ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਪੰਜਾਬ ਦੀ ਕਾਂਗਰਸ ਦੀ ਸਿਆਸਤ ਇੱਕ ਵਾਰ ਫਿਰ ਤੋਂ ਗਰਮਾ ਗਈ ਹੈ।
ਪ੍ਰਨੀਤ ਕੌਰ ਅੱਜ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ‘ਤੇ ਮੀਟਿੰਗ ਲਈ ਗਏ ਸਨ ਅਤੇ ਉਨ੍ਹਾਂ ਨਾਲ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਵੀ ਸਨ। ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਡੇਅਰੀ ਪ੍ਰੋਜੈਕਟ ਨੂੰ ਲਾਗੂ ਕਰਨ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ।