ਸੋਮਵਾਰ, ਅਕਤੂਬਰ 5, 2026 05:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਆਮ ਅਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਮੋਗਾ ਵਿੱਚ ਹੋਏ ਵਿਸ਼ਾਲ ਇਕੱਠ ਨੂੰ ਇੱਕ ਇਤਿਹਾਸਕ ਪਲ ਅਤੇ ਨਸ਼ਿਆਂ ਵਿਰੁੱਧ ਪੰਜਾਬ ਦੀ ਜਾਰੀ ਲੜਾਈ ਵਿੱਚ ਇੱਕ ਨਿਰਣਾਇਕ ਮੀਲ ਦਾ ਪੱਥਰ ਕਰਾਰ ਦਿੱਤਾ।

by Pro Punjab Tv
ਫਰਵਰੀ 18, 2026
in Featured News, ਪੰਜਾਬ
0

ਆਮ ਅਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਮੋਗਾ ਵਿੱਚ ਹੋਏ ਵਿਸ਼ਾਲ ਇਕੱਠ ਨੂੰ ਇੱਕ ਇਤਿਹਾਸਕ ਪਲ ਅਤੇ ਨਸ਼ਿਆਂ ਵਿਰੁੱਧ ਪੰਜਾਬ ਦੀ ਜਾਰੀ ਲੜਾਈ ਵਿੱਚ ਇੱਕ ਨਿਰਣਾਇਕ ਮੀਲ ਦਾ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਰੀ ਸ਼ਮੂਲੀਅਤ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਜਨਤਕ ਸੰਕਲਪ ਦੀ ਇੱਕ ਨਵੀਂ ਲਹਿਰ ਨੂੰ ਦਰਸਾਉਂਦੀ ਹੈ।

ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਰਚ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਸੂਬੇ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ।ਵੱਡੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਡੱਕਿਆ ਗਿਆ, ਕੇਸ ਦਰਜ ਕੀਤੇ ਗਏ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ। ਸਖ਼ਤੀ ਦੇ ਨਾਲ-ਨਾਲ ਸਰਕਾਰ ਨੇ ਹਜ਼ਾਰਾਂ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ।

ਮੁਹਿੰਮ ਤਹਿਤ ਲਏ ਗਏ ਢਾਂਚਾਗਤ ਫੈਸਲਿਆਂ ‘ਤੇ ਚਾਨਣਾ ਪਾਉਂਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨੇ ਦੱਸਿਆ ਕਿ ਸਭ ਤੋਂ ਅਹਿਮ ਕਦਮ ਹਰ ਪਿੰਡ, ਸ਼ਹਿਰ ਅਤੇ ਵਾਰਡ ਵਿੱਚ 10 ਮੈਂਬਰੀ ਪਿੰਡ ਰੱਖਿਆ ਕਮੇਟੀਆਂ ਦਾ ਗਠਨ ਕਰਨਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਬਾਰੇ ਪੰਜਾਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਭਰੋਸੇਯੋਗ ਜਾਣਕਾਰੀ ਸਾਂਝੀ ਕਰਕੇ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਇਸ ਮੁਹਿੰਮ ਨੂੰ ਸਮੂਹਿਕ ਜ਼ਿੰਮੇਵਾਰੀ ਦੱਸਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਜੰਗ ਨਾ ਤਾਂ ਇਕੱਲੀ ਪੁਲਿਸ ਜਿੱਤ ਸਕਦੀ ਹੈ, ਨਾ ਇਕੱਲਾ ਪ੍ਰਸ਼ਾਸਨ ਅਤੇ ਨਾ ਹੀ ਇਕੱਲੇ ਲੋਕ। ਇਹ ਤਿੰਨ-ਪੱਖੀ ਲੜਾਈ ਹੈ। ਵੀਡੀਸੀ , ਪੰਜਾਬ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮਿਲ ਕੇ ਲੜ ਰਹੇ ਹਨ।

ਮੋਗਾ ਪ੍ਰੋਗਰਾਮ ਨੂੰ ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਾਰ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਜ਼ਾਰਾਂ ਵੀਡੀਸੀ ਮੈਂਬਰਾਂ ਦੀ ਸ਼ਮੂਲੀਅਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਨਸ਼ਿਆਂ ਵਿਰੁੱਧ ਉੱਠ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਲੋਕ ਜਾਗ ਜਾਂਦੇ ਹਨ, ਤਾਂ ਨਸ਼ਾ ਖਤਮ ਹੋ ਸਕਦਾ ਹੈ। ਕੱਲ੍ਹ ਦਾ ਇਕੱਠ ‘ਆਪ’ ਦੀ ਰੈਲੀ ਨਹੀਂ ਸੀ, ਇਹ ਵੀਡੀਸੀ ਦਾ ਇਕੱਠ ਸੀ, ਜਿਸ ਕਾਰਨ ਮੁੱਖ ਸਕੱਤਰ ਅਤੇ ਡੀਜੀਪੀ ਨੇ ਇਸ ਨੂੰ ਸੰਬੋਧਨ ਕੀਤਾ।

‘ਆਪ’ ਵਿਧਾਇਕ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਲਾਮਬੰਦੀ ਦੇ ਇਸ ਪੱਧਰ ਨੂੰ ਦੇਖ ਕੇ ਵਿਰੋਧੀ ਆਗੂ ਬੌਖਲਾ ਗਏ ਹਨ। ਉਨ੍ਹਾਂ ਕਿਹਾ ਕਿ ਉਹ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਜੇਕਰ ਨਸ਼ਾ ਖਤਮ ਹੋ ਗਿਆ ਤਾਂ ਉਨ੍ਹਾਂ ਦੀਆਂ ਸਿਆਸੀ ਦੁਕਾਨਾਂ ਹਮੇਸ਼ਾ ਲਈ ਬੰਦ ਹੋ ਜਾਣਗੀਆਂ।

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਚੁਣੌਤੀ ਦਿੰਦਿਆਂ ਧਾਲੀਵਾਲ ਨੇ ਉਨ੍ਹਾਂ ਨੂੰ ਆਪਣੇ ਸੱਤਾ ਦੇ ਸਾਲਾਂ ਦਾ ਹਿਸਾਬ ਦੇਣ ਲਈ ਕਿਹਾ। ਉਨ੍ਹਾਂ ਸਵਾਲ ਕੀਤਾ, “ਅਕਾਲੀ ਦਲ ਦੇ 10 ਸਾਲ ਅਤੇ ਕਾਂਗਰਸ ਦੇ 5 ਸਾਲਾਂ ਦੇ ਰਾਜ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕੀ ਕਾਰਵਾਈ ਹੋਈ? ਕੀ ਉਨ੍ਹਾਂ ਨੇ ਕਦੇ ਅਜਿਹੀ ਮੁਹਿੰਮ ਚਲਾਈ, ਤਸਕਰਾਂ ਦੀਆਂ ਜਾਇਦਾਦਾਂ ਢਾਹੀਆਂ ਜਾਂ ਵੱਡੇ ਸਮੱਗਲਰਾਂ ਨੂੰ ਜੇਲ੍ਹ ਭੇਜਿਆ?

ਮੁਹਿੰਮ ਦੇ ਪ੍ਰਭਾਵ ਨੂੰ ਦਰਸਾਉਣ ਲਈ ਇੱਕ ਤਾਜ਼ਾ ਉਦਾਹਰਣ ਦਿੰਦਿਆਂ ਉਨ੍ਹਾਂ ਦੱਸਿਆ ਕਿ ਇੱਕ ਸਰਪੰਚ ਨੂੰ 10 ਲੱਖ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਕਿਉਂਕਿ ਉਨ੍ਹਾਂ ਦੀ ਵੀਡੀਸੀ ਵੱਲੋਂ ਦਿੱਤੀ ਜਾਣਕਾਰੀ ਸਦਕਾ 40 ਕਿਲੋ ਹੈਰੋਇਨ ਬਰਾਮਦ ਹੋਈ ਸੀ। ਉਨ੍ਹਾਂ ਦੱਸਿਆ ਕਿ ਅਹਿਮ ਆਪਰੇਸ਼ਨਾਂ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ ਅਤੇ ਸਰਕਾਰ ਅਜਿਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦੀ ਰਹੇਗੀ।

ਸਾਰੇ ਵੀਡੀਸੀ ਮੈਂਬਰਾਂ ਨੂੰ ਉਨ੍ਹਾਂ ਦੀ ਵਚਨਬੱਧਤਾ ਲਈ ਵਧਾਈ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਇਕਜੁੱਟ ਅਤੇ ਦ੍ਰਿੜ ਰਹਿਣ।

Tags: latest newslatest Updatemla kuldeep dhaliwalpro punjab tvpropunjabnewspunjabPunjab CMpunjab governmentpunjab newspunjabi news
Share206Tweet129Share52

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.