Vidhan Sabha Chunav Result 2023 : ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਸਭ ਤੋਂ ਤੇਜ਼ ਅਤੇ ਸਭ ਤੋਂ ਸਹੀ ਨਤੀਜਿਆਂ ਲਈ ਸਾਡੇ ਲਾਈਵ ਬਲੌਗ ਨਾਲ ਜੁੜੇ ਰਹੋ..
ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ। ਇਨ੍ਹਾਂ ਚਾਰ ਰਾਜਾਂ ਦੀ ਰਾਜਨੀਤੀ ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ। ਚਾਰੇ ਰਾਜਾਂ ਵਿੱਚ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਹੁਣ ਤੋਂ ਕੁਝ ਘੰਟਿਆਂ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ ਕਿਸ ਦੀ ਸਰਕਾਰ ਬਣੇਗੀ ਅਤੇ ਤਾਜ ਕਿਸ ਨੂੰ ਮਿਲੇਗਾ।
ਤਿੰਨ ਰਾਜਾਂ ਵਿੱਚ ਕਾਂਗਰਸ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ। ਇਸ ਦੇ ਨਾਲ ਹੀ ਤੇਲੰਗਾਨਾ ‘ਚ ਕਾਂਗਰਸ ਅਤੇ ਕੇਸੀਆਰ ਵਿਚਾਲੇ ਮੁਕਾਬਲਾ ਹੈ। ਅਸਦੁਦੀਨ ਓਵੈਸੀ ਦੀ ਪਾਰਟੀ ਕੇਸੀਆਰ ਦਾ ਸਮਰਥਨ ਕਰ ਰਹੀ ਹੈ। ਮੱਧ ਪ੍ਰਦੇਸ਼ ਦੀਆਂ 230, ਰਾਜਸਥਾਨ ਦੀਆਂ 199, ਤੇਲੰਗਾਨਾ ਦੀਆਂ 119 ਅਤੇ ਛੱਤੀਸਗੜ੍ਹ ਦੀਆਂ 90 ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ।
ਪਹਿਲਾਂ ਮਿਜ਼ੋਰਮ ਵਿੱਚ ਵੋਟਾਂ ਦੀ ਗਿਣਤੀ ਦੀ ਤਰੀਕ 3 ਦਸੰਬਰ ਸੀ, ਪਰ ਹੁਣ ਇਸ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ ਅਤੇ 3 ਦੀ ਬਜਾਏ ਹੁਣ 4 ਦਸੰਬਰ ਨੂੰ ਗਿਣਤੀ ਹੋਵੇਗੀ। ਚੋਣ ਕਮਿਸ਼ਨ ਨੇ ਇਹ ਫੈਸਲਾ ਈਸਾਈ ਭਾਈਚਾਰੇ ਦੇ ਤਿਉਹਾਰ ਨੂੰ ਲੈ ਕੇ ਲਿਆ ਹੈ।