MLA Narinder Kaur Bharaj: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ (4 ਐਮਐਲਡੀ) ਭਵਾਨੀਗੜ੍ਹ ਤੋਂ ਸੋਧੇ ਹੋਏ ਪਾਣੀ ਦੀ ਸੁਚੱਜੀ ਵਰਤੋਂ ਲਈ ਪਿੰਡ ਭਵਾਨੀਗੜ੍ਹ ਅਤੇ ਕਾਕੜਾ ਵਿਖੇ ਸਾਂਝਾ ਜ਼ਮੀਨਦੋਜ਼ ਪਾਈਪਲਾਈਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਅੱਜ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ।
ਨੀਂਹ ਪੱਥਰ ਦੀ ਰਸਮ ਅਦਾ ਕਰਨ ਤੋਂ ਬਾਅਦ ਵਿਧਾਇਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਉਸਾਰੀ ‘ਤੇ 152.10 ਲੱਖ ਰੁਪਏ ਦੀ ਲਾਗਤ ਆਵੇਗੀ ਜੋ ਕਿ ਸਾਰੀ ਰਾਸ਼ੀ ਹੀ ਸਬਸਿਡੀ ਦੇ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 360 ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਲਈ ਕਵਰ ਕੀਤਾ ਜਾਵੇਗਾ, ਜਿਸ ਨਾਲ 67 ਪਰਿਵਾਰਾਂ ਨੂੰ ਲਾਭ ਮਿਲੇਗਾ।
ਵਿਧਾਇਕ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਫ਼ਸਲ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ਦੀ 20 ਤੋਂ 30 ਪ੍ਰਤੀਸ਼ਤ ਤੱਕ ਬੱਚਤ ਹੋਵੇਗੀ। ਉਨ੍ਹਾਂ ਨੇ ਪਾਣੀ ਦੀ ਸੰਭਾਲ ਦੀ ਲੋੜ ‘ਤੇ ਜ਼ੋਰ ਦਿੱਤਾ।
ਇਸ ਮੌਕੇ ਭੂਮੀ ਅਤੇ ਜਲ ਸੰਭਾਲ ਵਿਭਾਗ, ਪੰਜਾਬ ਦੇ ਮੰਡਲ ਭੂਮੀ ਰੱਖਿਆ ਅਫਸਰ ਸੰਗਰੂਰ ਗੁਰਬਿੰਦਰ ਸਿੰਘ ਢਿੱਲੋਂ, ਉੱਪ ਮੰਡਲ ਭੂਮੀ ਰੱਖਿਆ ਅਫਸਰ ਜਸਪਾਲ ਸਿੰਘ ਅਤੇ ਭੂਮੀ ਰੱਖਿਆ ਅਫਸਰ ਸ਼੍ਰੀ ਸ਼ਰੇਆਂਸ ਮਿੱਤਲ ਵੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h