ਆਈਪੀਐਸ ਅਧਿਕਾਰੀ ਤੋਂ ਭਾਜਪਾ ਆਗੂ ਬਣੇ ਇਕਬਾਲ ਸਿੰਘ ਲਾਲਪੁਰਾ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਡੇ ਵਿੱਚੋਂ ਬਹੁਤਿਆਂ ਨਾਲੋਂ ਬਿਹਤਰ ਸਿੱਖ ਹਨ। ਪੰਜਾਬ ਪੁਲਿਸ ਦੇ ਸਾਬਕਾ ਡਿਪਟੀ ਇੰਸਪੈਕਟਰ ਜਨਰਲ ਲਾਲਪੁਰਾ ਜਿਸ ਨੂੰ ਅਗਸਤ ਵਿੱਚ ਭਾਜਪਾ ਸੰਸਦੀ ਬੋਰਡ ਵਿੱਚ ਸ਼ਾਮਲ ਕੀਤਾ ਗਿਆ ਸੀ ਨੇ ਇੱਕ ਇੰਟਰਵਿਊ ਵਿੱਚ ਕਿਹਾ ਹੈ ਕਿ ਸਿੱਖਾਂ ਦੇ ਜ਼ਖ਼ਮਾਂ ਨੂੰ ਪੂਰੀ ਤਰ੍ਹਾਂ ਨਾਲ ਭਰਨ ਲਈ ਹੋਰ ਯਤਨ ਕੀਤੇ ਜਾਣ ਦੀ ਲੋੜ ਹੈ।
ਇਹ ਵੀ ਪੜ੍ਹੋ- ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ, ਦੇਖੋ Top10 ‘ਚ ਕਿੰਨੇ ਭਾਰਤੀ
ਸਿੱਖਾਂ ਨਾਲ ਤੁਲਨਾ ਰੱਖਣ ਵਾਲੇ ਲਾਲਪੁਰਾ ਨੇ ਇਹ ਦਾਅਵਾ ਕੀਤਾ ਹੈ ਕਿ ਸਰਕਾਰ ਸਿੱਖਾਂ ਦੇ ਲਈ ਸਭ ਕੁੱਝ ਕਰ ਰਹੀ ਹੈ। ਉਨ੍ਹਾਂ ਨੇ ਮੋਦੀ ਸਰਕਾਰ ਦੀ ਕੁਝ ਖਾਸ ਪਹਿਲ ਦਾ ਹਵਾਲਾ ਵੀ ਦਿੱਤਾ ਹੈ। ਜਿਵੇਂ 2019 ਵਿੱਚ ਕਰਤਾਰਪੁਰ ਲਾਂਘਾ ਖੋਲ੍ਹਣਾ ਅਤੇ ਉਸੇ ਸਾਲ ਇੱਕ ਸੀਕ੍ਰੇਟ ਬਲੈਕਲਿਸਟ ਤੋਂ ਵਿਦੇਸ਼ਾਂ ਵਿੱਚ ਵਸੇ ਸਿੱਖਾਂ ਦਾ ਨਾਂ ਹਟਾਉਣਾ ਆਦਿ।
ਲਾਲਪੁਰਾ, ਜੋ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵੀ ਹਨ ਨੇ ਅੱਗੇ ਕਿਹਾ, “ਸਿੱਖਾਂ ਨੂੰ ਵਿਦੇਸ਼ੀ ਨਾਗਰਿਕਾਂ ਵਜੋਂ ਬਲੈਕਲਿਸਟ ਤੋ ਹਟਾ ਦਿੱਤਾ ਗਿਆ ਹੈ। ਅਸੀਂ ਉਨ੍ਹਾਂ ਨੂੰ ਨੌਕਰੀਆਂ ਦੇ ਰਹੇ ਹਾਂ। ਮੋਦੀ ਸਰਕਾਰ ਸਭ ਕੁਝ ਕਰ ਰਹੀ ਹੈ। ਮੋਦੀ ਜੀ ਹਮੇਸ਼ਾ ਸਿੱਖਾਂ ਲਈ ਉਪਲਬਧ ਹਨ।
ਇਹ ਵੀ ਪੜ੍ਹੋ- ਖੁਸ਼ਖਬਰੀ: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ, ਪਿੱਛਲੇ 6 ਮਹੀਨਿਆਂ ‘ਚ ਹੋਇਆ ਇੰਨਾ ਸਸਤਾ
ਲਾਲਪੁਰਾ ਨੇ ਕਿਹਾ, “ਅਸੀਂ ਸਿੱਖਾਂ ਨੂੰ ਪਿਆਰ ਕਰਦੇ ਹਾਂ ਅਤੇ ਉਨ੍ਹਾਂ ਲਈ ਕੁਝ ਵੀ ਕਰਨ ਲਈ ਤਿਆਰ ਹਾਂ। ਮੋਦੀ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਉਹ ਸਾਡੇ ਵਿੱਚੋਂ ਬਹੁਤਿਆਂ ਨਾਲੋਂ ਵਧੀਆ ਸਿੱਖ ਹਨ।
1981 ਵਿੱਚ ਤਰਨਤਾਰਨ ਦੇ ਤਤਕਾਲੀ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਲਾਲਪੁਰਾ ਉਨ੍ਹਾਂ ਤਿੰਨ ਅਧਿਕਾਰੀਆਂ ਵਿੱਚੋਂ ਇੱਕ ਸਨ ਜਿਨ੍ਹਾਂ ਨੇ ਸਿੱਖ ਖਾੜਕੂ ਆਗੂ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਸਿੱਖਾਂ ਅਤੇ ਨਿਰੰਕਾਰੀਆਂ ਦਰਮਿਆਨ ਝੜਪਾਂ ਨਾਲ ਸਬੰਧਤ ਇੱਕ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਲਾਲਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਊਗਰਵਾਦ ਦੇ ਦੌਰ ਦੇ ਜ਼ਖਮ ਅਜੇ ਵੀ ਸਿੱਖਾਂ ਦੇ ਮਨਾਂ ਵਿੱਚ ਤਾਜ਼ਾ ਹਨ, ਖਾਸ ਕਰਕੇ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਜਾਂ ਤਾਂ ਅੱਤਵਾਦੀ ਅਤੇ ਵਿਘਨਕਾਰੀ ਗਤੀਵਿਧੀਆਂ (ਰੋਕੂ) ਐਕਟ (ਟਾਡਾ) ਤਹਿਤ ਮਾਰੇ ਗਏ ਜਾਂ ਗ੍ਰਿਫਤਾਰ ਕੀਤੇ ਗਏ ਸਨ। ਇਸ ਅੱਤਵਾਦ ਵਿਰੋਧੀ ਕਾਨੂੰਨ ਜੋ ਉਸ ਸਮੇਂ ਪੰਜਾਬ ਵਿੱਚ ਲਾਗੂ ਸੀ ਤਹਿਤ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਤਲਾਸ਼ੀ, ਜ਼ਬਤ ਅਤੇ ਗ੍ਰਿਫਤਾਰੀ ਦੀਆਂ ਵਿਆਪਕ ਸ਼ਕਤੀਆਂ ਦਿੱਤੀਆਂ ਗਈਆਂ ਸਨ।