ਸੰਗਰੂਰ: ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਨਗਰ ਕੌਂਸਲ ਸੰਗਰੂਰ ਨਾਲ ਸਬੰਧਤ 105 ਸਫਾਈ ਸੇਵਕਾਂ ਦੇ ਬਕਾਇਆ ਚੱਲ ਰਹੇ ਏਰੀਅਰ ਦਾ ਤਰਜੀਹੀ ਆਧਾਰ ਉੱਤੇ ਭੁਗਤਾਨ ਕਰਵਾਉਣ ਵਿੱਚ ਯੋਗਦਾਨ ਪਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿਛਲੇ ਦਿਨੀਂ ਸਫ਼ਾਈ ਕਰਮਚਾਰੀਆਂ ਦੇ ਇੱਕ ਵਫ਼ਦ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਕੇ ਪਿਛਲੇ ਕਰੀਬ ਦੋ ਤਿੰਨ ਸਾਲਾਂ ਤੋਂ ਆਪਣੇ ਏਰੀਅਰ ਦਾ ਭੁਗਤਾਨ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਾਰੇ ਮਾਮਲੇ ਸਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਵੱਲੋਂ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ। ਵਿਧਾਇਕ ਨੇ ਕਿਹਾ ਕਿ ਇਹ ਕਰਮਚਾਰੀ ਸ਼ਹਿਰ ਦੀ ਸਾਫ਼ ਸਫ਼ਾਈ ਨੂੰ ਸੁਚਾਰੂ ਰੱਖਣ ਲਈ ਅਣਥੱਕ ਮਿਹਨਤ ਕਰਦੇ ਹਨ ਅਤੇ ਇਨ੍ਹਾਂ ਦਾ ਮਿਹਨਤ ਸਮੇਂ ਸਿਰ ਮਿਲਣਾ ਚਾਹੀਦਾ ਹੈ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਿੱਚ ਕਦੇ ਵੀ ਕਿਸੇ ਸਫ਼ਾਈ ਕਰਮੀ ਦਾ ਹੱਕ ਨਹੀਂ ਮਰੇਗਾ। ਇਸ ਮੌਕੇ ਵਿਧਾਇਕ ਵੱਲੋਂ ਸਫ਼ਾਈ ਕਰਮਚਾਰੀਆਂ ਨੂੰ ਏਰੀਅਰ ਵਜੋਂ ਜਾਰੀ 14 ਲੱਖ ਰੁਪਏ ਦੀ ਰਾਸ਼ੀ ਦਾ ਪ੍ਰਵਾਨਗੀ ਪੱਤਰ ਸੌਂਪਿਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h