ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 8 ਮਹੀਨੇ ਤੋਂ ਵਧ ਦਾ ਸਮਾਂ ਬੀਤ ਚੁੱਕਿਆ ਹੈ ਪਰ ਹਾਲੇ ਤੱਕ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ। ਸਿੱਧੂ ਮੂਸੇਵਾਲਾ ਦਾ ਪਰਿਵਾਰ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਇਸੇ ਵਿਚਾਲੇ ਸਿੱਧੂ ਮੂਸੇ ਵਾਲਾ ਦੇ ਯੂਟਿਊਬ ਚੈਨਲ ਨੇ ਅੱਜ ਇੱਕ ਵੱਡਾ ਰਿਕਾਰਡ ਬਣਾਇਆ ਹੈ।
ਸਿੱਧੂ ਮੂਸੇ ਵਾਲਾ ਦਾ ਯੂਟਿਊਬ ਚੈਨਲ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਸ ਵਾਲਾ ਆਜ਼ਾਦ ਕਲਾਕਾਰ ਦਾ ਚੈਨਲ ਬਣ ਗਿਆ ਹੈ। ਸਿੱਧੂ ਮੂਸੇ ਵਾਲਾ ਨੇ ਇਸ ਮਾਮਲੇ ’ਚ ਰੈਪਰ ਐਮੀਵੇਅ ਬੰਟਾਈ ਨੂੰ ਪਛਾੜ ਦਿੱਤਾ ਹੈ। ਖ਼ਬਰ ਲਿਖੇ ਜਾਣ ਤਕ ਯੂਟਿਊਬ ’ਤੇ ਸਿੱਧੂ ਮੂਸੇ ਵਾਲਾ ਦੇ 1 ਕਰੋੜ 88 ਲੱਖ 31 ਹਜ਼ਾਰ ਸਬਸਕ੍ਰਾਈਬਰਸ ਸਨ, ਉਥੇ ਐਮੀਵੇਅ ਬੰਟਾਈ ਦੇ 1 ਕਰੋੜ 88 ਲੱਖ 24 ਹਜ਼ਾਰ ਸਬਸਕ੍ਰਾਈਬਰਸ ਹਨ। ਸਿੱਧੂ ਮੂਸੇ ਵਾਲਾ ਦੇ ਚੈਨਲ ’ਤੇ ਹੁਣ ਤਕ 112 ਵੀਡੀਓਜ਼ ਅਪਲੋਡ ਹੋਈਆਂ ਹਨ, ਉਥੇ ਐਮੀਵੇਅ ਬੰਟਾਈ ਦੇ ਚੈਨਲ ’ਤੇ 216 ਵੀਡੀਓਜ਼ ਅਪਲੋਡ ਹੋ ਚੁੱਕੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h