ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਰੈਸਟ ਹਾਊਸ ਰਈਆ ਵਿਖੇ ‘ਸਰਕਾਰ ਆਪਕੇ ਦੁਆਰ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। ਗੱਲਬਾਤ ਦੌਰਾਨ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰ ਵੱਲੋਂ ਇਸ ਪ੍ਰੋਗਰਾਮ ਤਹਿਤ ਪਹਿਲਾਂ ਵੀ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਰਈਆ ਰੈਸਟ ਹਾਊਸ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਹਦਾਇਤਾਂ ਦੇ ਕੇ ਉਨ੍ਹਾਂ ਦਾ ਕਾਫੀ ਹੱਦ ਤੱਕ ਹੱਲ ਕੀਤਾ ਗਿਆ।
ਇਸ ਮੌਕੇ ਐਸ.ਡੀ.ਓ., ਜੇ.ਈ ਬਿਜਲੀ ਬੋਰਡ ਰਈਆ, ਬੀ.ਡੀ.ਪੀ.ਓ ਰਈਆ ਅਮਨਦੀਪ ਸਿੰਘ, ਸਟੇਸ਼ਨ ਇੰਚਾਰਜ ਬਿਆਸ ਸਬ ਇੰਸਪੈਕਟਰ ਸਤਨਾਮ ਸਿੰਘ, ਸਟੇਸ਼ਨ ਇੰਚਾਰਜ ਖਿਲਚੀਆਂ ਇੰਚਾਰਜ ਬਿਕਰਮਜੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਪ੍ਰੋਗਰਾਮ ਦੌਰਾਨ ਯੂਥ ਜੁਆਇੰਟ ਸਕੱਤਰ ਪੰਜਾਬ ਸੁਰਜੀਤ ਸਿੰਘ ਕੰਗ, ਸੇਵਾਮੁਕਤ ਐਸ.ਡੀ.ਓ ਸਵਿੰਦਰ ਸਿੰਘ, ਪੀ.ਏ ਸਰਵਿੰਦਰ ਸਿੰਘ ਸੁਧਾਰ, ਸੰਜੀਵ ਭੰਡਾਰੀ ਮੰਦਰ ਪ੍ਰਧਾਨ ਰਈਆ, ਸਰਬਜੀਤ ਸਿੰਘ ਐਮ.ਸੀ., ਬਲਾਕ ਪ੍ਰਧਾਨ ਸੁਖਦੇਵ ਸਿੰਘ ਪੱਡਾ ਆਦਿ ਆਗੂ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h