Moga jeweler murder case: Punjab police arrested four in a joint operation with Bihar police and central agencies
Moga Jeweler Murder Case: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (AGTF) ਅਤੇ ਮੋਗਾ ਪੁਲਿਸ ਨੇ ਬਿਹਾਰ ਪੁਲਿਸ ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਚਲਾਏ ਸਾਂਝੇ ਅਪਰੇਸ਼ਨ ਤਹਿਤ ਮੋਗਾ ਜਵੈਲਰ ਕਤਲ ਕੇਸ ਵਿੱਚ ਸ਼ਾਮਲ 4 ਦੋਸ਼ੀਆਂ ਨੂੰ ਗਿਰਫਤਾਰ ਕਰਕੇ ਉਕਤ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ।
ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਤਲ ਨੂੰ ਅੰਜਾਮ ਦੇਣ ਵਾਲਿਆਂ ਵਿੱਚ ਸ਼ਾਮਲ 3 ਦੋਸ਼ੀਆਂ ਨੂੰ ਪਟਨਾ , ਬਿਹਾਰ ਤੋਂ ਅਤੇ ਇੱਕ ਦੋਸ਼ੀ ਨੂੰ ਨਾਂਦੇੜ , ਮਹਾਂਰਾਸ਼ਟਰ ਤੋਂ ਗਿਰਫਤਾਰ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 12 ਜੂਨ 2023 ਨੂੰ ਮੋਗਾ ਵਿੱਚ ਪੰਜ ਅਣਪਛਾਤੇ ਵਿਅਕਤੀਆਂ ਨੇ ਇੱਕ ਸਵਰਨਕਾਰੀ (ਜਿਊਲਰੀ) ਦੁਕਾਨ ਦੇ ਮਾਲਕ ਪਰਮਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਉਸ ਦੀ ਦੁਕਾਨ ‘ਏਸ਼ੀਆ ਜਵੈਲਰਜ਼’ ਚੋਂ ਬੰਦੂਕ ਦੀ ਨੋਕ ‘ਤੇ ਸੋਨੇ ਦੇ ਗਹਿਣੇ ਲੁੱਟ ਲਏ ਸਨ। ਗ਼ੌਰਤਲਬ ਹੈ ਕਿ ਮੌਕਾ ਵਾਰਦਾਤ ਤੋਂ ਫਰਾਰ ਹੋਣ ਤੋਂ ਪਹਿਲਾਂ ਦੋਸ਼ੀਆਂ ਨੇ ਮਿ੍ਰਤਕ ਪਰਮਿੰਦਰ ਸਿੰਘ ਤੋਂ ਉਸਦਾ ਲਾਇਸੈਂਸੀ ਰਿਵਾਲਵਰ ਵੀ ਖੋਹ ਲਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਿੰਨ ਮੁਲਜਮਾਂ ਜਿੰਨਾਂ ਦੀ ਪਛਾਣ ਰਾਜਵਿੰਦਰ ਸਿੰਘ ਉਰਫ ਮੰਗਾ ਉਰਫ ਰਾਜੂ ਵਾਸੀ ਮੋਗਾ, ਰਾਜਵੀਰ ਸਿੰਘ ਉਰਫ ਅਵਿਨਾਸ਼ ਸਿੰਘ ਵਾਸੀ ਬਿਹਾਰ ਅਤੇ ਵਰੁਣ ਜੈਜ਼ੀ ਉਰਫ ਵਾਨੂ ਵਾਸੀ ਜਲੰਧਰ ਵਜੋਂ ਹੋਈ , ਨੂੰ ਬਿਹਾਰ ਦੇ ਪਟਨਾ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਜਦਕਿ ਚੌਥੇ ਮੁਲਜ਼ਮ , ਜਿਸਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ, ਨੂੰ ਮਹਾਰਾਸ਼ਟਰ ਦੇ ਜ਼ਿਲਾ ਨਾਂਦੇੜ ਤੋਂ ਗਿ੍ਰਫਤਾਰ ਕੀਤਾ ਗਿਆ ਹੈ।
In a major breakthrough, @MogaPolice in a joint operation with #AGTF, Punjab supported by @Bihar_Police & Central agencies solved the Moga Loot Incident after arresting 3 accused from Patna & 1 from Nanded, #Maharashtra (1/3) pic.twitter.com/zKzhpImSvj
— DGP Punjab Police (@DGPPunjabPolice) June 18, 2023
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਵਾਰਦਾਤ ਦੌਰਾਨ ਵਰਤੇ ਗਏ ਦੋ ਪਿਸਤੌਲ, ਜਿਨਾਂ ਵਿੱਚ ਇੱਕ .315 ਬੋਰ (ਦੇਸੀ ) ਅਤੇ ਇੱਕ .32 ਬੋਰ ਪਿਸਤੌਲ ਸਮੇਤ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨਾ ਦੱਸਿਆ ਕਿ ਪੁਲੀਸ ਨੇ ਮੁਲਜਮਾਂ ਕੋਲੋਂ ਮਿ੍ਰਤਕ ਪਰਮਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਵੀ ਬਰਾਮਦ ਕੀਤਾ ਹੈ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਜੁਰਾਇਮ-ਪੇਸ਼ਾ( ਹਿਸਟਰੀ ਸ਼ੀਟਰ) ਹਨ ਅਤੇ ਇਨਾਂ ਖ਼ਿਲਾਫ਼ ਪੰਜਾਬ ਅਤੇ ਬਿਹਾਰ ਰਾਜ ਵਿੱਚ ਡਕੈਤੀ, ਚੋਰੀ, ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਦੇ ਅਪਰਾਧਿਕ ਮਾਮਲੇ ਦਰਜ ਹਨ। ਉਨਾਂ ਦੱਸਿਆ ਕਿ ਮੁਲਜ਼ਮ ਰਾਜਵੀਰ ਇਸ ਤੋਂ ਪਹਿਲਾਂ ਜਲੰਧਰ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲੀਸ ਹਿਰਾਸਤ ਵਿੱਚੋਂ ਭੱਜ ਗਿਆ ਸੀ ਅਤੇ ਉਦੋਂ ਤੋਂ ਹੀ ਫਰਾਰ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਨੇ ਪੰਜਵੇਂ ਦੋਸ਼ੀ ਗੋਲੂ ਵਾਸੀ ਪਟਨਾ, ਬਿਹਾਰ ਦੀ ਵੀ ਸ਼ਨਾਖ਼ਤ ਕਰ ਲਈ ਹੈ ਅਤੇ ਬੜੀ ਮੁਸਤੈਦੀ ਨਾਲ ਪੁਲਿਸ ਦੀਆਂ ਕਈ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨਾਂ ਕਿਹਾ ਕਿ ਜਲਦ ਹੀ ਫ਼ਰਾਰ ਮੁਲਜ਼ਮ ਜੇਲ ਦੀਆਂ ਸੀਖਾਂ ਪਿੱਛੇ ਹੋਵੇਗਾ।
ਇਸ ਕੇਸ ਸਬੰਧੀ ਐਫਆਈਆਰ ਨੰ. 105 ਮਿਤੀ 12/06/2023 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 396, 394, 397, 459 ਅਤੇ 379ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਦੱਖਣੀ ਵਿਖੇ ਦਰਜ ਕੀਤੀ ਜਾ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h