ਟਾਂਡਾ ਉੜਮੁੜ , ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੂੰ ਉਸ ਵੇਲੇ ਵੱਡਾ ਸਦਮਾ ਪਹੁੰਚਿਆ ਜਦੋਂ ਅਮਰੀਕਾ ਵਿੱਚ ਰਹਿੰਦੀ ਉੰਨਾ ਦੀ ਭਾਣਜੀ ਗੁਰਜੋਤ ਕੌਰ ਪੁੱਤਰੀ ਬਲਵੀਰ ਸਿੰਘ ਦੀ ਅਚਾਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ । ਹਾਦਸੇ ਦੀ ਖਬਰ ਮਿਲਦਿਆਂ ਇਲਾਕੇ ਚ ਸੋਗ ਦੀ ਲਹਿਰ ਫੈਲ ਗਈ ਤੇ ਵਿਧਾਇਕ ਘਰ ਅਫਸੋਸ ਕਰਨ ਵਾਲੇ ਵੱਡੀ ਗਿਣਤੀ ਵਿੱਚ ਪਹੁੰਚਣੇ ਸ਼ੁਰੂ ਹੋ ਗਏ ।
ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਦੀ ਭੈਣ ਰਮਨਦੀਪ ਕੌਰ ਆਪਣੇ ਪਤੀ ਬਲਵੀਰ ਸਿੰਘ ਤੇ ਦੋ ਬੱਚਿਆਂ ਸਮੇਤ ਅਮਰੀਕਾ ਦੇ ਸਟੌਕਟਨ ਕੈਲੇਫੋਰਨੀਆ ਵਿੱਚ ਪਿਛਲੇ ਲੰਮੇ ਅਰਸੇ ਤੋਂ ਰਹਿੰਦੇ ਸਨ । ਬੀਤੇ ਦਿਨ ਸਵੇਰੇ ਗੁਰਜੋਤ ਕੌਰ ਆਪਣੀ ਕਾਰ ਤੇ ਡਰਾਈਵ ਕਰਦੇ ਹੋਏ ਜਾ ਰਹੀ ਸੀ ਕਿ ਅਚਾਨਕ ਅੱਗੇ ਤੋਂ ਆ ਰਹੀ ਕਾਰ ਨਾਲ ਆਹਮੋ ਸਾਹਮਣੀ ਟੱਕਰ ਹੋ ਗਈ , ਜਿਸ ਕਾਰਨ ਗੁਰਜੋਤ ਕੌਰ ਦੀ ਮੌਕੇ ਤੇ ਮੌਤ ਹੋ ਗਈ । ਗੁਰਜੋਤ ਕੌਰ ਸਿਰਫ 22 ਸਾਲ ਦੀ ਸੀ ਤੇ ਅਜੇ ਕੁਵਾਰੀ ਸੀ । ਇਸ ਮੌਕੇ ਵੱਡੀ ਗਿਣਤੀ ਵਿਚ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ , ਸਿਆਸੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਵਿਧਾਇਕ ਜਸਵੀਰ ਸਿੰਘ ਰਾਜਾ ਘਰ ਅਫਸੋਸ ਕਰਨ ਲਈ ਪਹੁੰਚ ਰਹੇ ਹਨ ।