Mohali: ਸ਼ਨੀਵਾਰ ਸ਼ਾਮ ਨੂੰ ਮੋਹਾਲੀ ਦੇ ਸੋਹਾਣਾ ਇੱਕ ਵੱਡਾ ਹਾਦਸਾ ਹੋਇਆ। ਸੋਹਾਣਾ ਕੋਲ ਇੱਕ ਬਹੁ-ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਇੱਥੇ ਇੱਕ ਜਿੰਮ ਚਲਾਇਆ ਜਾ ਰਿਹਾ ਸੀ ਅਤੇ ਜਦੋਂ ਇਹ ਹਾਦਸਾ ਵਾਪਰਿਆ ਉਸ ਸਮੇਂ ਲਗਭਗ 10 ਤੋਂ ਜਿਆਦਾ ਲੋਕ ਜਿੰਮ ‘ਚ ਦਾਖਲ ਸਨ ਅਤੇ ਉਨ੍ਹਾਂ ਦੇ ਦੱਬੇ ਹੋਣ ਦਾ ਖ਼ਾਦਸ਼ਾ ਜਤਾਇਆ ਜਾ ਰਿਹਾ ਹੈ। ਇਸ ਹਾਦਸੇ ਦਾ ਪਤਾ ਚਲਦਿਆਂ ਹੀ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਤੋਂ ਇਲਾਵਾ ਹੋਰ ਉਚ ਅਧਿਕਾਰੀ ਵੀ ਮੌਕੇ ਉਤੇ ਪਹੁੰਚ ਗਏ।
ਮੋਹਾਲੀ ਦੇ ਸੋਹਣਾ ‘ਚ ਵਾਪਰੇ ਇਸ ਹਾਦਸੇ ਦੀ ਸੂਚਨਾ ਮਿਲਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਜਤਾਉਂਦੇ ਹੋਏ ਆਪਣੇ ‘ਐਕਸ’ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਆਪਣੀ ਪੋਸਟ ‘ਚ ਲਿਖਿਆ, ‘‘ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਪੂਰਾ ਪ੍ਰਸ਼ਾਸਨ ਤੇ ਹੋਰ ਬਚਾਅ ਕਾਰਜ ਵਾਲੀਆਂ ਟੀਮਾਂ ਮੌਕੇ ‘ਤੇ ਤਾਇਨਾਤ ਨੇ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਾਂ। ਅਰਦਾਸ ਕਰਦੇ ਹਾਂ ਕੋਈ ਜਾਨੀ ਨੁਕਸਾਨ ਨਾ ਹੋਇਆ ਹੋਵੇ, ਦੋਸ਼ੀਆਂ ‘ਤੇ ਕਾਰਵਾਈ ਵੀ ਕਰਾਂਗੇ। ਲੋਕਾਂ ਨੂੰ ਅਪੀਲ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ।’’
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾਂ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਪੂਰਾ ਪ੍ਰਸ਼ਾਸਨ ਤੇ ਹੋਰ ਬਚਾਅ ਕਾਰਜ ਵਾਲੀਆਂ ਟੀਮਾਂ ਮੌਕੇ ‘ਤੇ ਤੈਨਾਤ ਨੇ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਾਂ। ਅਰਦਾਸ ਕਰਦੇ ਹਾਂ ਕੋਈ ਜਾਨੀ ਨੁਕਸਾਨ ਨਾ ਹੋਇਆ ਹੋਵੇ, ਦੋਸ਼ੀਆਂ ‘ਤੇ ਕਾਰਵਾਈ…
— Bhagwant Mann (@BhagwantMann) December 21, 2024
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਸ ਵੇਲੇ ਸਾਡਾ ਸਾਰਾ ਧਿਆਨ ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਵੱਲ ਹੈ। ਐਨਡੀਆਰਐੱਫ ਤੇ ਫੌਜ ਦੀਆਂ ਟੀਮਾਂ ਬਚਾਅ ਕਾਰਜ ਵਿੱਚ ਲੱਗੀਆਂ ਹਨ। ਪੁਲਿਸ ਇਨ੍ਹਾਂ ਟੀਮਾਂ ਦੀ ਮਦਦ ਕਰ ਰਹੀ ਹੈ।”
ਮਿਲੀ ਜਾਣਕਾਰੀ ਦੇ ਮੁਤਾਬਕ ਹੁਣ ਤੱਕ ਇਮਾਰਤ ਦੇ ਮਲਬੇ ਹੇਠ ਡੱਬੇ ਲੋਕਾਂ ਵਿੱਚੋਂ ਪੰਜ ਨੂੰ ਬਾਹਰ ਕੱਢ ਲਿਆ ਗਿਆ ਹੈ। ਜਿਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਫਿਲਹਾਲ ਬਚਾਅ ਕਾਰਜ ਜਾਰੀ ਹਨ ਪਰ ਕਿਸੇ ਦੀ ਵੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ।