ਪੰਜਾਬ ਦੇ ਮੋਹਾਲੀ ਦੀ ਇੱਕ ਨਿੱਜੀ ਯੂਨੀਵਰਸਿਟੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ MMS ਸਕੈਂਡਲ ਦੀ ਜਾਂਚ ਲਈ ਮਹਿਲਾ ਅਧਿਕਾਰੀਆਂ ਦੀ ਇੱਕ SIT ਗਠਿਤ ਕੀਤੀ ਗਈ ਹੈ। ਇਸ ਮਾਮਲੇ ‘ਚ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਐਮਐਮਐਸ ਬਣਾਉਣ ਵਾਲੀ ਲੜਕੀ ਤੋਂ ਇਲਾਵਾ ਦੋ ਨੌਜਵਾਨ ਵੀ ਸ਼ਾਮਲ ਹਨ।
ਯੂਨੀਵਰਸਿਟੀ ‘ਚ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਉਸ ਸਮੇਂ ਹਲਚਲ ਮਚ ਗਈ, ਜਦੋਂ ਇਹ ਖਬਰ ਆਈ ਕਿ ਇਕ ਵਿਦਿਆਰਥਣ ਨੇ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਬਣਾ ਕੇ ਆਪਣੇ ਕਰੀਬੀ ਦੋਸਤਾਂ ਨੂੰ ਭੇਜ ਦਿੱਤੀ ਹੈ। ਹਾਲਾਂਕਿ, ਐਸਐਸਪੀ ਵਿਵੇਕ ਸੋਨੀ ਨੇ ਦਾਅਵਾ ਕੀਤਾ ਸੀ ਕਿ ਜਾਂਚ ਵਿੱਚ ਸਿਰਫ਼ ਇੱਕ ਵੀਡੀਓ ਸਾਹਮਣੇ ਆਈ ਹੈ, ਜੋ ਮੁਲਜ਼ਮ ਲੜਕੀ ਦੀ ਹੈ।
ਇਹ ਵੀ ਪੜ੍ਹੋ- ਇਸ ਔਰਤ ਨੇ ਖਾ ਲਈਆਂ 55 ਬੈਟਰੀਆਂ, ਡਾਕਟਰ ਨੇ ਕੀਤਾ ਐਕਸਰੇ, ਤਾਂ ਉੱਡ ਗਏ ਹੋਸ਼
ਯੂਨੀਵਰਸਿਟੀ ਅਧਿਕਾਰੀਆਂ ਨੇ ਹਾਲਾਂਕਿ ਉਨ੍ਹਾਂ ਰਿਪੋਰਟਾਂ ਨੂੰ ‘ਝੂਠੀਆਂ ਅਤੇ ਬੇਬੁਨਿਆਦ’ ਕਰਾਰ ਦਿੱਤਾ, ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਯੂਨੀਵਰਸਿਟੀ ਦੇ ਹੋਸਟਲ ‘ਚ ਕਈ ਵਿਦਿਆਰਥਣਾਂ ਦੀਆਂ ਵੀਡੀਓਜ਼ ਬਣਾਈਆਂ ਅਤੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਸਨ ਅਤੇ ਕਈ ਵਿਦਿਆਰਥਣਾਂ ਨੇ ਇਸ ਘਟਨਾ ਤੋਂ ਬਾਅਦ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ।
ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਯੂਨੀਵਰਸਿਟੀ ’ਚ 60 ਕੁੜੀਆਂ ਦੀਆਂ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ 8 ਕੁੜੀਆਂ ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਦੀ ਗੱਲ ਵੀ ਸਾਹਮਣੇ ਆਈ। ਇਸ ਤੋਂ ਬਾਅਦ ਯੂਨੀਵਰਸਿਟੀ ਦਾ ਬਿਆਨ ਸਾਹਮਣੇ ਆਇਆ। ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਡਾ. ਆਰ. ਐੱਸ. ਬਾਵਾ ਵੱਲੋਂ 60 ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਦੇ ਮਾਮਲੇ ਨੂੰ ਪੂਰੀ ਤਰ੍ਹਾਂ ਝੂਠਾ ਅਤੇ ਨਿਰਆਧਾਰ ਦੱਸਿਆ ਗਿਆ।
ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥਣ ਦਾ ਕੋਈ ਵੀਡੀਓ ਇਤਰਾਜ਼ਯੋਗ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਿਰਫ ਇਕ ਕੁੜੀ ਵੱਲੋਂ ਸ਼ੂਟ ਕੀਤੀ ਗਈ ਇਕ ਨਿੱਜੀ ਵੀਡੀਓ ਤੋਂ ਇਲਾਵਾ ਅਜਿਹੀ ਹੋਰ ਕੋਈ ਵੀ ਵੀਡੀਓ ਨਹੀਂ ਮਿਲੀ ਹੈ। ਇਹ ਵੀਡੀਓ ਕੁੜੀ ਨੇ ਆਪਣੇ ਦੋਸਤ ਨੂੰ ਭੇਜੀ ਸੀ।
ਉਨ੍ਹਾਂ ਕਿਹਾ ਕਿ 7 ਕੁੜੀਆਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦੀਆਂ ਖ਼ਬਰਾਂ ‘ਚ ਵੀ ਕੋਈ ਸੱਚਾਈ ਨਹੀਂ ਹੈ ਅਤੇ ਨਾ ਹੀ ਕਿਸੇ ਕੁੜੀ ਨੇ ਅਜਿਹਾ ਕਦਮ ਚੁੱਕਣ ਦੀ ਕੋਈ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਕਿਸੇ ਵੀ ਕੁੜੀ ਨੂੰ ਹਸਪਤਾਲ ਦਾਖ਼ਲ ਨਹੀਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਅਪੀਲ ਮਗਰੋਂ ਉਨ੍ਹਾ ਨੇ ਖ਼ੁਦ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਨੂੰ ਸੌਂਪ ਦਿੱਤੀ ਹੈ।