Sangrur News: ਵਿਧਾਨ ਸਭਾ ਹਲਕਾ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕਾ ਸੰਗਰੂਰ ਦੀਆਂ 7 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੰਗਰੂਰ ਹਲਕੇ ਅਧੀਨ ਆਉਂਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਬਹੁ ਪੱਖੀ ਵਿਕਾਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਲੋੜਾਂ ਨੂੰ ਤਰਜੀਹੀ ਆਧਾਰ ’ਤੇ ਪੂਰਾ ਕਰਨ ਲਈ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ। ਭਰਾਜ ਨੇ ਇਸ ਮੌਕੇ ਹਲਕੇ ਦੇ ਪਿੰਡ ਕਲੌਦੀ ਦੀ ਗ੍ਰਾਮ ਪੰਚਾਇਤ ਨੂੰ ਤਰਲ ਵੇਸਟ ਮੈਨੇਜਮੈਂਟ ਲਈ 9 ਲੱਖ ਰੁਪਏ, ਗ੍ਰਾਮ ਪੰਚਾਇਤ ਫ਼ਤਹਿਗੜ੍ਹ ਛੰਨਾ ਨੂੰ ਆਧੁਨਿਕੀਕਰਨ ਤੇ ਸੁਧਾਰ ਸਕੀਮ ਅਧੀਨ 4.60 ਲੱਖ ਰੁਪਏ, ਗ੍ਰਾਮ ਪੰਚਾਇਤ ਬਾਲੀਆਂ ਨੂੰ ਸੋਲਰ ਲਾਈਟਾਂ ਲਾਉਣ ਲਈ 2.48 ਲੱਖ ਅਤੇ ਯਾਦਗਾਰੀ ਗੇਟ ਲਈ 10 ਲੱਖ, ਥਲੇਸ ਨੂੰ ਸੋਲਿਡ ਵੇਸਟ ਮੈਨੇਜਮੈਂਟ ਲਈ 5.54 ਲੱਖ ਅਤੇ ਗ੍ਰਾਮ ਪੰਚਾਇਤ ਬੰਗਾਵਾਲੀ ਨੂੰ ਯਾਦਗਾਰੀ ਗੇਟ ਲਈ 10 ਲੱਖ ਰੁਪਏ ਅਤੇ ਘਾਬਦਾਂ ਨੂੰ ਕਬਰਸਤਾਨ ਲਈ ਇਕ ਲੱਖ ਰੁਪਏ ਦਾ ਚੈਕ ਸੌਂਪਦਿਆਂ ਸਮੁੱਚੇ ਕੰਮ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ।
ਇਸ ਮੌਕੇ ਕਲੌਦੀ ਦੇ ਕਲੱਬ ਨੂੰ ਕ੍ਰਿਕਟ ਕਿੱਟ ਵੀ ਦਿੱਤੀ ਗਈ। ਇਸ ਮੌਕੇ ਗੁਰਪਿਆਰ ਅਕੋਈ ਸਾਹਿਬ, ਮਨਦੀਪ ਰੂਪਾਹੇੜੀ, ਹਰਜੀਤ ਕਲੌਦੀ, ਬੰਟੀ ਥਲੇਸਾ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h