Pakistan Gurudwara: ਪਾਕਿਸਤਾਨ ਦੇ ਸਿੰਧ ਸੂਬੇ ਦੇ ਸੁੱਕਰ ਸ਼ਹਿਰ ਵਿਚ ਸ਼ਰਾਰਤੀ ਅਨਸਰਾਂ ਨੇ ਜ਼ਬਰਦਸਤੀ ਸਿੰਘ ਸਭਾ ਗੁਰਦੁਆਰੇ ਦੇ ਕੰਪਲੈਕਸ ਵਿਚ ਦਾਖਲ ਹੋ ਕੇ ਗ੍ਰੰਥੀਆਂ ਤੇ ਰਾਗੀਆਂ ਨਾਲ ਦੁਰਵਿਵਹਾਰ ਕੀਤਾ ਅਤੇ ਉਨ੍ਹਾਂ ਨੂੰ ਕੀਰਤਨ ਬੰਦ ਕਰਨ ਲਈ ਕਿਹਾ।
ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਕਈ ਸਥਾਨਕ ਸਿੱਖਾਂ ਅਤੇ ਹਿੰਦੂਆਂ ਨੇ ਦੋਸ਼ ਲਾਇਆ ਕਿ ਸ਼ਰਾਰਤੀ ਅਨਸਰਾਂ ਨੇ ਸਿੱਖਾਂ ਦੇ ਪਵਿੱਤਰ ਗੁਰੂ ਗ੍ਰੰਥ ਸਾਹਿਬ ਦੀ ਵੀ ਬੇਅਦਬੀ ਕੀਤੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਪੁਲਿਸ ਹਵਾਲੇ ਕੀਤੇ ਬਦਮਾਸ਼ਾਂ ਨੂੰ ਜਾਂਚ ਅਤੇ ਪੁੱਛ ਪੜਤਾਲ ਕੀਤੇ ਬਗ਼ੈਰ ਛੱਡ ਦਿੱਤਾ ਗਿਆ।
ਗੁਰਦੁਆਰੇ ਦੇ ਰਾਗੀ ਅਜੈ ਸਿੰਘ ਨੇ ਦੱਸਿਆ ਕਿ ਉਹ ਕੀਰਤਨ ਕਰ ਰਿਹਾ ਸੀ ਕਿ ਅਚਾਨਕ ਲਾਊਡਸਪੀਕਰ ਦੀ ਆਵਾਜ਼ ਘਟ ਗਈ। ਗੁਰਦੁਆਰੇ ਵਿੱਚ ਰੌਲਾ ਰੱਪਾ ਪੈ ਗਿਆ। ਕੀਰਤਨ ਬੰਦ ਕਰਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ 100 ਸਾਲਾਂ ਤੋਂ ਇਸ ਗੁਰਦੁਆਰੇ ਵਿੱਚ ਪਾਠ ਤੇ ਕੀਰਤਨ ਹੋ ਰਿਹਾ ਹੈ। ਕਦੇ ਕਿਸੇ ਨੂੰ ਕੋਈ ਤਕਲੀਫ਼ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖਾਂ ਅਤੇ ਹਿੰਦੂਆਂ ਦੀ ਇਸ ਘਟਨਾ ਦੇ ਸਬੰਧ ‘ਚ ਨਾਹ ਤਾਂ ਐੱਫਆਈਆਰ ਦਰਜ ਕੀਤੀ ਗਈ ਤੇ ਨਾ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਪਾਕਿਸਤਾਨ ਦੇ ਸਿੰਧ ਤੋਂ ਸਿੱਖ ਸ਼ਰਧਾਲੂਆਂ ਨੂੰ ਡਰਾਉਣ ਅਤੇ ਦੇਸ਼ ਵਿੱਚ ਗ੍ਰੰਥ ਸਾਹਿਬ ਦੀ ਮਰਿਆਦਾ ਦੀ ਬੇਅਦਬੀ ਕਰਨ ਤੋਂ ਬਾਅਦ ਘੱਟ ਗਿਣਤੀਆਂ ਨੂੰ ਤੰਗ ਕਰਨ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਇਸ ਸਾਰੀ ਮੁਸੀਬਤ ਦੀ ਵੀਡੀਓ ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਢੋਕ ਨੇ ਟਵਿੱਟਰ ‘ਤੇ ਸਾਂਝੀ ਕੀਤੀ।
Alarming video from #Hindus & #Sikhs in #Pakistan.Goons entered the Gurdwara in #Sukkur #Sindh,abused the sanctity of Sri Guru Granth Sahib & intimidated the devotees.@GovtofPakistan & @OfficialDGISPR continues to persecute minorities there.@PMOIndia @MEAIndia kindly intervene. pic.twitter.com/e4P2h8xWKe
— Puneet Singh Chandhok (@PSCINDIAN) June 30, 2023
ਚੰਡੋਕ ਦੁਆਰਾ ਸਾਂਝੀ ਕੀਤੀ ਗਈ ਵੀਡੀਓ ਵਿੱਚ ਸਿੱਖ ਦੁਖੀ ਦਿਖਾਈ ਦੇ ਰਹੇ ਹਨ। ਚੰਡੋਕ ਨੇ ਟਵਿੱਟਰ ‘ਤੇ ਲਿਖਿਆ, “#ਪਾਕਿਸਤਾਨ ਵਿੱਚ #ਹਿੰਦੂਆਂ ਅਤੇ #ਸਿੱਖਾਂ ਦੀ ਚਿੰਤਾਜਨਕ ਵੀਡੀਓ। #Sukkur #Sindh ਵਿੱਚ ਗੁੰਡੇ ਗੁਰਦੁਆਰੇ ਵਿੱਚ ਦਾਖਲ ਹੋਏ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਦੀ ਦੁਰਵਰਤੋਂ ਕੀਤੀ ਅਤੇ ਸ਼ਰਧਾਲੂਆਂ ਨੂੰ ਡਰਾਇਆ।” ਉਨ੍ਹਾਂ ਦੋਸ਼ ਲਾਇਆ ਕਿ ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨ ਵਿੱਚ ਘੱਟ ਗਿਣਤੀਆਂ ’ਤੇ ਜ਼ੁਲਮ ਜਾਰੀ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h