ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਕਾਂਗਰਸ ਹਾਈ ਕਮਾਂਡ ਨੇ ਦਲਿਤ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਦੀ ਰਾਜਨੀਤੀ ਵਿੱਚ ਇਤਿਹਾਸ ਰਚਿਆ ਹੈ ।ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਹੁਣ ਐਮਐਲਏ ਧੀਮਾਨ ਨੇ ਹੁਣ ਆਪਣੀ ਹੀ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਚਰਨਜੀਤ ਚੰਨੀ ਨੂੰ ਦਲਿਤ ਕਾਰਡ ਖੇਡ ਕੇ ਮੁੱਖ ਮੰਤਰੀ ਬਣਾਉਣ ਵਾਲੀ ਪੰਜਾਬ ਕਾਂਗਰਸ ਨੂੰ ਹੁਣ ਜਾਤੀਵਾਦ ਦੇ ਸੰਬੰਧ ਵਿੱਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਨਾਲ ਸਬੰਧਤ ਦਿੜ੍ਹਬਾ ਤੋਂ ਵਿਧਾਇਕ ਸੁਰਜੀਤ ਧੀਮਾਨ ਨੇ ਹਾਈ ਕਮਾਂਡ ਸਾਹਮਣੇ ਨਵੀਂ ਮੰਗ ਰੱਖੀ ਹੈ। ਉਨ੍ਹਾਂ ਪੰਜਾਬ ਮੰਤਰੀ ਮੰਡਲ ਵਿੱਚ ਘੱਟੋ -ਘੱਟ 2 ਵਿਧਾਇਕਾਂ ਨੂੰ ਮੰਤਰੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਨੇ ਸ਼ਲਾਘਾਯੋਗ ਕੰਮ ਕੀਤਾ ਹੈ ਕਿ ਦਲਿਤ ਭਾਈਚਾਰੇ ਨੂੰ ਰਾਜ ਦੀ ਅਗਵਾਈ ਸੌਂਪਦੇ ਹੋਏ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ। ਇਸ ਦੇ ਨਾਲ, ਹੋਰ ਭਾਈਚਾਰਿਆਂ ਦੇ ਨੁਮਾਇੰਦਿਆਂ ਨੂੰ ਵੀ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ।ਉਹ ਲੰਮੇ ਸਮੇਂ ਤੋਂ ਇਸ ਦੀ ਮੰਗ ਕਰ ਰਿਹਾ ਸੀ।