MLA Simarjeet Bains Firing: ਬੀਤੀ ਰਾਤ ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਕਾਰ ‘ਤੇ ਗੋ/ਲੀ,ਬਾਰੀ ਹੋਈ। ਇਹ ਘਟਨਾ ਥਾਣਾ ਡੇਹਲੋਂ ਦੇ ਇਲਾਕੇ ਵਿੱਚ ਉਸ ਸਮੇਂ ਵਾਪਰੀ ਜਦੋਂ ਬੈਂਸ ਆਪਣੀ ਕਾਰ ਵਿੱਚ ਆਪਣੇ ਫਾਰਮ ਹਾਊਸ ਤੋਂ ਬਾਹਰ ਜਾ ਰਹੇ ਸਨ।
ਸੂਤਰਾਂ ਅਨੁਸਾਰ ਬੈਂਸ ਦਾ ਆਪਣੇ ਭਰਾ ਪਰਮਜੀਤ ਸਿੰਘ ਬੈਂਸ ਨਾਲ ਝਗੜਾ ਚੱਲ ਰਿਹਾ ਸੀ, ਇਸ ਝਗੜੇ ਕਾਰਨ ਪਰਮਜੀਤ ਦੇ ਪੁੱਤਰ ਜਗਜੋਤ ਨੇ ਸਿਮਰਜੀਤ ‘ਤੇ ਗੋ/ਲੀਆਂ ਚਲਾ ਦਿੱਤੀਆਂ। ਘਟਨਾ ਦੌਰਾਨ ਸਿਮਰਨਜੀਤ ਸਿੰਘ ਬੈਂਸ ਕਾਰ ਨੂੰ ਬਾਹਰ ਕੱਢ ਰਹੇ ਸਨ, ਹਾਲਾਂਕਿ ਖੁਸ਼ਕਿਸਮਤੀ ਨਾਲ ਉਨ੍ਹਾਂ ਨੂੰ ਇਸ ਘਟਨਾ ਵਿੱਚ ਕੋਈ ਸੱਟ ਨਹੀਂ ਲੱਗੀ। ਇਸ ਘਟਨਾ ਤੋਂ ਬਾਅਦ ਪਰਿਵਾਰ ਨੇ ਚੁੱਪੀ ਬਣਾਈ ਰੱਖੀ, ਕੋਈ ਵੀ ਮੈਂਬਰ ਇਸ ਘਟਨਾ ਬਾਰੇ ਗੱਲ ਨਹੀਂ ਕਰ ਰਿਹਾ।
ਇਹ ਸਾਰਾ ਮਾਮਲਾ ਕਾਂਗਰਸ ਹਾਈਕਮਾਨ ਤੱਕ ਵੀ ਪਹੁੰਚ ਗਿਆ ਹੈ ਅਤੇ ਹਾਈਕਮਾਨ ਇਸ ਪੂਰੇ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਡੇਹਲੋਂ ਥਾਣੇ ਦੇ ਐਸਐਚਓ ਸੁਖਜਿੰਦਰ ਨੇ ਦੱਸਿਆ ਕਿ ਅਜੇ ਤੱਕ ਕਿਸੇ ਵੀ ਧਿਰ ਵੱਲੋਂ ਕੋਈ ਸ਼ਿਕਾਇਤ ਨਹੀਂ ਆਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।