Monsoon in India, IMD issues Heavy Rain Alert: ਦੇਸ਼ ਵਿੱਚ ਗਰਮੀ ਤੇ ਹੁੰਮਸ ਕਾਰਨ ਲੋਕ ਬਹੁਤ ਪਰੇਸ਼ਾਨ ਸੀ। ਪਿਛਲੇ ਕੁਝ ਦਿਨਾਂ ਤੋਂ ਕਈ ਸੂਬਿਆਂ ‘ਚ ਬਾਰਿਸ਼ ਹੋਈ, ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ। ਇਸ ਸਾਲ ਦਾ ਮੌਨਸੂਨ ਹੁਣ ਤੱਕ ਦੇਸ਼ ਦੇ 80 ਫੀਸਦੀ ਹਿੱਸੇ ਨੂੰ ਕਵਰ ਕਰ ਚੁੱਕਿਆ ਹੈ। ਭਾਰਤ ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਡਾ: ਨਰੇਸ਼ ਕੁਮਾਰ ਨੇ ਦੱਖਣ-ਪੱਛਮੀ ਮੌਨਸੂਨ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਵਾਲੇ ਖੇਤਰ ਕਾਰਨ ਮੌਨਸੂਨ ਤੇਜ਼ੀ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚਿਆ। ਐਤਵਾਰ ਨੂੰ ਦਿੱਲੀ ਅਤੇ ਮੁੰਬਈ ‘ਚ ਮੌਨਸੂਨ ਪਹੁੰਚ ਗਿਆ। ਡਾ: ਕੁਮਾਰ ਨੇ ਕਿਹਾ ਕਿ ਅਜਿਹਾ 62 ਸਾਲਾਂ ਬਾਅਦ ਹੋਇਆ ਹੈ ਜਦੋਂ ਦਿੱਲੀ ਤੇ ਮੁੰਬਈ ‘ਚ ਇੱਕੋ ਸਮੇਂ ਮੌਨਸੂਨ ਪਹੁੰਚਿਆ। ਉਨ੍ਹਾਂ ਦੱਸਿਆ ਕਿ ਆਮ ਤੌਰ ‘ਤੇ ਮੌਨਸੂਨ 11 ਜੂਨ ਤੱਕ ਮੁੰਬਈ ਅਤੇ 27 ਜੂਨ ਤੱਕ ਦਿੱਲੀ ਪਹੁੰਚਦਾ ਹੈ। ਪਰ ਇਸ ਵਾਰ ਮੌਨਸੂਨ ਦੋਵੇਂ ਮਹਾਨਗਰਾਂ ਵਿੱਚ ਇੱਕੋ ਦਿਨ ਪਹੁੰਚਿਆ। ਹਾਲਾਂਕਿ, ਇਸ ਨੂੰ ਜਲਵਾਯੂ ਪਰਿਵਰਤਨ ਨਾਲ ਸਿੱਧਾ ਨਹੀਂ ਜੋੜਿਆ ਜਾ ਸਕਦਾ ਹੈ। ਕਿਉਂਕਿ ਇਸਦੇ ਲਈ 30 ਤੋਂ 40 ਸਾਲ ਦੇ ਡੇਟਾ ਦੀ ਲੋੜ ਹੁੰਦੀ ਹੈ।
ਮੰਡੀ ‘ਚ 20 ਘੰਟਿਆਂ ‘ਚ ਜ਼ਮੀਨ ਖਿਸਕਣ ਦੀ ਦੂਜੀ ਘਟਨਾ
ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਕਿਹਾ ਕਿ ਮੱਧ ਪ੍ਰਦੇਸ਼ ਸਮੇਤ 25 ਸੂਬਿਆਂ ‘ਚ 48 ਘੰਟਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਪਿਛਲੇ 20 ਘੰਟਿਆਂ ਵਿੱਚ ਮੰਡੀ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਦੀ ਦੂਜੀ ਘਟਨਾ ਵਾਪਰੀ ਹੈ। ਇਸ ਕਾਰਨ ਇੱਥੇ ਅਚਾਨਕ ਹੜ੍ਹ ਆ ਗਿਆ ਹੈ। 2 ਨੈਸ਼ਨਲ ਹਾਈਵੇਅ ਸਮੇਤ 380 ਸੜਕਾਂ ਬੰਦ ਹਨ। ਅਜਿਹੇ ‘ਚ 200 ਤੋਂ ਜ਼ਿਆਦਾ ਲੋਕ ਫਸੇ ਹੋਏ ਹਨ, ਜਿਨ੍ਹਾਂ ‘ਚੋਂ ਕਈ ਸੈਲਾਨੀ ਹਨ।
ਪੰਜਾਬ-ਹਰਿਆਣਾ ਸਮੇਤ 25 ਸੂਬਿਆਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ
ਮੌਸਮ ਵਿਭਾਗ ਮੁਤਾਬਕ ਝਾਰਖੰਡ, ਹਿਮਾਚਲ, ਉੱਤਰਾਖੰਡ, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਕੋਂਕਣ-ਗੋਆ, ਛੱਤੀਸਗੜ੍ਹ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਦਿੱਲੀ, ਪੂਰਬੀ ਰਾਜਸਥਾਨ, ਗੁਜਰਾਤ, ਮੱਧ ਮਹਾਰਾਸ਼ਟਰ, ਵਿਦਰਭ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਦੋ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h