MP ਸਤਨਾਮ ਸਿੰਘ ਸੰਧੂ ਨੇ ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਪੰਜਾਬ ਦੇ ਡੀ ਨੋਟੀਫਾਈਡ, ਖਾਨਾਬਦੋਸ਼ ਅਤੇ ਅਰਧ- ਖਾਨਾਬਦੋਸ਼ ਕਬਾਇਲੀ ਭਾਈਚਾਰਿਆਂ ਨੂੰ ਅਨੁਸੂਚਿਤ ਜਨਜਾਤੀ (ਐਸਟੀ) ਸੂਚੀ ਵਿੱਚ ਸ਼ਾਮਲ ਕਰਨ ਦਾ ਮੁੱਦਾ ਉਠਾਇਆ।
ਰਾਜਸਭਾ ਵਿੱਚ ਇਹ ਮੁੱਦਾ ਉਠਾਉਂਦੇ ਹੋਏ, MP ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਦੁਆਰਾ ਕੁਝ ਡੀਨੋਟੀਫਾਈਡ, ਖਾਨਾਬਦੋਸ਼ ਅਤੇ ਅਰਧ-ਖਾਨਾਬਦੋਸ਼ ਭਾਈਚਾਰਿਆਂ ਨੂੰ ਅਨੁਸੂਚਿਤ ਜਾਤੀਆਂ ਤੋਂ ਅਨੁਸੂਚਿਤ ਜਨਜਾਤੀਆਂ ਵਿੱਚ ਮੁੜ ਵਰਗੀਕ੍ਰਿਤ ਕਰਨ ਲਈ ਅਪਣਾਏ ਗਏ ਮਾਪਦੰਡ, ਪ੍ਰਕਿਰਿਆ ਅਤੇ ਅਧਿਐਨ ਬਾਰੇ ਜਵਾਬ ਮੰਗਿਆ।
ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਬਾਜ਼ੀਗਰ, ਬੌਰੀਆ, ਗਡੀਲਾ, ਨਾਟ, ਸਾਂਸੀ,ਬਰਾੜ ਅਤੇ ਬੰਗਾਲੀ ਭਾਈਚਾਰਿਆਂ ਨੂੰ ਅਨੁਸੂਚਿਤ ਜਨਜਾਤੀ ਸੂਚੀ ਵਿੱਚ ਸ਼ਾਮਲ ਕਰਨਦੀ ਸਥਿਤੀ ਬਾਰੇ ਵੀ ਜਾਣਕਾਰੀ ਮੰਗੀ।
ਸੰਸਦਮੈਂਬਰ ਸੰਧੂ ਵੱਲੋਂ ਉਠਾਏ ਗਏ ਇੱਕ ਸਵਾਲ ਦੇ ਜਵਾਬ ਵਿੱਚ, ਕੇਂਦਰੀ ਕਬਾਇਲੀ ਮਾਮਲਿਆਂ ਦੇ ਰਾਜਮੰਤਰੀ ਦੁਰਗਾਦਾਸ ਉਈਕੇ ਨੇਕਿਹਾ, “ਕੇਂਦਰ ਸਰਕਾਰ ਰਾਜਸਰਕਾਰ/ਕੇਂਦਰ ਸ਼ਾਸਿਤਪ੍ਰਦੇਸ਼ ਪ੍ਰਸ਼ਾਸਨ ਵੱਲੋਂ ਭੇਜੀਆਂ ਗਈਆਂ ਸਿਫ਼ਾਰਸ਼ਾਂ ਅਤੇ ਪ੍ਰਸਤਾਵਾਂ ‘ਤੇ ਕਾਰਵਾਈ ਕਰਦੀ ਹੈ, ਜਿਨ੍ਹਾਂ ‘ਤੇ ਭਾਰਤ ਦੇ ਰਜਿਸਟਰਾਰ ਜਨਰਲ (RGI) ਅਤੇ ਰਾਸ਼ਟਰੀ ਅਨੁਸੂਚਿਤ ਜਨਜਾਤੀ ਕਮਿਸ਼ਨ (NCST) ਦੁਆਰਾ ਸਹਿਮਤੀ ਦਿੱਤੀ ਜਾਂਦੀ ਹੈ। RGI ਅਤੇ NCST ਤੋਂ ਅੰਤਿਮ ਪ੍ਰਸਤਾਵ ਪ੍ਰਾਪਤ ਕਰਨ ਤੋਂ ਬਾਅਦ, ਕੇਂਦਰ ਸਰਕਾਰ ਕਾਨੂੰਨ ਬਣਾਉਂਦੀ ਹੈ ਜਾਂ ਸੋਧਦੀ ਹੈ, ਜੋ ਕਿਡੀਨੋਟੀਫਾਈਡ, ਖਾਨਾਬਦੋਸ਼ ਅਤੇ ਅਰਧ ਖਾਨਾਬਦੋਸ਼ ਭਾਈਚਾਰਿਆਂ ਨੂੰ ਅਨੁਸੂਚਿਤਜਾਤੀਆਂ ਤੋਂ ਅਨੁਸੂਚਿਤਜਨਜਾਤੀਆਂ ਵਿੱਚ ਮੁੜ ਵਰਗੀ ਕ੍ਰਿਤ ਕਰਨ ਲਈ ਅੰਤਿਮ ਕਦਮ ਹੈ।” ਉਨ੍ਹਾਂ ਕਿਹਾ ਕਿ ਕਈ ਵਾਰ ਆਰਜੀਆਈ ਅਤੇ ਐਨਸੀਐਸਟੀ ਵੱਲੋਂ ਵਾਧੂ ਜਾਣਕਾਰੀ ਮੰਗੀ ਜਾਂਦੀ ਹੈ, ਜਿਸਦੀ ਤੁਰੰਤ ਸਬੰਧਤ ਰਾਜ ਸਰਕਾਰਾਂ ਨੂੰ ਅਗਲੀ ਜ਼ਰੂਰੀ ਕਾਰਵਾਈ ਲਈ ਸੂਚਿਤ ਕੀਤਾ ਜਾਂਦਾਹੈ।
ਕੇਂਦਰੀ ਰਾਜ ਮੰਤਰੀ ਨੇ ਅੱਗੇ ਕਿਹਾ ਕਿਹਾ ਸ਼ੀਏ ‘ਤੇਧੱਕੇ ਗਏ ਅਤੇ ਕਬਾਇਲੀਭਾਈਚਾਰਿਆਂ ਦੇ ਪੁਨਰ ਵਰਗੀਕਰਨ ਦੀ ਪ੍ਰਕਿਰਿਆ ਇੱਕ ਨਿਰੰਤਰ ਪ੍ਰਕਿਰਿਆ ਹੈ ਅਤੇ ਇਸਲਈ ਵੱਖ-ਵੱਖ ਪੱਧਰਾਂ ‘ਤੇ ਵੱਖ-ਵੱਖ ਪ੍ਰਸਤਾਵਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।
MP ਸਤਨਾਮ ਸੰਧੂ ਨੇ ਕਿਹਾ, “ਭਾਵੇਂ ਕਿ ਪੰਜਾਬ ਵਿੱਚ ਬਾਜ਼ੀਗਰ, ਬੌਰੀਆ, ਗਡੀਲਾ, ਨਾਟ, ਸਾਂਸੀ, ਬਰਾੜ ਅਤੇ ਬੰਗਾਲੀ ਵਰਗੇ ਭਾਈਚਾਰਿਆਂ ਦੇ ਲੋਕਾਂ ਦੀ ਇੱਕ ਵੱਡੀ ਆਬਾਦੀ ਰਹਿੰਦੀ ਹੈ, ਪਰ ਉਨ੍ਹਾਂ ਨੂੰ ਅੱਜ ਤੱਕ ਅਨੁਸੂਚਿਤ ਜਨਜਾਤੀ ਦੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਮੇਰੀ ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਉਹ ਪੰਜਾਬ ਦੇ ਕਬਾਇਲੀ ਭਾਈਚਾਰਿਆਂ ਨੂੰ ਅਨੁਸੂਚਿਤ ਜਨਜਾਤੀ ਦੀ ਸੂਚੀ ਵਿੱਚ ਸ਼ਾਮਲ ਕਰਨ ਲਈ ਲੋੜੀਂਦੀ ਪ੍ਰਕਿਰਿਆ ਨੂੰ ਤੇਜ਼ ਤੇਜ਼ ਕੀਤਾ ਜਾਵੇ ਅਤੇ ਇਸਦਾ ਪ੍ਰਸਤਾਵ ਵੀ ਭੇਜਿਆ ਜਾਵੇ।” ਸੰਧੂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਮੰਗ ਪੂਰੀ ਹੋਣ ਤੱਕ ਸਰਕਾਰ ਕੋਲ ਇਸ ਮੁੱਦੇ ਨੂੰ ਉਠਾਉਂਦੇ ਰਹਿਣਗੇ।
MP ਸਤਨਾਮ ਸਿੰਘ ਸੰਧੂ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਅਨੁਸੂਚਿਤਜਨਜਾਤੀ ਸਮੇਤ ਪਛੜੇ ਭਾਈਚਾਰਿਆਂ ਦੇ ਵਿਆਪਕ ਵਿਕਾਸ ਲਈ ਕਈ ਕਦਮ ਚੁੱਕੇ ਹਨ। ਕੇਂਦਰ ਸਰਕਾਰ ਨੇ ਵੱਖ-ਵੱਖ ਰਾਜਾਂ ਵਿੱਚ ਕਬਾਇਲੀ ਮਾਰਕੀਟਿੰਗ ਕੇਂਦਰ ਸਥਾਪਤ ਕੀਤੇ ਹਨ ਜੋ ਕਬਾਇਲੀਭਾਈਚਾਰਿਆਂ ਦੇ ਲੋਕਾਂ ਲਈ ਰੋਜ਼ੀ-ਰੋਟੀ ਪੈਦਾ ਕਰਨ ਦੇ ਕੇਂਦਰਾਂ ਵਜੋਂ ਕੰਮ ਕਰਦੇ ਹਨ। ਕੇਂਦਰ ਸਰਕਾਰ ਵੱਲੋਂ15 ਨਵੰਬਰ, ਭਗਵਾਨ ਬਿਰਸਾ ਮੁੰਡਾ ਦੇ ਜਨਮਦਿਨ ਨੂੰ ਕਬਾਇਲੀ ਗੌਰਵ ਦਿਵਸ ਵਜੋਂ ਵੀ ਘੋਸ਼ਿਤ ਕੀਤਾ ਗਿਆਹੈ।