ਵੀਰਵਾਰ, ਅਕਤੂਬਰ 9, 2025 08:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ‘ਚ ਘਪਲਾ ਕਰਨ ਵਾਲੀ ਔਰਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

Misappropriation in Indira Awas Yojana: ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਦੀ ਗ੍ਰਾਂਟ ਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ 'ਚ ਚਰਨ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

by ਮਨਵੀਰ ਰੰਧਾਵਾ
ਮਾਰਚ 25, 2023
in ਪੰਜਾਬ
0

Punjab Vigilance Bureau: ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸ਼ੁੱਕਰਵਾਰ ਨੂੰ ਪਿੰਡ ਗੌਰੇ ਦੀ ਦੋਸ਼ਣ ਚਰਨ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪਿਛਲੇ 4 ਸਾਲ ਤੋਂ ਫਰਾਰ ਚਲੀ ਆ ਰਹੀ ਸੀ।

ਦੱਸ ਦਈਏ ਕਿ ਛੇ ਸਾਲ ਪਹਿਲਾਂ ਦਰਜ ਇਸ ਮੁਕੱਦਮੇ ਵਿੱਚ ਸ਼ਾਮਲ ਕੁੱਲ 132 ਦੋਸ਼ੀਆਂ ਚੋਂ ਹੁਣ ਤੱਕ 117 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ।

​​ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਢਿੱਲਵਾਂ ਅਧੀਨ ਆਉਦੇ ਪਿੰਡ ਮਹਿਮਦਵਾਲ ਦੇ ਗਰੀਬ ਅਤੇ ਬੇਘਰਿਆਂ ਲਈ ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ ਨੂੰ ਪ੍ਰਾਪਤ ਕੁੱਲ 13,50,000 ਰੁਪਏ ਦੀ ਗ੍ਰਾਂਟ ਨੂੰ ਤੱਤਕਾਲੀ ਏਡੀਸੀ ਵਿਕਾਸ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ ਕਪੂਰਥਲਾ ਸ਼ਤੀਸ਼ ਚੰਦਰ ਵਸ਼ਿਸਟ ਨੇ ਆਸਾ ਸਿੰਘ ਸਰਪੰਚ ਪਿੰਡ ਮਹਿਮਦਵਾਲ ਅਤੇ ਕੁਲਵੰਤ ਸਿੰਘ ਪੰਚਾਇਤ ਸਕੱਤਰ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਮ ਉਪਰ ਵੱਖ ਵੱਖ ਚੈਕ ਕੱਟ ਕੇ ਉਸ ਗ੍ਰਾਂਟ ਨੂੰ ਖੁਰਦ-ਬੁਰਦ ਕਰ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਉਪਰੰਤ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸ਼ਿਫਾਰਸ਼ ‘ਤੇ ਵੱਖ ਵੱਖ ਅਧਿਕਾਰੀਆਂ ਦੀ ਪੰਜ ਮੈਂਬਰੀ ਕਮੇਟੀ ਨੇ ਫਿਜੀਕਲ ਵੈਰੀਫਿਕੇਸ਼ਨ ਕਰਵਾਈ ਗਈ ਤਾਂ ਜਿਲ੍ਹਾ ਕਪੂਰਥਲਾ ਵਿੱਚ ਪੈਂਦੇ 31 ਪਿੰਡਾਂ ਦੇ 411 ਆਯੋਗ ਲਾਭਪਾਤਰੀਆਂ ਨੂੰ ਸਾਲ 2011-12 ਦੌਰਾਨ 1,80,00,000 ਰੁਪਏ ਦੀ ਨਾਜਾਇਜ਼ ਅਦਾਇਗੀ ਕੀਤੀ ਗਈ ਪਾਈ ਗਈ।

ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ ਵੱਲੋਂ 132 ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਦਰਜ ਕੀਤਾ ਗਿਆ। ਇਸ ਕੇਸ ਵਿੱਚ ਉਕਤ ਦੋਸ਼ਣ ਚਰਨ ਕੌਰ ਵਾਸੀ ਪਿੰਡ ਗੌਰੇ, ਜਿਲਾ ਕਪੂਰਥਲਾ ਨੂੰ ਪੜਤਾਲ ਉਪਰੰਤ ਮਿਤੀ 04-02-2019 ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ।

​​ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਣ ਚਰਨ ਕੌਰ ਵੱਲੋਂ ਅਯੋਗ ਲਾਭਪਾਤਰੀ ਹੁੰਦੇ ਹੋਏ ਇਸ ਇੰਦਰਾ ਅਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੂੰ ਪੱਕਾ ਬਨਾਉਣ ਲਈ ਮਿਤੀ 14-03-2012 ਨੂੰ ਵੱਖ-ਵੱਖ ਚੈਕਾਂ ਰਾਹੀਂ ਕੁੱਲ 45,000 ਰੁਪਏ ਦੀ ਮਿਲੀ ਗਰਾਂਟ ਪਿੰਡ ਗੌਰੇ ਦੇ ਸਰਪੰਚ ਸੁਖਵਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਦੀ ਮਿਲੀਭੁਗਤ ਨਾਲ ਹੜੱਪ ਕਰ ਲਈ ਸੀ।

​​ਵਰਨਣਯੋਗ ਹੈ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 132 ਦੋਸ਼ੀਆਂ ਚੋਂ ਹੁਣ ਤੱਕ 117 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਪਰ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Grant of houses for poor and homelessMisappropriation in Indira Awas Yojanapro punjab tvpunjab newsPunjab Vigilancepunjabi newsScamWoman Arrested
Share206Tweet129Share52

Related Posts

ਪੰਜਾਬ ਦੇ ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ: 133 DSP ਤੇ ASP ਦੇ ਤਬਾਦਲੇ

ਅਕਤੂਬਰ 8, 2025

ਅੰਮ੍ਰਿਤਸਰ ਹਵਾਈ ਅੱਡੇ ‘ਤੇ 2.5 ਕਰੋੜ ਦਾ ਗਾਂਜਾ ਜ਼ਬਤ, ਬੈਂਕਾਕ ਤੋਂ ਆਏ 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 8, 2025

ਪੰਜਾਬ ‘ਚ ਪਾਕਿਸਤਾਨ ਤੋਂ ਚੱਲ ਰਹੇ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਫਿਰੋਜ਼ਪੁਰ ‘ਚ 2 ਹੈਂਡਲਰ ਗ੍ਰਿਫ਼ਤਾਰ

ਅਕਤੂਬਰ 8, 2025

ਪੰਜਾਬ ‘ਚ ਹੋਵੇਗੀ 2,500 ਬਿਜਲੀ ਕਰਮਚਾਰੀਆਂ ਦੀ ਭਰਤੀ, CM ਮਾਨ ਨੇ ਕਿਹਾ, “ਹੁਣ ਨਹੀਂ ਲੱਗਣਗੇ ਬਿਜਲੀ ਦੇ ਕੱਟ

ਅਕਤੂਬਰ 8, 2025

ਨਹੀਂ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ, ਫੋਰਟਿਸ ਹਸਪਤਾਲ ‘ਚ ਲਏ ਆਖ਼ਰੀ ਸਾਹ

ਅਕਤੂਬਰ 8, 2025

ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਅਕਤੂਬਰ 8, 2025
Load More

Recent News

ਪੰਜਾਬ ਦੇ ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ: 133 DSP ਤੇ ASP ਦੇ ਤਬਾਦਲੇ

ਅਕਤੂਬਰ 8, 2025

ਸਮੀਰ ਵਾਨਖੇੜੇ ਦੇ ਮਾਣਹਾਨੀ ਮਾਮਲੇ ‘ਚ ਅਦਾਕਾਰ ਸ਼ਾਹਰੁਖ ਖਾਨ ਦੀ ਕੰਪਨੀ-ਨੈੱਟਫਲਿਕਸ ਨੂੰ ਨੋਟਿਸ ਜਾਰੀ

ਅਕਤੂਬਰ 8, 2025

ਅੰਮ੍ਰਿਤਸਰ ਹਵਾਈ ਅੱਡੇ ‘ਤੇ 2.5 ਕਰੋੜ ਦਾ ਗਾਂਜਾ ਜ਼ਬਤ, ਬੈਂਕਾਕ ਤੋਂ ਆਏ 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 8, 2025

WhatsApp ਨੇ ਆਪਣੇ ਉਪਭੋਗਤਾਵਾਂ ਲਈ AI ਨਾਲ ਚਲਣ ਵਾਲਾ ਇਹ ਨਵਾਂ ਫੀਚਰ ਕੀਤਾ ਲਾਂਚ

ਅਕਤੂਬਰ 8, 2025

ਪੰਜਾਬ ‘ਚ ਪਾਕਿਸਤਾਨ ਤੋਂ ਚੱਲ ਰਹੇ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਫਿਰੋਜ਼ਪੁਰ ‘ਚ 2 ਹੈਂਡਲਰ ਗ੍ਰਿਫ਼ਤਾਰ

ਅਕਤੂਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.