ਸ੍ਰੀ ਮੁਕਤਸਰ ਸਾਹਿਬ: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਦੋ ਦਿਨ ਦਾ ਰਿਮਾਂਡ ਪੂਰਾ ਹੋਣ ’ਤੇ ਅੱਜ ਜ਼ਿਲ੍ਹਾ ਪੁਲੀਸ ਵੱਲੋਂ ਉਸ ਨੂੰ ਮਾਣਯੋਗ ਸੀਜੇਐਮ ਰਾਜਪਾਲ ਸਿੰਘ ਰਾਵਤ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਮੁਹਾਲੀ ਪੁਲੀਸ ਨੇ ਗੈਂਗਸਟਰ ਲਾਰੈਂਸ ਦੇ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ। ਜਿਸ ‘ਤੇ ਲਾਰੈਂਸ ਨੂੰ ਮੁਹਾਲੀ ਦੇ ਥਾਣਾ ਸੋਹਾਣਾ ਵਿਖੇ ਦਰਜ ਕੇਸ ਵਿੱਚ ਟਰਾਂਜ਼ਿਟ ਰਿਮਾਂਡ ‘ਤੇ ਲਿਆ ਗਿਆ ਸੀ।
ਦੱਸ ਦੇਈਏ ਕਿ ਮੁਕਤਸਰ ਸਾਹਿਬ ਦੀ ਪੁਲਿਸ ਨੇ 2021 ਦੇ ਫਿਰੌਤੀ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਗੈਂਗਸਟਰ ਨੂੰ ਲਿਆਂਦਾ ਸੀ। ਮਾਮਲੇ ਅਨੁਸਾਰ 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸਨੂੰ ਤਿੰਨ ਨੰਬਰਾਂ ਤੋਂ ਫ਼ੋਨ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ।
ਉਸ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ 30 ਲੱਖ ਨਾ ਦਿੱਤੇ ਤਾਂ ਉਸ ਦੇ ਲੜਕੇ ਨੂੰ ਮਾਰ ਦਿੱਤਾ ਜਾਵੇਗਾ। ਧਮਕੀ ਦੇਣ ਵਾਲੇ ਨੇ ਆਪਣੀ ਪਛਾਣ ਲਾਰੈਂਸ ਬਿਸ਼ਨੋਈ ਵਜੋਂ ਕੀਤੀ ਅਤੇ 21 ਮਾਰਚ ਨੂੰ ਫਰੀਦਕੋਟ ਵਿਖੇ 23 ਮਾਰਚ ਨੂੰ ਪੇਸ਼ ਹੋਣ ਤੋਂ ਪਹਿਲਾਂ ਉਸ ਵਿਅਕਤੀ ਨੂੰ ਫਿਰੌਤੀ ਦੇਣ ਲਈ ਕਿਹਾ।
ਇਸ ਸਬੰਧੀ ਪੁਲਿਸ ਨੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ‘ਚ ਲਾਰੈਂਸ ਬਿਸ਼ਨੋਈ ਦੇ ਖ਼ਿਲਾਫ਼ ਧਾਰਾ 387, 506 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ‘ਚ ਦਮਨਪ੍ਰੀਤ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜੋ ਹੁਣ ਜ਼ਮਾਨਤ ‘ਤੇ ਬਾਹਰ ਹੈ ਅਤੇ ਹੁਣ ਲਾਰੈਂਸ ਬਿਸ਼ਨੋਈ ਨੂੰ ਪੁਲਸ ਪੁੱਛਗਿੱਛ ਲਈ ਲਿਆਂਦਾ ਗਿਆ ਸੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h