ਸੋਮਵਾਰ, ਜਨਵਰੀ 26, 2026 02:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਐਮਪੀ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਨਾਲ ਮੁਲਾਕਾਤ ਕਰ ਬੱਦੋਵਾਲ ਛਾਉਣੀ ਦੇ ਆਲੇ-ਦੁਆਲੇ ਦੀ ਜ਼ਮੀਨ ਬਾਰੇ ਕੀਤੀ ਚਰਚਾ

Punjab News: ਅਰੋੜਾ ਨੇ ਕਿਹਾ, ''ਇਹ ਇੱਕ ਸ਼ਿਸ਼ਟਾਚਾਰ ਮੀਟਿੰਗ ਸੀ ਜਿਸ ਵਿਚ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।''

by ਮਨਵੀਰ ਰੰਧਾਵਾ
ਜੁਲਾਈ 25, 2023
in ਪੰਜਾਬ
0

MP Sanjiv Arora, met Rajnath Singh: ਇਸ ਸਮੇਂ ਦਿੱਲੀ ਵਿੱਚ ਰਾਜ ਸਭਾ ਦੇ ਚੱਲ ਰਹੇ ਮੌਨਸੂਨ ਸੈਸ਼ਨ ਵਿੱਚ ਹਿੱਸਿਆਂ ਲੈਣ ਪਹੁੰਚੇ ਲੁਧਿਆਣਾ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰੋੜਾ ਨੇ ਕਿਹਾ, ”ਇਹ ਇੱਕ ਸ਼ਿਸ਼ਟਾਚਾਰ ਮੀਟਿੰਗ ਸੀ ਜਿਸ ਵਿਚ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।”

ਉਨ੍ਹਾਂ ਕਿਹਾ ਕਿ ਰੱਖਿਆ ਮੰਤਰੀ ਨੇ ਬਹੁਤ ਹੀ ਹਾਂ-ਪੱਖੀ ਹੁੰਗਾਰਾ ਦਿੱਤਾ ਅਤੇ ਆਸ ਪ੍ਰਗਟਾਈ ਕਿ ਇਹ ਮੀਟਿੰਗ ਆਉਣ ਵਾਲੇ ਸਮੇਂ ਵਿਚ ਪੰਜਾਬ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਮੁੱਦਿਆਂ ‘ਤੇ ਬਹੁਤ ਹੀ ਸੁਹਿਰਦਤਾ ਨਾਲ ਚਰਚਾ ਕੀਤੀ ਗਈ।

ਐਮਪੀ ਸੰਜੀਵ ਅਰੋੜਾ ਨੇ ਲੁਧਿਆਣਾ ਦੇ ਬੱਦੋਵਾਲ ਖੇਤਰ ਵਿੱਚ ਡਿਫੈਂਸ ਵਰਕਸ ਐਕਟ 1903 ਦੇ ਤਹਿਤ ਰੱਖਿਆ ਸਥਾਪਨਾਵਾਂ ਦੇ ਆਲੇ-ਦੁਆਲੇ ਉਸਾਰੀ ‘ਤੇ ਪਾਬੰਦੀ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਇਸ ਸਬੰਧ ਵਿੱਚ ਰੱਖਿਆ ਮੰਤਰੀ ਨੂੰ ਇੱਕ ਪੱਤਰ ਵੀ ਸੌਂਪਿਆ, ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਲੁਧਿਆਣਾ ਦੇ ਬੱਦੋਵਾਲ ਖੇਤਰ ਵਿੱਚ ਪਾਬੰਦੀਆਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੀ ਦੁਰਦਸ਼ਾ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਨ।

ਉਨ੍ਹਾਂ ਦੱਸਿਆ ਕਿ ਦ ਵਰਕਸ ਆਫ ਡਿਫੈਂਸ ਐਕਟ 1903 ਤਹਿਤ ਨੋਟੀਫਿਕੇਸ਼ਨ ਅਨੁਸਾਰ ਰੱਖਿਆ ਸਥਾਪਨਾਵਾਂ ਦੇ ਆਲੇ-ਦੁਆਲੇ 500 ਤੋਂ 2000 ਗਜ਼ ਦੀ ਦੂਰੀ ਦੇ ਅੰਦਰ ਉਸਾਰੀ ‘ਤੇ ਪਾਬੰਦੀ ਲਗਾਈ ਗਈ ਹੈ। ਨਾਲ ਹੀ ਬਾਹਰੀ ਸੀਮਾ ਤੋਂ 1000 ਗਜ਼ ਦੇ ਅੰਦਰ ਉਸਾਰੀ ‘ਤੇ ਪਾਬੰਦੀ ਹੈ। ਉਨ੍ਹਾਂ 18 ਮਈ, 2011 ਦੇ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਦੇ ਪੱਤਰ ਰਾਹੀਂ ਦ ਵਰਕਸ ਆਫ ਡਿਫੈਂਸ ਐਕਟ 1903 ਨੂੰ ਲੋਕ-ਪੱਖੀ ਬਣਾਉਣ ਲਈ ਇਸ ਵਿਚ ਸੋਧਾਂ ਅਤੇ ਰੱਖਿਆ ਸਥਾਪਨਾ ਦੇ ਨੇੜੇ ਉਸਾਰੀ ਗਤੀਵਿਧੀਆਂ ਦੀ ਆਗਿਆ ਦੇਣ ਲਈ ਜਾਰੀ ਕੀਤੇ ਗਏ ਕੁਝ ਦਿਸ਼ਾ-ਨਿਰਦੇਸ਼ਾਂ ਬਾਰੇ ਚਰਚਾ ਕੀਤੀ।

ਸੰਜੀਵ ਅਰੋੜਾਨੇ ਦੱਸਿਆ ਕਿ ਮੌਜੂਦਾ ਪਾਬੰਦੀਆਂ ਕਾਰਨ ਬਹੁਤ ਸਾਰੇ ਕਿਸਾਨ ਜ਼ਮੀਨ ਦਾ ਇਸਤੇਮਾਲ ਨਹੀਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਅਸਲ ਅਤੇ ਜ਼ਰੂਰੀ ਮੁੱਦੇ ਹਨ ਜੋ ਬੱਦੋਵਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਦੀ ਰੋਜ਼ੀ-ਰੋਟੀ ਅਤੇ ਭਲਾਈ ਨੂੰ ਪ੍ਰਭਾਵਿਤ ਕਰਦੇ ਹਨ। ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਇਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਅਤੇ ਪ੍ਰਭਾਵਿਤ ਆਬਾਦੀ ਨੂੰ ਨਿਆਂ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਬਹੁਤ ਧੀਰਜ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਦੇਸ਼ ਵਿਆਪੀ ਨੀਤੀ ਬਣਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਲਦੀ ਹੀ ਇਸ ਬਾਰੇ ਫੈਸਲਾ ਲਿਆ ਜਾਵੇਗਾ। ਅਰੋੜਾ ਨੇ ਕਿਹਾ, ਰੱਖਿਆ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਬੱਦੋਵਾਲ ਖੇਤਰ ਨੂੰ ਵੀ ਇਸ ਰਾਸ਼ਟਰੀ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Baddowal CantonmentDefense Minister Rajnath SinghMP Sanjeev Arorapro punjab tvpunjab newspunjabi newsRajya Sabha MemberSanjeev Arora met Rajnath Singh
Share216Tweet135Share54

Related Posts

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ

ਜਨਵਰੀ 26, 2026

ਪ੍ਰਾਈਵੇਟ ਕੰਪਨੀਆਂ ਦੂਜੇ ਰਾਜਾਂ ਦੀ ਬਜਾਏ ਪੰਜਾਬ ਵਿੱਚ ਕਰ ਰਹੀਆਂ ਨਿਵੇਸ਼ , ਮਹਿੰਦਰਾ ਕੰਪਨੀ ਨੇ 400 ਕਰੋੜ ਰੁਪਏ ਦਾ ਕੀਤਾ ਨਿੱਜੀ ਨਿਵੇਸ਼

ਜਨਵਰੀ 26, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਟੇਕਿਆ ਮੱਥਾ; ਕਿਹਾ, ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ ਪੰਜਾਬ ਸਰਕਾਰ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026
Load More

Recent News

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ

ਜਨਵਰੀ 26, 2026

ਪ੍ਰਾਈਵੇਟ ਕੰਪਨੀਆਂ ਦੂਜੇ ਰਾਜਾਂ ਦੀ ਬਜਾਏ ਪੰਜਾਬ ਵਿੱਚ ਕਰ ਰਹੀਆਂ ਨਿਵੇਸ਼ , ਮਹਿੰਦਰਾ ਕੰਪਨੀ ਨੇ 400 ਕਰੋੜ ਰੁਪਏ ਦਾ ਕੀਤਾ ਨਿੱਜੀ ਨਿਵੇਸ਼

ਜਨਵਰੀ 26, 2026

ਕੇਂਦਰੀ ਰਾਜ ਮੰਤਰੀ, ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਗਣਤੰਤਰ ਦਿਵਸ 2026 ਲਈ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦੇ ਗਏ ਪੰਚਾਇਤ ਪ੍ਰਤੀਨਿਧੀਆਂ ਦਾ ਕੀਤਾ ਸਨਮਾਨ

ਜਨਵਰੀ 26, 2026

ਭਾਰਤ ਭਰ ਤੋਂ 100 ਤੋਂ ਵੱਧ PMIS ਸਿਖਿਆਰਥੀ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ

ਜਨਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.