Balkaur Sidhu campaign against Punjab Government: ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਜਲੰਧਰ ਜਿਮਨੀ ਚੋਣਾਂ ‘ਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਚਾਰ ਕਰਨਗੇ। ਐਤਵਾਰ ਨੂੰ ਲੋਕਾਂ ਦੇ ਇਕਠ ਨੂੰ ਸੰਬੋਧਨ ਕਰਦਿਆਂ ਬਲਕੌਰ ਨੇ ਕਿਹਾ ਕਿ ਉਹ ਲੋਕਾਂ ਨੂੰ ਦੱਸਾਂਗੇ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੇ ਮਾਮਲੇ ‘ਚ ਇਨਸਾਫ਼ ਦੇਣ ਦੀ ਬਜਾਏ ਭਗਵੰਤ ਮਾਨ ਸਰਕਾਰ ਨੇ ਸਿਰਫ਼ ਲਾਰੇ ਲਾਏ ਤੇ ਲੋਕਾਂ ਨੂੰ ਉਨ੍ਹਾਂ ਦੀਆਂ ਗੱਲਾਂ ‘ਚ ਨਹੀਂ ਆਉਣਾ ਚਾਹੀਦਾ।
ਬਲਕੌਰ ਸਿੰਘ ਐਤਵਾਰ ਨੂੰ ਪਿੰਡ ਮੂਸਾ ਵਿਖੇ ਸਿੱਧੂ ਦੇ ਚਹੇਤਿਆਂ ਨੂੰ ਸੰਬੋਧਨ ਕਰ ਰਹੇ ਸੀ। ਇਸ ਦੌਰਾਨ ਇੱਕ ਵਾਰ ਫਿਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪੰਜਾਬ ਸਰਕਾਰ ਤੋਂ ਨਾਰਾਜ਼ ਨਜ਼ਰ ਆਏ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਤਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਸਰਕਾਰ ਇਸ ਪ੍ਰਤੀ ਗੰਭੀਰ ਹੈ ਤੇ 20 ਮਾਰਚ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣਗੇ, ਪਰ ਸਰਕਾਰ ਨੇ ਫਿਰ ਤੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ।
ਸਿੱਧੂ ਦੀ ਬਰਮੀ ਮੌਕੇ ਦੂਜੀ ਵਾਰ ਹੋਇਆ ਬੇਟੇ ਦਾ ਕਤਲ
ਉਨ੍ਹਾਂ ਕਿਹਾ ਕਿ ਹੁਣ ਸਰਕਾਰ ਕੋਲ ਫਰਿਆਦ ਕਰਨ ਦੀ ਲੋੜ ਨਹੀਂ ਹੈ। ਜਦੋਂ ਸਰਕਾਰ ਨੇ ਬੇਟੇ ਦੀ ਪਹਿਲੀ ਬਰਸੀ ਦੇ ਸਮਾਗਮ ਨੂੰ ਫੇਲ ਕਰਨ ਦਾ ਪੈਂਤੜਾ ਅਪਣਾਇਆ ਤਾਂ ਇੰਝ ਜਾਪਿਆ ਜਿਵੇਂ ਉਨ੍ਹਾਂ ਦੇ ਪੁੱਤਰ ਦੀ ਦੂਜੀ ਵਾਰ ਮੌਤ ਹੋ ਗਈ ਹੋਵੇ। ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰਵਾਦੀ ਦੱਸਿਆ ਜਾ ਰਿਹਾ ਹੈ, ਜਿਸ ਦੇ ਹੱਥ ਬੇਕਸੂਰ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁੱਤਰ ਦੇ ਕਤਲ ਦਾ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਸ਼ਾਂਤੀ ਨਾਲ ਨਹੀਂ ਬੈਠਣਗੇ। ਉਸ ਨੇ ਕਿਹਾ ਕਿ ਬੇਸ਼ੱਕ ਉਸ ਨੂੰ ਚੁੱਪ ਕਰਵਾਉਣ ਲਈ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਪਰ ਉਹ ਕਿਸੇ ਧਮਕੀ ਤੋਂ ਡਰਨ ਵਾਲਾ ਨਹੀਂ ਹੈ। ਭਾਵੇਂ ਉਸ ਦਾ ਬੁੱਤ ਵੀ ਪੁੱਤਰ ਦੀ ਮੂਰਤੀ ਅੱਗੇ ਰੱਖ ਦਿੱਤਾ ਜਾਵੇ ਪਰ ਉਹ ਆਪਣੇ ਆਖਰੀ ਸਾਹਾਂ ਤੱਕ ਲੜਦਾ ਰਹੇਗਾ।
ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਸੂਰ ਸਿਰਫ਼ ਇਹ ਸੀ ਕਿ ਉਸ ਨੇ ਛੋਟੀ ਉਮਰ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਸੀ ਤੇ ਕੁਝ ਲੋਕ ਉਸ ਦੀ ਸਫ਼ਲਤਾ ਨੂੰ ਬਰਦਾਸ਼ਤ ਨਹੀਂ ਕਰ ਸਕਦੇ ਸੀ। ਦੱਸ ਦੇਈਏ ਕਿ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਸੋਮਵਾਰ ਦੁਪਹਿਰ ਨੂੰ ਸਿੱਧੂ ਮੂਸੇਵਾਲਾ ਦੇ ਘਰ ਪਹੁੰਚਣਗੇ। ਇੱਥੇ ਉਹ ਮਾਪਿਆਂ ਨੂੰ ਮਿਲਣਗੇ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕਰਨਗੇ।
ਲਾਰੈਂਸ ਬਿਸ਼ਨੋਈ ਵਿਰੁੱਧ ਲੜਾਈ ਜਾਰੀ ਰਹੇਗੀ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੈਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਇਹ ਲੜਾਈ ਲੜਦਾ ਰਹਾਂਗਾ। ਉਨ੍ਹਾਂ ਕਿਹਾ ਕਿ ਉਹ ਲਾਰੇਂਸ ਬਿਸ਼ਨੋਈ ਵਿਰੁੱਧ ਆਪਣੀ ਲੜਾਈ ਜਾਰੀ ਰੱਖਣਗੇ ਭਾਵੇਂ ਸਿੱਧੂ ਮੂਸੇਵਾਲਾ ਦੇ ਨਾਲ-ਨਾਲ ਉਨ੍ਹਾਂ ਦਾ ਵੀ ਬੁੱਤ ਲੱਗ ਜਾਵੇ। ਪਰ ਉਹ ਕਿਸੇ ਤੋਂ ਨਹੀਂ ਡਰਦੇ। ਬਲਕੌਰ ਸਿੰਘ ਨੇ ਇਸ਼ਾਰਿਆਂ ਵਿੱਚ ਆਪਣੀ ਜਾਨ ਨੂੰ ਖ਼ਤਰਾ ਹੋਣ ਦੀ ਗੱਲ ਕਹੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h