ਪੰਜਾਬ ‘ਚ ‘ਆਪ’ ਪਾਰਟੀ ਨੇ ਭਾਰੀ ਬਹੁਮਤ ਨਾਲ ਸੱਤਾ ਹਾਸਿਲ ਕੀਤੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੇ ਸਾਰੇ ਵਿਧਾਇਕਾਂ ਮੰਤਰੀਆਂ ਨੂੰ ਸਖ਼ਤ ਹਿਦਾਇਤਾਂ ਦਿੱਤੀਆਂ ਹੋਈਆਂ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਘੱਟੋ ਘੱਟ ਰਹਿ ਕੇ ਆਪਣੇ ਹਲਕੇ ‘ਚ ਰਹਿ ਕੇ ਲੋਕਾਂ ਦੀ ਸੇਵਾ ਕੀਤੀ ਜਾਵੇ।
ਇਸ ਤਰ੍ਹਾਂ ਆਪ ਦੇ ਸਾਰੇ ਵਿਧਾਇਕ ਐਕਸ਼ਨ ਮੋਡ ‘ਚ ਹਨ।ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੀ ਤਰੱਕੀ ਲਈ ਤੇ ਵਿਕਾਸ ਕਾਰਜ ਸ਼ੁਰੂ ਕਰਨ ਲਈ ਵਿਧਾਇਕ ਬਲਕਾਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕਰਕੇ ਹਲਕੇ ਦੀਆਂ ਸਮੱਸਿਆਵਾਂ ‘ਤੇ ਚਰਚਾ ਕੀਤੀ।
ਵਿਧਾਇਕ ਬਲਕਾਰ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਰਾਮਪੁਰਾ ਫੂਲ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰਤ ਹੱਲ ਕਰਨ ਅਤੇ ਛੇਤੀ ਹੀ ਹਲਕੇ ਵਿੱਚ ਵਿਕਾਸ ਕਾਰਜ ਸ਼ੁਰੂ ਦਾ ਭਰੋਸਾ ਦਿੱਤਾ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਰਾਮਪੁਰਾ ਫੂਲ ਦੀਆਂ ਸਮੱਸਿਆਵਾਂ ਨੂੰ ਦਿਲਚਸਪੀ ਨਾਲ ਸੁਣਿਆ ਤੇ ਹਲਕੇ ਸਬੰਧੀ ਸਾਰੇ ਮਸਲੇ ਛੇਤੀ ਹੱਲ ਕਰਨ ਦਾ ਵਿਸਵਾਸ਼ ਦਿਵਾਇਆ।