ਸਿੱਧੂ ਮੂਸੇਵਾਲਾ ਦਾ ਗੀਤ ਲੀਕ ਹੋਣ ‘ਤੇ ਪਿਤਾ ਬਲਕੌਰ ਸਿੰਘ ਦਾ ਬਿਆਨ ਆਇਆ ਸਾਹਮਣੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਗੀਤ ਲੀਕ ਹੋ ਰਹੇ ਹਨ, ਕਿਰਪਾ ਕਰਕੇ ਇਸ ਤਰ੍ਹਾਂ ਦੀ ਹਰਕਤ ਨਾ ਕੀਤੀ ਜਾਵੇ। “ਸਾਡੇ ਕੋਲ ਸਿੱਧੂ ਦੇ ਗੀਤਾਂ ਦੀਆਂ ਹੀ ਯਾਦਾਂ ਹਨ। ਪਰਿਵਾਰ ਨੇ ਕਿਹਾ ਕਿ ਅਸੀਂ ਅਦਾਲਤ ਦਾ ਸਹਾਰਾ ਲੈਣ ਲਈ ਮਜਬੂਰ ਹੋਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਵਿਅਕਤੀ ਨੂੰ ਲੱਭਣ ‘ਚ ਉਨ੍ਹਾਂ ਦੀ ਮਦਦ ਕਰਨ।