Bathinda Jail: ਵੀਰਵਾਰ ਨੂੰ ਦਿੱਲੀ ਦੀਆਂ ਦੋ ਨਾਬਾਲਗ ਲੜਕੀਆਂ ਪੰਜਾਬ ਦੀ ਬਠਿੰਡਾ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਪਹੁੰਚੀਆਂ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਨਾਬਾਲਗ ਲੜਕੀਆਂ ਨੂੰ ਹਿਰਾਸਤ ‘ਚ ਲੈ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਦੋਵਾਂ ਨੂੰ ਸਖੀ ਸੈਂਟਰ ਵਿੱਚ ਰੱਖਿਆ ਹੈ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ।
ਜੇਲ੍ਹ ਤੋਂ ਲਾਰੈਂਸ ਦੀ ਇੰਟਰਵਿਊ ਤੋਂ ਬਾਅਦ ਮਚਿਆ ਹੰਗਾਮਾ
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਨਿੱਜੀ ਚੈਨਲ ‘ਚ ਇੰਟਰਵਿਊ ਤੋਂ ਬਾਅਦ ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ‘ਚ ਹੜਕੰਪ ਮਚ ਗਿਆ। ਡੀਜੀਪੀ ਗੌਰਵ ਯਾਦਵ ਨੇ ਜੇਲ੍ਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਜੇਲ੍ਹ ਅਧਿਕਾਰੀ ਦਲੀਲ ਦੇ ਰਹੇ ਹਨ ਕਿ ਇੰਟਰਵਿਊ ਸੂਬੇ ਤੋਂ ਬਾਹਰ ਹੋਈ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਡੀਜੀਪੀ ਨੂੰ ਮਾਮਲੇ ਦੀ ਜਾਂਚ ਕਰਕੇ ਦੋ ਦਿਨਾਂ ਵਿੱਚ ਜਾਂਚ ਰਿਪੋਰਟ ਸੌਂਪਣ ਲਈ ਕਿਹਾ ਹੈ।
ਮੁੱਖ ਸਕੱਤਰ ਵੱਲੋਂ ਡੀਜੀਪੀ ਨੂੰ ਭੇਜੇ ਗਏ ਜਾਂਚ ਨਿਰਦੇਸ਼ ਇਹ ਪਤਾ ਲਗਾਉਣ ਦੀ ਲੋੜ ‘ਤੇ ਜ਼ੋਰ ਦੇ ਰਹੇ ਹਨ ਕਿ ਗੈਂਗਸਟਰ ਦੀ ਇੰਟਰਵਿਊ ਕਿੱਥੇ ਲਈ ਗਈ ਤੇ ਜੇਲ੍ਹ ਵਿੱਚ ਬੰਦ ਬਿਸ਼ਨੋਈ ਨਾਲ ਮੀਡੀਆ ਨੇ ਕਿਵੇਂ ਸੰਪਰਕ ਕੀਤਾ। ਇਸੇ ਦੌਰਾਨ ਮੰਗਲਵਾਰ ਰਾਤ ਹੀ ਬਠਿੰਡਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਐਨਡੀ ਨੇਗੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਜੇਲ੍ਹ ਚੋਂ ਕੈਦੀਆਂ ਦੀ ਇੰਟਰਵਿਊ ਲੈਣਾ ਸੰਭਵ ਨਹੀਂ ਹੈ।
ਉਨ੍ਹਾਂ ਕਿਹਾ ਕਿ ਉੱਚ-ਪੱਧਰੀ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਪੂਰੇ ਜੇਲ੍ਹ ਕੰਪਲੈਕਸ ਵਿੱਚ ਜੈਮਰ ਲਗਾਏ ਗਏ ਹਨ। ਉਨ੍ਹਾਂ ਦਲੀਲ ਦਿੱਤੀ ਕਿ ਲਾਰੈਂਸ ਬਿਸ਼ਨੋਈ ਨੂੰ ਵੀ ਵੱਖ-ਵੱਖ ਮਾਮਲਿਆਂ ਵਿੱਚ ਹੋਰ ਜਾਂਚ ਏਜੰਸੀਆਂ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਗਿਆ ਹੈ। ਕਾਬਲੇਗੌਰ ਹੈ ਕਿ ਉਸ ਦੌਰਾਨ ਬਿਸ਼ਨੋਈ ਦਾ ਇੰਟਰਵਿਊ ਅੱਧ ਵਿਚਕਾਰ ਲਿਆ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਿਸ ਨੂੰ ਪੱਤਰ ਭੇਜ ਕੇ ਲਾਰੇਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਜੈਪੁਰ ਲੈ ਕੇ ਜਾਣ ਵਾਲੇ ਪੁਲਿਸ ਮੁਲਾਜ਼ਮਾਂ ਤੇ ਰੂਟ ਦਾ ਵੇਰਵਾ ਮੰਗਿਆ ਹੈ।
ਗੈਂਗਸਟਰ ਦੀ ਲੁੱਕ ਨੂੰ ਲੈ ਕੇ ਬੋਲੇ ਆਈਜੀ
ਬੁੱਧਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਜੇਲ੍ਹ ਅਧਿਕਾਰੀਆਂ ਨਾਲ ਵੀਡੀਓ ਕਾਲਿੰਗ ਰਾਹੀਂ ਸਥਿਤੀ ਦਾ ਜਾਇਜ਼ਾ ਲਿਆ। ਆਈਜੀ ਜੇਲ੍ਹ ਰੂਪ ਲਾਲ ਅਰੋੜਾ ਦਾ ਕਹਿਣਾ ਹੈ ਕਿ ਸਾਡੀ ਜਾਂਚ ਤੋਂ ਸਾਫ਼ ਹੈ ਕਿ ਇੰਟਰਵਿਊ ਪੰਜਾਬ ਵਿੱਚ ਨਹੀਂ ਲਈ ਗਈ ਸੀ। ਇਹ ਰਾਜਸਥਾਨ ਦੀ ਇੰਟਰਵਿਊ ਹੈ ਕਿਉਂਕਿ ਲਾਰੈਂਸ ਨੂੰ ਬਠਿੰਡਾ ਲਿਆਉਣ ਤੋਂ ਪਹਿਲਾਂ ਉਹ ਰਾਜਸਥਾਨ ਦੀ ਜੇਲ੍ਹ ਵਿੱਚ ਸੀ।
ਦੂਜਾ, ਸਾਡੀ ਟੀਮ ਨੇ ਮੰਗਲਵਾਰ ਰਾਤ ਨੂੰ ਹੀ ਲਾਰੈਂਸ ਦੀ ਜਾਂਚ ਕੀਤੀ। ਉਸ ਦੀ ਲੁੱਕ ‘ਚ ਕਾਫੀ ਫਰਕ ਹੈ। ਇਹ ਮੌਜੂਦਾ ਲੁੱਕ ਨਾਲ ਮੇਲ ਨਹੀਂ ਖਾਂਦਾ। ਜੇਕਰ ਕੋਈ ਪੰਜਾਬ ਜੇਲ੍ਹ ਪ੍ਰਸ਼ਾਸਨ ਦਾ ਅਕਸ ਖਰਾਬ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h