ਐਤਵਾਰ, ਜੂਨ 14, 2026 10:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ

by Pro Punjab Tv
ਮਈ 10, 2026
in Featured, Featured News, ਪੰਜਾਬ, ਰਾਜਨੀਤੀ
0

ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ਚਿਹਰੇ ‘ਤੇ ਪੂਰਨ ਸ਼ਾਂਤੀ ਤੇ ਚਮਕ ਪਸਰੀ ਹੋਈ ਸੀ, ਜਿਵੇਂ ਸਾਲਾਂ ਦਾ ਕੋਈ ਅਧੂਰਾ ਸੁਪਨਾ ਆਖ਼ਰਕਾਰ ਪੂਰਾ ਹੋਣ ਲੱਗਾ ਹੋਵੇ। ਉਸ ਨੇ ਇੱਕ ਹਲਕੀ ਜਿਹੀ ਮੁਸਕਰਾਹਟ ਨਾਲ ਕਿਹਾ, “ਮੈਨੂੰ ਤਾਂ ਹਮੇਸ਼ਾ ਇਹੀ ਲੱਗਦਾ ਸੀ ਕਿ ਇਹ ਦਿਨ ਮੇਰੀ ਕਿਸਮਤ ਵਿੱਚ ਨਹੀਂ ਲਿਖਿਆ ਗਿਆ।”

ਇਹ ਕਹਾਣੀ ਸਿਰਫ਼ ਬੀਬੀ ਹਰਬੰਸ ਕੌਰ ਦੀ ਨਹੀਂ, ਸਗੋਂ ਇਹ ਪੂਰੇ ਪੰਜਾਬ ਦੇ ਹਜ਼ਾਰਾਂ ਬਜ਼ੁਰਗਾਂ ਦੀਆਂ ਇਕ ਮੁੱਦਤ ਤੋਂ ਦੱਬੀਆਂ ਇੱਛਾਵਾਂ ਨੂੰ ਪ੍ਰਗਟ ਕਰਦੀ ਗਾਥਾ ਹੈ। ਅੱਜ, ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਰਾਹੀਂ ਅਜਿਹੇ ਬਜ਼ੁਰਗਾਂ ਦੀਆਂ ਲੰਬੇ ਸਮੇਂ ਤੋਂ ਦਿਲ ਵਿੱਚ ਹੀ ਛੁਪਾਈਆਂ ਸੱਧਰਾਂ ਪੂਰੀਆਂ ਹੋ ਰਹੀਆਂ ਹਨ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ, ਪੰਜਾਬ ਸਰਕਾਰ ਦੀ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਆਰਾਮਦਾਇਕ ਅਤੇ ਰੂਹਾਨੀ ਅਨੰਦ ਦੇਣ ਵਾਲੀ ਤੀਰਥ ਯਾਤਰਾ ਕਰਾ ਕੇ ਲਿਆਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪੂਰੀ ਸੋਚ ਵਿਚਾਰ ਨਾਲ ਕੀਤੀ ਗਈ ਸੁਚੱਜੀ ਵਿਉਂਤਬੰਦੀ ਦੇ ਨਾਲ-ਨਾਲ ਵੱਡੇ ਪੱਧਰ ‘ਤੇ ਮਾਲੀ ਤੇ ਮਾਨਵੀ ਸ੍ਰੋਤਾਂ ਦੀ ਵਰਤੋਂ ਸਦਕਾ ਇਹ ਸਕੀਮ ਜਨਤਕ ਸੇਵਾ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ।

ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ 1100 ਤੋਂ ਵੱਧ ਬਜ਼ੁਰਗ ਸ਼ਰਧਾਲੂ ਰੋਜ਼ਾਨਾ ਇਸ ਸਕੀਮ ਤਹਿਤ ਤੀਰਥਾਂ ਦੀ ਯਾਤਰਾ ਕਰ ਰਹੇ ਹਨ। ਉਨ੍ਹਾਂ ਦੇ ਆਰਾਮ, ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ 900 ਤੋਂ ਵੱਧ ਸਟਾਫ਼ ਮੈਂਬਰ ਤੈਨਾਤ ਕੀਤੇ ਗਏ ਹਨ, ਜੋ ਹਰ ਪੜਾਅ ‘ਤੇ ਸ਼ਰਧਾਲੂਆਂ ਦਾ ਲਗਾਤਾਰ ਪੂਰਾ ਖ਼ਿਆਲ ਰੱਖਦੇ ਹਨ ਅਤੇ ਹਰ ਲੋੜੀਂਦੀ ਸਹਾਇਤਾ ਦਿੰਦੇ ਹਨ।

ਪੰਜਾਬ, ਜਿਸ ਦੀ ਧਰਤ ਦੇ ਕਣ-ਕਣ ਵਿਚ ਅਮੀਰ ਰੂਹਾਨੀ ਵਿਰਾਸਤ ਰਮੀ ਹੋਈ ਹੈ, ਦੇ ਹਰ ਪਰਿਵਾਰ ਵਿੱਚ ਆਸਥਾ ਤੇ ਸ਼ਰਧਾ ਦੀ ਮਜ਼ਬੂਤ ਭਾਵਨਾ ਹੁੰਦੀ ਹੈ। ਕਈ ਬਜ਼ੁਰਗਾਂ ਲਈ ਪਾਵਨ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਕਦੇ ਇੱਕ ਨਾ ਪੂਰਾ ਹੋਣ ਵਾਲਾ ਸੁਪਨਾ ਸੀ, ਜੋ ਅਕਸਰ ਆਰਥਿਕ ਤੰਗੀ ਜਾਂ ਢਿੱਲੀ ਸਿਹਤ ਕਾਰਨ ਅਧੂਰਾ ਹੀ ਰਹਿ ਜਾਂਦਾ ਸੀ। ਇਸ ਸਕੀਮ ਨੇ ਉਸ ਸੁਪਨੇ ਨੂੰ ਹਕੀਕਤ ਵਿਚ ਬਦਲ ਦਿੱਤਾ ਹੈ।

ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਂਦੀ ਹੈ। ਯਾਤਰਾ ਦੇ ਪ੍ਰੋਗਰਾਮ ਵਿੱਚ ਸ੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨਾਂ ਦੇ ਨਾਲ-ਨਾਲ ਜਲ੍ਹਿਆਂਵਾਲਾ ਬਾਗ਼ ਅਤੇ ਪਾਰਟੀਸ਼ਨ ਮਿਊਜ਼ੀਅਮ ਵਰਗੇ ਮਹੱਤਵਪੂਰਨ ਵਿਰਾਸਤੀ ਸਥਾਨ ਵੀ ਵਿਖਾਏ ਜਾਂਦੇ ਹਨ, ਜੋ ਰੂਹਾਨੀ ਅਤੇ ਇਤਿਹਾਸਕ ਚੇਤਨਾ ਦਾ ਇੱਕ ਅਨੂਠਾ ਸੁਮੇਲ ਬਣ ਕੇ ਹਰ ਸ਼ਰਧਾਲੂ ਦੇ ਹਿਰਦੇ ਵਿੱਚ ਉਤਰ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਇਹ ਤਿੰਨ ਦਿਨਾਂ ਅਤੇ ਦੋ ਰਾਤਾਂ ਦੀ ਯਾਤਰਾ ਇਸ ਤਰਾਂ ਵਿਉਂਤੀ ਗਈ ਹੈ ਕਿ ਹਰ ਸ਼ਰਧਾਲੂ ਨੂੰ ਹਰ ਸੁੱਖ-ਸਹੂਲਤ ਅਤੇ ਪੂਰਾ ਆਰਾਮ ਮਿਲ ਸਕੇ। ਸਰਕਾਰ ਵੱਲੋਂ ਏਅਰ-ਕੰਡੀਸ਼ਨਡ ਬੱਸਾਂ ਅਤੇ ਰੇਲਗੱਡੀਆਂ, ਰਹਿਣ ਦਾ ਅਗਾਊਂ ਪ੍ਰਬੰਧ, ਸਵੱਛ ਭੋਜਨ ਅਤੇ ਚਾਦਰਾਂ, ਕੰਬਲ ਵਰਗੀਆਂ ਨਿੱਤ ਵਰਤੋਂ ਦੀਆਂ ਜ਼ਰੂਰੀ ਚੀਜ਼ਾਂ ਅਤੇ ਲੋੜ ਪੈਣ ਉਤੇ ਡਾਕਟਰੀ ਸਹੂਲਤਾਂ ਸਮੇਤ ਸਭ ਕੁਝ ਮੁਫ਼ਤ ਦਿੱਤਾ ਜਾਂਦਾ ਜਾਂਦਾ ਹੈ। ਯਾਤਰਾ ਦਾ ਹਰ ਪੱਖ ਬਜ਼ੁਰਗ ਯਾਤਰੀਆਂ ਦੀ ਲੋੜ, ਸਹੂਲਤ ਅਤੇ ਮਾਣ-ਸਨਮਾਨ ਨੂੰ ਮੁੱਖ ਰੱਖ ਕੇ ਵਿਉਂਤਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਥੋੜ੍ਹੇ ਜਿਹੇ ਅਰਸੇ ਦੌਰਾਨ ਹੀ ਇਸ ਪਹਿਲਕਦਮੀ ਨੇ ਬਹੁਤ ਵੱਡਾ ਪ੍ਰਭਾਵ ਪਾਇਆ ਹੈ। ਲਗਭਗ 100 ਬੱਸਾਂ ਦਾ ਕਾਫ਼ਲਾ ਰੋਜ਼ਾਨਾ ਲਗਭਗ 1100 ਸ਼ਰਧਾਲੂਆਂ ਨੂੰ ਤੀਰਥ ਯਾਤਰਾ ‘ਤੇ ਲੈ ਕੇ ਜਾਂਦਾ ਹੈ ਅਤੇ ਹੁਣ ਤੱਕ ਕਰੀਬ 1,10,000 ਬਜ਼ੁਰਗ ਇਸ ਸਕੀਮ ਦਾ ਲਾਹਾ ਲੈ ਚੁੱਕੇ ਹਨ। ਬਹੁਤੇ ਬਜ਼ੁਰਗਾਂ ਲਈ, ਇਹ ਪਹਿਲਕਦਮੀ ਮਹਿਜ਼ ਸਫ਼ਰ ਹੀ ਨਹੀਂ ਰਹੀ, ਸਗੋਂ ਇਹ ਉਮਰ ਭਰ ਅਧੂਰੀ ਰਹਿ ਗਈ ਇੱਛਾ ਦੀ ਪੂਰਤੀ ਦਾ ਸਾਧਨ ਬਣ ਗਈ ਹੈ। ਜੋ ਕਦੇ ਬਹੁਤ ਦੂਰ ਲੱਗਦਾ ਸੀ, ਉਹ ਹੁਣ ਪਹੁੰਚ ਵਿੱਚ ਆ ਗਿਆ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਬਜ਼ੁਰਗ ਪੂਰੇ ਸਨਮਾਨ ਅਤੇ ਆਰਾਮ ਨਾਲ ਉਨ੍ਹਾਂ ਰੂਹਾਨੀ ਪਲਾਂ ਦਾ ਅਨੰਦ ਮਾਣ ਰਹੇ ਹਨ, ਜਿਨ੍ਹਾਂ ਦੀ ਉਨ੍ਹਾਂ ਨੇ ਲੰਬੇ ਸਮੇਂ ਤੋਂ ਉਡੀਕ ਕੀਤੀ ਸੀ।

Tags: latest newsLatest News Pro Punjab Tvlatest punjabi news pro punjab tvMore than 900 employees deployed to take care of pilgrims travelling daily under the 'Mukham Mantri Tirath Yatra Yojana'pro punjab tvpro punjab tv newspro punjab tv punjabi news
Share201Tweet126Share50

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.