ਸ਼ਨੀਵਾਰ, ਮਈ 10, 2025 11:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਮੁਹਾਲੀ ‘ਚ ਖੁੱਲ੍ਹੇਗੀ ਕਿਸਾਨ ਹੱਟ, ਵਿਧਾਇਕ ਨੇ ਕਿਸਾਨਾਂ ਨੂੰ ਅਧੁਨਿਕ ਖੇਤੀ ਤਕਨੀਕਾਂ ਅਪਨਾਉਣ ਦੀ ਕੀਤੀ ਅਪੀਲ

ਕੁਲਵੰਤ ਸਿੰਘ ਨੇ ਕਿਹਾ ਕਿ ਲੋਕ ਖਾਸ ਤੌਰ ’ਤੇ ਔਰਤਾਂ ਵੱਖ ਵੱਖ ਤਰ੍ਹਾਂ ਦਾ ਸਮਾਨ ਬਣਾ ਲੈਂਦੀਆਂ ਹਨ ਪਰ ਉਨ੍ਹਾਂ ਲਈ ਮਾਰਕੀਟ ਨਹੀਂ ਮਿਲਦੀ।

by ਮਨਵੀਰ ਰੰਧਾਵਾ
ਅਪ੍ਰੈਲ 12, 2023
in ਖੇਤੀਬਾੜੀ, ਪੰਜਾਬ
0

Appeal to Farmers: ਸੂਬੇ ਦੀ ਖੇਤੀਬਾੜੀ ਨੂੰ ਹੁਲਾਰਾ ਦੇਣ ਦੇ ਵਾਸਤੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਧੁਨਿਕ ਤਕਨੀਕਾਂ ਆਪਨਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਖੇਤੀ ਉਤਪਾਦਨ ਦੇ ਨਾਲ ਨਾਲ ਉਨ੍ਹਾਂ ਦੀ ਅਮਦਨ ਵਿੱਚ ਵੀ ਵਾਧਾ ਹੋ ਸਕੇ।

ਸਥਾਨਿਕ ਕਿਸਾਨ ਵਿਕਾਸ ਚੈਂਬਰ ਵਿਖੇ ਕਿਸਾਨ ਸਿਖਲਾਈ ਕੈਂਪ ਦੌਰਾਨ ਗੱਲਬਾਤ ਕਰਦੇ ਹੋਏ ਕੁਲਵੰਤ ਸਿੰਘ ਨੇ ਦੱਸਿਆ ਕਿ ਖੇਤੀ ਨਾਲ ਸਬੰਧਿਤ ਵੱਖ ਵੱਖ ਧੰਦਿਆਂ ਨਾਲ ਜੁੜੇ ਹੋਏ ਲੋਕਾਂ ਦੀ ਸਹਾਇਤਾ ਮੋਹਾਲੀ ਵਿਖੇ ਕਿਸਾਨ ਹੱਟ ਖੋਲ੍ਹਣ ਬਾਰੇ ਵਿਚਾਰ-ਚਰਚਾ ਚੱਲ ਰਹੀ। ਉਨ੍ਹਾਂ ਕਿਹਾ ਕਿ ਲੋਕ ਖਾਸ ਤੌਰ ’ਤੇ ਔਰਤਾਂ ਵੱਖ ਵੱਖ ਤਰ੍ਹਾਂ ਦਾ ਸਮਾਨ ਬਣਾ ਲੈਂਦੀਆਂ ਹਨ ਪਰ ਉਨ੍ਹਾਂ ਲਈ ਮਾਰਕੀਟ ਨਹੀਂ ਮਿਲਦੀ। ਇਸ ਸਮੱਸਿਆ ਨੂੰ ਦੇਖਦੇ ਹੋਏ ‘ਕਿਸਾਨ ਹੱਟ’ ਖੋਲ੍ਹਣ ਦਾ ਪ੍ਰਸਤਾਵ ਵਿਚਾਰ ਆਧੀਨ ਹੈ। ਇਸ ਨਾਲ ਇੱਕ ਪਾਸੇ ਇਨ੍ਹਾਂ ਧੰਦਿਆਂ ਨਾਲ ਜੁੜੇ ਲੋਕਾਂ ਨੂੰ ਮਾਰਕੀਟ ਉਪਲਬਧ ਹੋਵੇਗੀ ਅਤੇ ਦੂਜੇ ਪਾਸੇ ਆਮ ਲੋਕਾ ਨੂੰ ਸਸਤਾ ਸਮਾਨ ਵੀ ਮਿਲੇਗਾ।

ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਪੱਖੀ ਨਵਾਂ ਖੇਤੀ ਮਾਡਲ ਤਿਅਰ ਕਰ ਰਹੀ ਹੈ ਅਤੇ ਇਸੇ ਲਈ ਪੰਜਾਬ ਦੀ ਖੇਤੀ ਨੀਤੀ ਤਿਆਰ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ-ਕਿਸਾਨ ਮਿਲਣੀਆਂ ਦੌਰਾਨ ਹਜ਼ਾਰਾਂ ਕਿਸਾਨਾਂ ਦੇ ਸੁਝਾਅ ਖੇਤੀ ਨੀਤੀ ਲਈ ਲਏ ਹਨ। ਉਨ੍ਹਾਂ ਕਿਹਾ ਕਿ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਵੀਂ ਖੇਤੀ ਨੀਤੀ ‘ਤੇ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਪਹਿਲੀ ਕਿਸੇ ਵੀ ਸਰਕਾਰ ਨੇ ਖੇਤੀ ਨੂੰ ਮੁਨਾਫੇ ਵਾਲਾ ਕਿੱਤਾ ਬਣਾਉਣ ’ਤੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਇੱਛਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਦੀ ਸਿਹਤ, ਪਾਣੀ ਅਤੇ ਵਾਤਾਵਰਣ ਨੂੰ ਬਚਾਉਣ ਦੀ ਬਹੁਤ ਜ਼ਰੂਰਤ ਹੈ ਅਤੇ ਇਸ ਵਾਸਤੇ ਸਰਕਾਰ ਕੰਮ ਕਰ ਰਹੀ ਹੈ। ਖੇਤੀ ਮੇਲੇ ਦੀ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਨ੍ਹਾਂ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਅਤੇ ਇਹ ਮੇਲੇ ਲਗਤਾਰ ਲਵਾਏ ਜਾਣਗੇ।

ਇਸ ਕੈਂਪ ਵਿੱਚ ਕੁਲਜੀਤ ਸਿੰਘ ਰੰਧਾਵਾ ਐਮਐਲਏ ਹਲਕਾ ਡੇਰਾਬਸੀ ਨੇ ਵਿਸ਼ੇਸ਼ ਤੌਰ ‘ਤੇ ਭਾਗ ਲਿਆ ਅਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਕਿਸਾਨਾਂ ਵੱਲੋਂ ਟਰੈਕਟਰਾਂ ਤੇ ਵੱਡੇ ਵੱਡੇ ਮਿਊਜ਼ਿਕ ਸਿਸਟਮ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਅਜਿਹਾ ਕਰਨ ਨਾਲ ਹੋ ਰਹੀਆਂ ਘਟਨਾਵਾਂ ਤੇ ਕਾਬੂ ਪਾਇਆ ਜਾ ਸਕੇ । ਉਹਨਾਂ ਨੇ ਨਹਿਰੀ ਪਾਣੀ ਦੀ ਸਪਲਾਈ ਲਈ ਕਿਸਾਨਾਂ ਪਾਸੋਂ ਹੱਥ ਖੜ੍ਹੇ ਕਰਵਾਕੇ ਸਹਿਮਤੀ ਲਈ ਅਤੇ ਵਾਦਾ ਕੀਤਾ ਕਿ ਕਿਸਾਨਾਂ ਦੀ ਪਾਣੀ ਦੀ ਜਰੂਰਤ ਨੂੰ ਮੁੱਖ ਰੱਖਦੇ ਹੋਏ ਪੁਰਜ਼ੋਰ ਉਪਰਾਲਾ ਕੀਤਾ ਜਾਵੇਗਾ ਲਈ ਲਈ ਇਸ ਮੌਕੇ ਚੇਅਰਮੈਨ ਮਿਲਫਕੈਡ ਸ੍ਰੀ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਕਣਕ ਦੀ ਫ਼ਸਲ ਦੀ ਖਰੀਦ ਲਈ ਸਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਇਸ ਸਬੰਧੀ ਕੋਈ ਮੁਸ਼ਕਲ ਪੇਸ਼ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਣਕ ਦੇ ਨਾੜ ਅਤੇ ਹੋਰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ।

ਇਸ ਮੌਕੇ ਖੇਤੀ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਕਿਸਾਨਾਂ ਦਾ ਕੁਲਵੰਤ ਸਿੰਘ ਨੇ ਸਨਮਾਨ ਵੀ ਕੀਤਾ। ਇਸ ਦੌਰਾਨ ਲਗਾਈ ਗਈ ਪ੍ਰਦਰਸ਼ਨੀ ਵਿੱਚ ਉਨ੍ਹਾਂ ਨੇ ਵੱਖ ਵੱਖ ਸਟਾਲਾਂ ’ਤੇ ਜਾ ਕੇ ਜਾਣਕਾਰੀ ਹਾਸਲ ਕੀਤੀ। ਕੈਂਪ ਵਿੱਚ ਖੇਤੀਬਾੜੀ ਵਿਭਾਗ/ਅਲਾਇਡ ਵਿਭਾਗਾਂ ਦੇ ਮਾਹਿਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਨੇ ਕਿਸਾਨਾਂ ਨੂੰ ਨਵੀਆਂ ਖੇਤੀਬਾੜੀ ਤਕਨੀਕਾਂ ਤੋਂ ਜਾਣੂੰ ਕਰਵਾਇਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਬਰਾੜ, ਐਸਡੀਐਮ ਮੋਹਾਲੀ ਸਰਬਜੀਤ ਕੌਰ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਜਗਦੀਸ਼ ਸਿੰਘ, ਬੱਬੀ ਬਾਦਲ, ਜਗਦੇਵ ਸਿੰਘ ਮਲੋਆ, ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਬਲਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ ਅਤੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ / ਕਿਸਾਨ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: agricultureappeals to farmersBhagwant MannKisan HutMLA Kuljit Singh RandhawaMLA Kulwant SinghModern Farming TechniquesMOHALIpro punjab tvpunjab governmentpunjab newspunjabi news
Share204Tweet127Share51

Related Posts

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025
Load More

Recent News

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਭਾਰਤੀ ਫੋਜ ਨੂੰ ਮਿਲੀ ਵੱਡੀ ਕਾਮਯਾਬੀ, ਪਾਕਿਸਤਾਨੀ ਲਾਂਚ ਪੈਡ ਤਬਾਹ

ਮਈ 10, 2025

ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਬੀਤੀ ਰਾਤ ਫਿਰ ਇਹਨਾਂ ਸ਼ਹਿਰਾਂ ‘ਚ ਵੱਜੇ ਸਾਇਰਨ

ਮਈ 10, 2025

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.