ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈਕਿਸ਼ਨ ਰੋਡੀ ‘ਤੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਵਿਧਾਇਕ ਬੰਗਾ ਰੋਡ ਨੇੜੇ ਆਪਣੇ ਘਰ ਨੂੰ ਪਰਤ ਰਹੇ ਸਨ। ਇਸ ਦੌਰਾਨ ਕਰੀਬ 4 ਵਿਅਕਤੀਆਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਉਸ ਦੀ ਕਾਰ ਦੇ ਡਰਾਈਵਰ ਸਾਈਡ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।