ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਨੂੰ ਓਦੋਂ ਵੱਡਾ ਝਟਕਾ ਲੱਗਿਆ ਜਦੋਂ ਰੋਪੜ ਕੋਰਟ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਸਜ਼ਾ ਸੁਣਾ ਦਿੱਤੀ। ਉਨ੍ਹਾਂ ਦੇ ਨਾਲ-ਨਾਲ ਦੀ ਪਤਨੀ ਤੇ ਪੁੱਤਰ ਨੂੰ ਵੀ 3-3 ਸਾਲ ਦੀ ਸਜ਼ਾ ਸੁਣਾਈ ਗਈ। ਹਾਲਾਂਕਿ ਬਾਅਦ ‘ਚ ਸੈਸ਼ਨ ਕੋਰਟ ਵੱਲੋਂ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜ਼ਮਾਨਤ ਦੇ ਰੂਪ ‘ਚ ਰਾਹਤ ਮਿਲ ਗਈ ਪਰ ਰੋਪੜ ਕੋਰਟ ਵੱਲੋਂ ਉਨ੍ਹਾਂ ਖਿਲਾਫ਼ ਆਇਆ ਇਹ ਫੈਸਲਾ ਕੋਈ ਝਟਕੇ ਤੋਂ ਘੱਟ ਨਹੀਂ ਸੀ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਦਾ 2011 ‘ਚ ਜ਼ਮੀਨ ਨੂੰ ਲੈ ਕੇ ਆਪਣੇ ਹੀ ਪਰਿਵਾਰਕ ਮੈਂਬਰ (ਸਾਲੀ) ਨਾਲ ਝਗੜਾ ਹੋਇਆ ਸੀ। ਜਿਸ ‘ਚ ‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੂੰ ਅੱਜ 11 ਸਾਲ ਬਾਅਦ ਸਜ਼ਾ ਸੁਣਾਈ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਾਈ ਕੋਰਟ ਵੱਲੋਂ ਜ਼ਮਾਨਤ ਵੀ ਦੇ ਦਿੱਤੀ ਗਈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਜਿਸ ਜ਼ਮੀਨ ਪਿੱਛੇ ਝਗੜਾ ਹੋਇਆ ਸੀ ਉਹ ਜ਼ਮੀਨ ਮੇਰੀ ਘਰ ਵਾਲੀ ਦੇ ਨਾਂ ਸੀ। ਉਨ੍ਹਾਂ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਇਕ ਤਾਂ ਸਾਡੇ ‘ਤੇ ਹਮਲਾ ਹੋਇਆ ਦੂਜਾ ਸਾਡੇ ‘ਤੇ ਕੇਸ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਕੋਰਟ ਨੇ ਇਨ੍ਹਾਂ ਗੱਲਾਂ ‘ਤੇ ਗੌਰ ਕੀਤੀ ਤਾਂ ਸਾਨੂੰ ਜ਼ਮਾਨਤ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਕਰਦਾ ਹਾਂ ਕਿ ਇਸ ਕੇਸ ਕੋਰਟ ਸਾਨੂੰ ਇਨਸਾਫ ਜ਼ਰੂਰ ਦੇਵੇਗੀ।