ਬੁੱਧਵਾਰ, ਸਤੰਬਰ 24, 2025 04:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

AI ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਵੀਡੀਓ ਬਣਾਏ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

by Pro Punjab Tv
ਸਤੰਬਰ 24, 2025
in Featured, Featured News, ਧਰਮ, ਪੰਜਾਬ
0

ਅੰਮ੍ਰਿਤਸਰ : ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਅਜਿਹੇ ਵਰਤਾਰੇ ’ਤੇ ਸਰਕਾਰਾਂ ਤੋਂ ਤੁਰੰਤ ਰੋਕ ਦੀ ਮੰਗ ਕੀਤੀ ਹੈ। ਦਫ਼ਤਰ ਤੋਂ ਜਾਰੀ ਬਿਆਨ ’ਚ ਐਡਵੋਕੇਟ ਧਾਮੀ ਨੇ ਕਿਹਾ ਕਿ ਏਆਈ ਤਕਨੀਕ ਨਾਲ ਤਿਆਰ ਅਜਿਹੀਆਂ ਵੀਡੀਓ ਨਾ ਸਿਰਫ਼ ਸਿੱਖੀ ਦੇ ਮੁੱਢਲੇ ਸਿਧਾਂਤਾਂ ਦਾ ਉਲੰਘਣ ਹੈ, ਸਗੋਂ ਵਿਸ਼ਵ ਪੱਧਰੀ ਧਾਰਮਿਕ ਸੰਵੇਦਨਸ਼ੀਲਤਾ ਨੂੰ ਵੀ ਠੇਸ ਪਹੁੰਚਾਉਣ ਵਾਲੀ ਹਰਕਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਸਰਬਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ ਪ੍ਰੰਤੂ ਕੁਝ ਲੋਕਾਂ ਦੀ ਗਲਤ ਪਹੁੰਚ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਏਆਈ ਤਕਨੀਕ ਦੀ ਦੁਰਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਸਾਈਬਰ ਕਰਾਈਮ ਸੈੱਲ ਦੀ ਜ਼ੁੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਮਾਮਲਿਆਂ ’ਤੇ ਰੋਕ ਲਗਾਉਣ ਲਈ ਠੋਸ ਯਤਨ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਏਆਈ ਪਲੇਟਫਾਰਮਾਂ ’ਤੇ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਦੀ ਗਲਤ ਜਾਣਕਾਰੀ ਦੇਣ ਦੇ ਮਾਮਲਿਆਂ ਨੂੰ ਲੈ ਕੇ ਜਿਥੇ ਵੱਖ-ਵੱਖ ਪਲੇਟਫਾਰਮਾਂ ਤੱਕ ਪਹੁੰਚ ਕਰ ਚੁੱਕੀ ਹੈ ਅਤੇ ਬਹੁਤ ਸਾਰੀਆਂ ਵੀਡੀਓ ਰਿਪੋਰਟ ਕਰਕੇ ਹਟਾਈਆਂ ਵੀ ਗਈਆਂ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ। ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਅਜਿਹੀਆਂ ਕਾਰਵਾਈਆਂ ’ਤੇ ਰੋਕ ਲਈ ਇਸ ਖੇਤਰ ਵਿਚ ਕੰਮ ਕਰ ਰਹੇ ਲੋਕਾਂ ਅਤੇ ਸੰਸਥਾਵਾਂ ਦੇ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਜਲਦ ਮੀਟਿੰਗ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਸੰਜੀਦਾ ਮਸਲੇ ਸਬੰਧੀ ਗੰਭੀਰਤਾ ਦਿਖਾਉਂਦਿਆਂ ਜ਼ਰੂਰੀ ਕਦਮ ਚੁੱਕਣ ਅਤੇ ਠੋਸ ਨੀਤੀ ਬਣਾ ਕੇ ਇਸ ਚਲਣ ਨੂੰ ਰੋਕਿਆ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਚਿੰਤਾ ਪ੍ਰਗਟਾਈ ਕਿ ਕੁਝ ਲੋਕਾਂ ਵੱਲੋਂ ਇਹ ਦੱਸਣ ਵਾਸਤੇ ਕਿ ਇਹ ਗਲਤ ਹੋ ਰਿਹਾ ਹੈ, ਅਜਿਹੀਆਂ ਵੀਡੀਓ ਨੂੰ ਆਪਣੇ ਪੇਜਾਂ ’ਤੇ ਪਾ ਕੇ ਪ੍ਰਚਾਰਿਆ ਜਾ ਰਿਹਾ ਹੈ, ਜੋ ਹੋਰ ਵੀ ਦੁਖਦਾਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਵੀਡੀਓ ਨੂੰ ਪ੍ਰਚਾਰਨ ਦੀ ਥਾਂ ਇਸ ’ਤੇ ਰੋਕ ਲਗਾਉਣ ਲਈ ਰਿਪੋਰਟ ਕੀਤੀ ਜਾਵੇ।

Tags: Advocate Harjinder Singh DhamiAdvocate Harjinder Singh Dhami takes strict noticeArtifical IntelligenceLatest News Pro Punjab Tvlatest punjabi news pro punjab tvmisuse of AI to create a fake video of Sachkhand Sri Harmandir Sahibpro punjab tvpro punjab tv newspro punjab tv punjabi newsSachkhand Sri Harmandir Sahib
Share197Tweet123Share49

Related Posts

GST 2.0 ਲਾਗੂ ਹੋਣ ਤੋਂ ਬਾਅਦ ਇਨ੍ਹੀਂ ਸਸਤੀ ਹੋ ਗਈ Maruti WagonR, ਜਾਣੋ ਕੀਮਤ

ਸਤੰਬਰ 24, 2025

ਤਿਉਹਾਰਾਂ ਦੇ ਸੀਜ਼ਨ ਦੌਰਾਨ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਦਾ ਵਿੱਕ ਰਿਹਾ ਹੈ 10 ਗ੍ਰਾਮ ਸੋਨਾ

ਸਤੰਬਰ 24, 2025

ਖੰਨਾ ਪੁਲਿਸ ਨੇ 3 ਨ/ਸ਼ਾ ਤਸ.ਕਰਾਂ ਨੂੰ ਕੀਤਾ ਗ੍ਰਿਫ਼ਤਾਰ, 1 ਕਿਲੋ 5 ਗ੍ਰਾਮ ਹੈ/ਰੋਇ/ਨ ਬਰਾਮਦ

ਸਤੰਬਰ 24, 2025

Gen- Z ਨੇ ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਕੀਤੀ ਮੰਗ, ਲੇਹ ‘ਚ ਪੁਲਿਸ ਨਾਲ ਝ/ੜਪ

ਸਤੰਬਰ 24, 2025

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਕਿਲੋ ਹੈਰੋਇਨ ਤੇ ਹਥਿਆਰ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 24, 2025

ਪੰਜਾਬ ‘ਚ ਖਾਲੀ ਹੋਈ ਰਾਜ ਸਭਾ ਸੀਟ ਲਈ ਚੋਣਾਂ ਦਾ ਐਲਾਨ, ‘ਆਪ’ ਸੁਪਰੀਮੋ ਕੇਜਰੀਵਾਲ ਇਸ ਸੀਟ ਤੋਂ ਲੜ ਸਕਦੇ ਹਨ ਚੋਣ !

ਸਤੰਬਰ 24, 2025
Load More

Recent News

GST 2.0 ਲਾਗੂ ਹੋਣ ਤੋਂ ਬਾਅਦ ਇਨ੍ਹੀਂ ਸਸਤੀ ਹੋ ਗਈ Maruti WagonR, ਜਾਣੋ ਕੀਮਤ

ਸਤੰਬਰ 24, 2025

ਤਿਉਹਾਰਾਂ ਦੇ ਸੀਜ਼ਨ ਦੌਰਾਨ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਦਾ ਵਿੱਕ ਰਿਹਾ ਹੈ 10 ਗ੍ਰਾਮ ਸੋਨਾ

ਸਤੰਬਰ 24, 2025

ਖੰਨਾ ਪੁਲਿਸ ਨੇ 3 ਨ/ਸ਼ਾ ਤਸ.ਕਰਾਂ ਨੂੰ ਕੀਤਾ ਗ੍ਰਿਫ਼ਤਾਰ, 1 ਕਿਲੋ 5 ਗ੍ਰਾਮ ਹੈ/ਰੋਇ/ਨ ਬਰਾਮਦ

ਸਤੰਬਰ 24, 2025

Gen- Z ਨੇ ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਕੀਤੀ ਮੰਗ, ਲੇਹ ‘ਚ ਪੁਲਿਸ ਨਾਲ ਝ/ੜਪ

ਸਤੰਬਰ 24, 2025

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਕਿਲੋ ਹੈਰੋਇਨ ਤੇ ਹਥਿਆਰ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.