ਮਾਨਸੂਨ ਹਿਮਾਚਲ ਪ੍ਰਦੇਸ਼ ਤੋਂ ਲੰਘ ਕੇ ਪੰਜਾਬ ਪਹੁੰਚ ਗਿਆ ਹੈ। ਆਉਣ ਵਾਲੇ 2-3 ਦਿਨਾਂ ‘ਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਮਾਨਸੂਨ ਸਰਗਰਮ ਹੋਣ ਦਾ ਅਨੁਮਾਨ ਹੈ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਉੱਤਰੀ ਭਾਰਤ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਪੰਜਾਬ ਦੀ ਗੱਲ ਕਰੀਏ ਤਾਂ IMD ਨੇ 29 ਜੂਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੀ ਚੇਤਾਵਨੀ ਦੇ ਨਾਲ ਪੰਜਾਬ ਲਈ ਗਰਮ ਅਤੇ ਨਮੀ ਵਾਲੇ ਦਿਨ ਦੀ ਭਵਿੱਖਬਾਣੀ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 28 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਰਾਜ ਦੇ ਕੁਝ ਹਿੱਸਿਆਂ ਵਿੱਚ 10-15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਲਕੀ ਬਾਰਿਸ਼ ਅਤੇ ਤੂਫ਼ਾਨ ਦੀ ਵੀ ਭਵਿੱਖਬਾਣੀ ਕੀਤੀ ਹੈ।
ਮਾਨਸੂਨ ਸਰਗਰਮ, 48 ਘੰਟਿਆਂ ‘ਚ ਇਲਾਕੇ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ
ਦੱਖਣੀ-ਪੱਛਮੀ ਮਾਨਸੂਨ ਉੱਤਰੀ ਭਾਰਤ ‘ਚ ਕਾਫੀ ਸਰਗਰਮ ਨਜ਼ਰ ਆ ਰਿਹਾ ਹੈ। ਫਿਲਹਾਲ ਮਾਨਸੂਨ ਪੰਜਾਬ-ਹਰਿਆਣਾ ਦੇ ਸਾਰੇ ਖੇਤਰਾਂ ਨੂੰ ਕਵਰ ਨਹੀਂ ਕਰ ਸਕਿਆ ਹੈ, ਇਸ ਦੇ ਬਾਵਜੂਦ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਪਿਆ ਹੈ। ਪਿਛਲੇ 48 ਘੰਟਿਆਂ ਵਿੱਚ ਤਿੰਨੋਂ ਰਾਜਾਂ ਵਿੱਚ ਔਸਤ ਤੋਂ ਵੱਧ ਮੀਂਹ ਦਰਜ ਕੀਤਾ ਗਿਆ। ਪੰਜਾਬ ਵਿੱਚ ਲੁਧਿਆਣਾ, ਪਟਿਆਲਾ ਅਤੇ ਮੁਹਾਲੀ ਜ਼ਿਲ੍ਹਿਆਂ ਵਿੱਚ 100 ਮਿਲੀਮੀਟਰ ਤੋਂ ਵੱਧ ਮੀਂਹ ਪਿਆ ਹੈ।
ਪੰਜਾਬ ‘ਚ 29 ਅਤੇ 30 ਜੂਨ ਨੂੰ ਕਈ ਸਥਾਨਾਂ ‘ਤੇ ਅਤੇ 1 ਜੁਲਾਈ ਨੂੰ ਵਧੇਰੇ ਸਥਾਨਾਂ ‘ਤੇ ਅਤੇ ਉਸਦੇ ਬਾਅਦ ਸੂਬੇ ‘ਚ ਕਈ ਥਾਈਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।