Morinda sacrilege incident accused Death: ਪੰਜਾਬ ਦੇ ਰੂਪਨਗਰ ਜ਼ਿਲ੍ਹੇ ਵਿੱਚ ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਬੇਅਦਬੀ ਦੇ ਦੋਸ਼ੀ ਦੀ ਸੋਮਵਾਰ ਦੇਰ ਰਾਤ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ। ਉਹ ਮਾਨਸਾ ਦੀ ਤਾਮਕੋਟ ਜੇਲ੍ਹ ਵਿੱਚ ਬੰਦ ਸੀ। ਜਸਵੀਰ ਸਿੰਘ ਨੂੰ 4 ਦਿਨ ਪਹਿਲਾਂ 29 ਅਪ੍ਰੈਲ ਨੂੰ ਰੂਪਨਗਰ ਤੋਂ ਮਾਨਸਾ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ ਸੀ।
ਜਸਵੀਰ ਸਿੰਘ ਨੂੰ ਸੋਮਵਾਰ ਸ਼ਾਮ ਨੂੰ ਅਚਾਨਕ ਮਾਨਸਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਉਸ ਦਾ ਉੱਥੇ ਇਲਾਜ ਚੱਲ ਰਿਹਾ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜੇਲ੍ਹ ਵਿਭਾਗ ਦਾ ਕਹਿਣਾ ਹੈ ਕਿ ਜਸਵੀਰ ਸਿੰਘ ਦੀ ਛਾਤੀ ਵਿੱਚ ਦਰਦ ਸੀ ਤੇ ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਉਸ ਨੂੰ ਤੁਰੰਤ ਹਸਪਤਾਲ ਲੈ ਗਿਆ।
ਸਿਵਲ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਸ਼ਾਮ 4:10 ਵਜੇ ਮੁਲਜ਼ਮ ਜਸਵੀਰ ਸਿੰਘ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਉਸ ਦੀ ਛਾਤੀ ਵਿੱਚ ਦਰਦ ਸੀ। ਰਾਤ 8 ਵਜੇ ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਰਾਤ 9:10 ਵਜੇ ਉਸ ਦੀ ਮੌਤ ਹੋ ਗਈ।
ਪੇਸ਼ੀ ਦੌਰਾਨ ਜਸਬੀਰ ‘ਤੇ ਹੋਇਆ ਸੀ ਹਮਲਾ
ਅਜੇ ਚਾਰ ਦਿਨ ਪਹਿਲਾਂ ਹੀ ਅਦਾਲਤ ਵਿੱਚ ਪੇਸ਼ੀ ਦੌਰਾਨ ਮ੍ਰਿਤਕ ਜਸਵੀਰ ਸਿੰਘ ’ਤੇ ਹਮਲਾ ਹੋਇਆ ਸੀ। ਪੁਲਿਸ ਜਸਵੀਰ ਸਿੰਘ ਨੂੰ ਅਦਾਲਤ ਵਿੱਚ ਲੈ ਗਈ ਸੀ। ਇਸ ਦੌਰਾਨ ਇੱਕ ਵਕੀਲ ਨੇ ਉਸ ਵੱਲ ਪਿਸਤੌਲ ਤਾਣ ਲਈ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਵਕੀਲ ਨੂੰ ਫੜ ਲਿਆ। ਇਸ ਤੋਂ ਬਾਅਦ ਅਦਾਲਤ ਨੇ ਜਸਵੀਰ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਮਾਨਸਾ ਜੇਲ੍ਹ ਭੇਜ ਦਿੱਤਾ ਗਿਆ।
ਜਸਵੀਰ ਸਿੰਘ ਨੇ ਇੱਕ ਹਫ਼ਤਾ ਪਹਿਲਾਂ ਸੋਮਵਾਰ ਨੂੰ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਗ੍ਰੰਥੀਆਂ ’ਤੇ ਹਮਲਾ ਕੀਤਾ ਸੀ। ਇੰਨਾ ਹੀ ਨਹੀਂ ਜਸਵੀਰ ਸਿੰਘ ਜੁੱਤੀਆਂ ਲੈ ਕੇ ਗੁਰਦੁਆਰਾ ਸਾਹਿਬ ਪਹੁੰਚ ਗਿਆ। ਪਹਿਲਾਂ ਉਸ ਨੇ ਪਾਠੀਆਂ ਨੂੰ ਉੱਠਣ ਲਈ ਕਿਹਾ, ਫਿਰ ਸਿੱਧਾ ਗੁਰੂ ਗ੍ਰੰਥ ਸਾਹਿਬ ਕੋਲ ਜਾ ਕੇ ਪਾਠੀਆਂ ਨੂੰ ਥੱਪੜ ਮਾਰੇ। ਇਸ ਦੇ ਨਾਲ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਲੋਕਾਂ ਨੇ ਤੁਰੰਤ ਉਸ ਨੂੰ ਫੜ ਲਿਆ ਤੇ ਭੀੜ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h