Mansa CIA in-charge Preetpal: ਸਿੱਧੂ ਮੂਸੇਵਾਲਾ ਦੇ ਕਤਲ (Sidhu Moosewala Murder) ਦੀ ਸਾਜ਼ਿਸ਼ ਰਚਣ ਵਾਲੇ ਗੈਂਗਸਟਰ ਦੀਪਕ ਉਰਫ ਟੀਨੂੰ (Gangster Deepak Tinu) ਦੇ ਸਾਥੀ ਮੋਹਿਤ ਭਾਰਦਵਾਜ (Mohit Bhardwaj) ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਦੱਸ ਦਈਏ ਕਿ ਮੋਹਿਤ ਨੂੰ ਬਾਪੂਧਾਮ ਕਲੋਨੀ ਦੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜ਼ਿਲ੍ਹਾ ਅਪਰਾਧ ਸੈੱਲ ਨੇ ਮੋਹਿਤ ਨੂੰ ਵਿਦੇਸ਼ੀ ਪਿਸਤੌਲ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਮੋਹਿਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸ ਨੂੰ ਸੋਮਵਾਰ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ।
ਇਸ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਟੀਨੂੰ ਦੀ ਮਦਦ ਕਰਨ ਵਾਲੇ ਮਾਨਸਾ ਦੇ ਸਾਬਕਾ ਸੀਆਈਏ ਇੰਚਾਰਜ ਪ੍ਰੀਤਪਾਲ ਨੂੰ ਚੰਡੀਗੜ੍ਹ ‘ਚ ਖੂਬ ਮਸਤੀ ਦਿੱਤੀ ਗਈ। ਉਸਨੂੰ ਨਾਈਟ ਕਲੱਬਾਂ ਵਿੱਚ ਲਿਜਾਇਆ ਗਿਆ ਅਤੇ ਬਹੁਤ ਸਾਰੀ ਖਰੀਦਦਾਰੀ ਵੀ ਕਰਵਾਈ ਗਈ।
ਇਸ ਮਾਮਸੇ ‘ਚ ਜ਼ਿਲ੍ਹਾ ਕਰਾਈਮ ਸੈੱਲ ਦੇ ਇੰਚਾਰਜ ਨਰਿੰਦਰ ਪਟਿਆਲ ਨੂੰ ਇਤਲਾਹ ਮਿਲੀ ਸੀ ਕਿ ਦੀਪਕ ਉਰਫ ਟੀਨੂੰ ਗਰੋਹ ਦਾ ਸਰਗਰਮ ਮੈਂਬਰ ਸ਼ਾਸਤਰੀ ਨਗਰ ਤੋਂ ਮਨੀਮਾਜਰਾ ਵੱਲ ਪੈਦਲ ਜਾ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਮੁਲਜ਼ਮ ਨੂੰ ਸ਼ਾਸਤਰੀ ਨਗਰ ਲਾਈਟ ਪੁਆਇੰਟ ਨੇੜਿਓਂ ਕਾਬੂ ਕੀਤਾ। ਟੀਮ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਗੈਂਗਸਟਰ ਟੀਨੂੰ ਨੇ ਮੋਹਿਤ ਨੂੰ ਵਿਦੇਸ਼ੀ ਪਿਸਤੌਲ ਮੁਹੱਈਆ ਕਰਵਾਇਆ ਸੀ।
ਟੀਨੂੰ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਸੀ ਸ਼ਾਮਲ
ਦੱਸ ਦੇਈਏ ਕਿ ਗੈਂਗਸਟਰ ਟੀਨੂੰ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ। ਮਾਨਸਾ ਪੁਲਿਸ ਉਸ ਨੂੰ ਮੂਸੇਵਾਲਾ ਕਤਲ ਕੇਸ ਵਿੱਚ ਪੁੱਛਗਿੱਛ ਲਈ ਲੈ ਕੇ ਆਈ ਸੀ। ਇਸ ਦੌਰਾਨ ਉਹ ਮਾਨਸਾ ਦੇ ਸੀਆਈਏ ਇੰਚਾਰਜ ਪ੍ਰੀਤਪਾਲ ਦੀ ਹਿਰਾਸਤ ਚੋਂ ਫਰਾਰ ਹੋ ਗਿਆ ਸੀ। ਬਾਅਦ ਵਿਚ ਪਤਾ ਲੱਗਾ ਕਿ ਟੀਨੂੰ ਪ੍ਰੀਤਪਾਲ ਦੀ ਮਦਦ ਨਾਲ ਫਰਾਰ ਹੋਇਆ ਸੀ।
ਬਾਅਦ ਵਿੱਚ 19 ਅਕਤੂਬਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਟੀਨੂੰ ਨੂੰ ਅਜਮੇਰ (ਰਾਜਸਥਾਨ) ਤੋਂ ਗ੍ਰਿਫ਼ਤਾਰ ਕੀਤਾ ਜਦੋਂ ਕਿ ਉਸਦੀ ਪ੍ਰੇਮਿਕਾ ਨੂੰ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪ੍ਰੀਤਪਾਲ ਸਿੰਘ ਨੂੰ ਕੇਸ ਵਿੱਚ ਬਰਖਾਸਤ ਕਰ ਦਿੱਤਾ ਗਿਆ। ਫਿਲਹਾਲ ਪ੍ਰੀਤਪਾਲ ਜੇਲ੍ਹ ਵਿੱਚ ਹੈ ਅਤੇ ਗੈਂਗਸਟਰ ਟੀਨੂੰ ਦਿੱਲੀ ਸਪੈਸ਼ਲ ਸੈੱਲ ਦੀ ਹਿਰਾਸਤ ਵਿੱਚ ਹੈ।
ਮੋਹਿਤ ਤੋਂ ਪੁੱਛਗਿੱਛ ਜਾਰੀ
ਪੁਲਿਸ ਮੁਲਜ਼ਮ ਮੋਹਿਤ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਟੀਨੂੰ ਦੇ ਕਹਿਣ ’ਤੇ ਉਹ ਕਿਹੜੇ-ਕਿਹੜੇ ਅਪਰਾਧਾਂ ਵਿੱਚ ਸ਼ਾਮਲ ਸੀ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਟੀਨੂੰ ਗੈਂਗ ਦੇ ਹੋਰ ਕਿੰਨੇ ਸਾਥੀ ਚੰਡੀਗੜ੍ਹ ਵਿੱਚ ਮੌਜੂਦ ਹਨ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਤਿੰਨ ਦਿਨ ਪਹਿਲਾਂ ਟੀਨੂੰ ਦੀ ਜੇਲ੍ਹ ਵਿੱਚ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਫ਼ੋਨ ‘ਤੇ ਗੱਲਬਾਤ ਹੋਈ ਸੀ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਮੁੜ ਸਵਾਲਾਂ ਦੇ ਘੇਰੇ ‘ਚ, ਮਰਹੂਮ ਸੰਦੀਪ ਨੰਗਲ ਅੰਬੀਆ ਦੀ ਪਤਨੀ ਨੇ ਦੱਸੀ ਕਾਤਲ ਦੀ ਲੌਕੇਸ਼ਨ, ਪਰ ਪੁਲਿਸ ਦੇ ਹੱਖ ਫਿਰ ਵੀ ਖਾਲੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h