 28-ਪੀ.ਏ-0001 ਅਤੇ ਜੰਮੂ-ਕਸ਼ਮੀਰ ਦੀ ਸਲੀਪਰ ਬੱਸ ਨੰਬਰ ਜੇ.ਕੇ. 02-ਬੀ.ਜੀ 2099 ਨੂੰ ਬਿਨਾਂ ਸਟੇਟ ਟੈਕਸ ਤੋਂ ਚਲਦਾ ਪਾਇਆ ਗਿਆ, ਜਿਨ੍ਹਾਂ ਦੇ ਮੌਕੇ ‘ਤੇ ਹੀ ਚਲਾਨ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਹਿਮਾਚਲ ਪ੍ਰਦੇਸ਼ ਦੇ ਪਤਲੀਕੂਲ ਵਿਖੇ ਪੰਜਾਬ ਤੋਂ ਚਲਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਿਸ ਦੌਰਾਨ ਰੂਪਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-65 ਏ.ਟੀ-1695 ਦੇ ਕੰਡਕਟਰ ਅਸ਼ਵਨੀ ਕੁਮਾਰ ਨੂੰ ਸਵਾਰੀਆਂ ਤੋਂ 235 ਰੁਪਏ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। ਇੱਥੇ ਹੀ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਪੀ.ਬੀ-07-ਸੀ.ਏ-5458 ਦੇ ਕੰਡਕਟਰ ਧਰਮਿੰਦਰ ਰਾਮ ਨੂੰ ਵੀ ਸਵਾਰੀਆਂ ਤੋਂ 140 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਵਿਖੇ ਚੈਕਿੰਗ ਦੌਰਾਨ ਜਗਰਾਉਂ ਡਿਪੂ ਦੀ ਬੱਸ ਨੰਬਰ ਪੀ.ਬੀ-10-ਜੀ.ਐਕਸ-6842 ਦੇ ਕੰਡਕਟਰ ਹਰਮੇਸ਼ ਸਿੰਘ ਨੂੰ ਵੀ ਸਵਾਰੀਆਂ ਤੋਂ 50 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ।
The Minister’s Flying Squad has issued challans to two sleeper buses from another states of ₹50,000 each for operating without taxes, besides reporting three conductors for receiving money from passengers without providing them with tickets. (1/2) pic.twitter.com/pbMA8xay8k
— Government of Punjab (@PunjabGovtIndia) June 13, 2023
ਕੈਬਨਿਟ ਮੰਤਰੀ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਸਰਹਿੰਦ ਵਿਖੇ ਕੀਤੀ ਚੈਕਿੰਗ ਦੌਰਾਨ ਫ਼ਿਰੋਜ਼ਪੁਰ ਡਿਪੂ ਦੀ ਬੱਸ ਨੰਬਰ ਪੀ.ਬੀ-05-ਏ.ਪੀ 5354 ਨੂੰ ਅਣ-ਅਧਿਕਾਰਤ ਰੂਟ ‘ਤੇ ਚਲਦਾ ਪਾਇਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ‘ਤੇ ਕਿਹਾ ਕਿ ਸਰਕਾਰੀ ਬੱਸ ਸੇਵਾ ‘ਚ ਤੈਨਾਤ ਡਰਾਈਵਰ ਤੇ ਕੰਡਕਟਰ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਉਹ ਇਨ੍ਹਾਂ ਦੇ ਹਰ ਦੁਖ-ਸੁਖ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਪਰ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਉਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h