ਸ਼ਨੀਵਾਰ, ਅਗਸਤ 22, 2026 05:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

by Pro Punjab Tv
ਅਗਸਤ 1, 2026
in Featured, Featured News, ਪੰਜਾਬ
0
  • ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ 86 ਸੰਸਥਾਵਾਂ ਦੀ ਪਛਾਣ, ਕੁਆਂਟਮ ਤਕਨਾਲੋਜੀ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ ਭਾਰਤ ਦਾ ਜਪਾਨ ਨਾਲ ਸਹਿਯੋਗ’
  • ਕੁਆਂਟਮ ਖੋਜ ਨੂੰ ਅੱਗੇ ਵਧਾਉਣ ਲਈ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਪਛਾਣੀਆਂ ਗਈਆਂ 86 ਪ੍ਰਮੁੱਖ ਸੰਸਥਾਵਾਂ ਵਿੱਚ 21 ਆਈਆਈਟੀ ਅਤੇ ਆਈਆਈਐੱਸਸੀ ਬੰਗਲੌਰ ਸ਼ਾਮਲ
  • ‘ਰਾਸ਼ਟਰੀ ਕੁਆਂਟਮ ਮਿਸ਼ਨ ਅਤਿ-ਆਧੁਨਿਕ ਤਕਨਾਲੋਜੀਆਂ ਵਿੱਚ ਭਾਰਤ ਦੀ ਵਿਸ਼ਵ ਪੱਧਰੀ ਮੁਕਾਬਲੇਬਾਜ਼ੀ ਨੂੰ ਮਜ਼ਬੂਤ ਕਰ ਰਿਹਾ ਹੈ’ — ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਕੇਂਦਰ ਸਰਕਾਰ ਨੇ ਰਾਸ਼ਟਰੀ ਕੁਆਂਟਮ ਮਿਸ਼ਨ (ਐੱਨਕਿਊਐੱਮ) ਤਹਿਤ ਖੋਜ, ਤਕਨਾਲੋਜੀ ਅਤੇ ਮਨੁੱਖੀ ਸਰੋਤ ਵਿਕਾਸ ਲਈ ਦੇਸ਼ ਭਰ ਵਿੱਚ 86 ਸੰਸਥਾਵਾਂ ਦੀ ਪਛਾਣ ਕੀਤੀ ਹੈ, ਵਿਗਿਆਨਕ ਅਤੇ ਤਕਨੀਕੀ ਮਾਨਵ-ਸ਼ਕਤੀ ਦਾ ਮੁਲਾਂਕਣ ਕੀਤਾ ਹੈ ਅਤੇ ਭਾਰਤ ਦੀਆਂ ਕੁਆਂਟਮ ਤਕਨਾਲੋਜੀ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ ਜਪਾਨ ਨਾਲ ਸਹਿਯੋਗ ਸਥਾਪਤ ਕੀਤਾ ਹੈ।

ਇਹ ਜਾਣਕਾਰੀ ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਵੱਲੋਂ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਮਾਨਵ-ਸ਼ਕਤੀ ਯੋਜਨਾਬੰਦੀ, ਸੰਸਥਾਗਤ ਭਾਗੀਦਾਰੀ, ਵਜ਼ੀਫ਼ਿਆਂ ਅਤੇ ਅੰਤਰਰਾਸ਼ਟਰੀ ਸਹਿਯੋਗ ਸਬੰਧੀ ਪੁੱਛੇ ਗਏ ਸਵਾਲ ਦੇ ਲਿਖਤੀ ਜਵਾਬ ਵਿੱਚ ਸਾਂਝੀ ਕੀਤੀ।

ਲਿਖਤੀ ਜਵਾਬ ਵਿੱਚ ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਕਿਹਾ, “ਕੇਂਦਰ ਸਰਕਾਰ ਨੇ 86 ਸੰਸਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਖੋਜ, ਤਕਨਾਲੋਜੀ ਵਿਕਾਸ ਅਤੇ ਸਮਰੱਥਾ ਨਿਰਮਾਣ ਲਈ ਰਾਸ਼ਟਰੀ ਕੁਆਂਟਮ ਮਿਸ਼ਨ ਦੇ ਵੱਖ-ਵੱਖ ਹਿੱਸਿਆਂ ਅਧੀਨ ਲਿਆਂਦਾ ਹੈ। ਇਨ੍ਹਾਂ ਵਿੱਚ ਚਾਰ ਥੀਮੈਟਿਕ ਹੱਬਾਂ ਨਾਲ ਜੁੜੀਆਂ ਸੰਸਥਾਵਾਂ ਸ਼ਾਮਲ ਹਨ, ਜਿਨ੍ਹਾਂ ਵਿੱਚ 17 ਪ੍ਰੋਜੈਕਟ ਟੀਮਾਂ ਵਾਲੇ 14 ਤਕਨੀਕੀ ਗਰੁੱਪ, 23 ਅੰਡਰਗ੍ਰੈਜੂਏਟ ਟੀਚਿੰਗ ਲੈਬਾਰਟਰੀਆਂ ਅਤੇ ਕੁਆਂਟਮ ਐਲਗੋਰਿਦਮ ਤਕਨੀਕੀ ਗਰੁੱਪ ਅਧੀਨ 17 ਪ੍ਰੋਜੈਕਟ ਟੀਮਾਂ ਸ਼ਾਮਲ ਹਨ।”

ਅੰਤਰਰਾਸ਼ਟਰੀ ਸਹਿਯੋਗ ਬਾਰੇ ਕੇਂਦਰੀ ਮੰਤਰੀ ਨੇ ਕਿਹਾ, “ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਕੁਆਂਟਮ ਤਕਨਾਲੋਜੀਆਂ ਵਿੱਚ ਸਹਿਯੋਗ ਲਈ ਜਪਾਨ ਨਾਲ ਇਰਾਦਾ ਪੱਤਰ (ਲੈਟਰ ਆਫ ਇੰਟੈਂਟ) ’ਤੇ ਦਸਤਖ਼ਤ ਕਰਕੇ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਅੰਤਰਰਾਸ਼ਟਰੀ ਸਹਿਯੋਗ ਸਥਾਪਤ ਕੀਤਾ ਹੈ।”

ਮਨੁੱਖੀ ਸਰੋਤ ਵਿਕਾਸ ਬਾਰੇ ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਕਿਹਾ, “ਮਨੁੱਖੀ ਸਰੋਤ ਵਿਕਾਸ ਰਾਸ਼ਟਰੀ ਕੁਆਂਟਮ ਮਿਸ਼ਨ ਦੇ ਚਾਰ ਥੀਮੈਟਿਕ ਹੱਬਾਂ ਦੇ ਮੁੱਖ ਉਦੇਸ਼ਾਂ ਵਿੱਚੋਂ ਇੱਕ ਹੈ, ਜੋ ਕੁਆਂਟਮ ਕੰਪਿਊਟਿੰਗ, ਕੁਆਂਟਮ ਸੰਚਾਰ, ਕੁਆਂਟਮ ਸੈਂਸਿੰਗ ਤੇ ਮੈਟਰੋਲੋਜੀ ਅਤੇ ਕੁਆਂਟਮ ਮਟੀਰੀਅਲਜ਼ ਤੇ ਡਿਵਾਈਸਾਂ ਦੇ ਖੇਤਰਾਂ ਵਿੱਚ ਸਥਾਪਤ ਕੀਤੇ ਗਏ ਹਨ। ਮਿਸ਼ਨ ਨੂੰ ਲਾਗੂ ਕਰਨ ਦੇ ਹਿੱਸੇ ਵਜੋਂ ਮਾਨਵ-ਸ਼ਕਤੀ ਦੀਆਂ ਲੋੜਾਂ ਦਾ ਮੁਲਾਂਕਣ ਕੀਤਾ ਗਿਆ ਹੈ ਅਤੇ ਚਾਰੇ ਹੱਬ ਪ੍ਰਵਾਨਿਤ ਪ੍ਰੋਜੈਕਟ ਲੋੜਾਂ ਦੇ ਆਧਾਰ ’ਤੇ ਵਿਗਿਆਨਕ ਅਤੇ ਤਕਨੀਕੀ ਮਾਨਵ-ਸ਼ਕਤੀ ਲਈ ਪ੍ਰਬੰਧ ਕਰ ਰਹੇ ਹਨ।”

ਕੇਂਦਰੀ ਮੰਤਰੀ ਨੇ ਅੱਗੇ ਕਿਹਾ, “ਰਾਸ਼ਟਰੀ ਕੁਆਂਟਮ ਮਿਸ਼ਨ ਆਪਣੇ ਚਾਰ ਥੀਮੈਟਿਕ ਹੱਬਾਂ ਰਾਹੀਂ ਜੂਨੀਅਰ ਰਿਸਰਚ ਫੈਲੋਸ਼ਿਪ (ਜੇਆਰਐੱਫ), ਸੀਨੀਅਰ ਰਿਸਰਚ ਫੈਲੋਸ਼ਿਪ (ਐੱਸਆਰਐੱਫ) ਅਤੇ ਪੋਸਟ-ਡਾਕਟਰਲ ਫੈਲੋਸ਼ਿਪਾਂ ਨੂੰ ਸਹਿਯੋਗ ਦਿੰਦਾ ਹੈ। ਇਸ ਤੋਂ ਇਲਾਵਾ, ਕੁਆਂਟਮ ਕੰਪਿਊਟਿੰਗ ਟੀ-ਹੱਬ ਨੇ ਕਿਊਸੀ-ਬ੍ਰਿਜ ਪੋਸਟ-ਡਾਕਟਰਲ ਫੈਲੋਸ਼ਿਪ ਸ਼ੁਰੂ ਕੀਤੀ ਹੈ, ਜਦਕਿ ਕੁਆਂਟਮ ਸੈਂਸਿੰਗ ਅਤੇ ਮੈਟਰੋਲੋਜੀ ਟੀ-ਹੱਬ ਨੇ ਅੰਡਰਗ੍ਰੈਜੂਏਟ, ਪੋਸਟ ਗ੍ਰੈਜੂਏਟ, ਡਾਕਟਰਲ ਅਤੇ ਪੋਸਟ-ਡਾਕਟਰਲ ਵਿਦਿਆਰਥੀਆਂ ਤੇ ਖੋਜਕਾਰਾਂ ਲਈ ‘ਪਰਿਮਾਣ’ (PARIMANA) ਫੈਲੋਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਹੈ।”
ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦੇ ਜਵਾਬ ਵਿੱਚ ਦੱਸਿਆ ਗਿਆ ਕਿ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਪਛਾਣੀਆਂ ਗਈਆਂ 86 ਸੰਸਥਾਵਾਂ ਵਿੱਚ 21 ਭਾਰਤੀ ਤਕਨਾਲੋਜੀ ਸੰਸਥਾਨ (ਆਈਆਈਟੀ) ਸ਼ਾਮਲ ਹਨ।

ਇਸ ਤੋਂ ਇਲਾਵਾ ਭਾਰਤੀ ਵਿਗਿਆਨ ਸੰਸਥਾਨ (ਆਈਆਈਐੱਸਸੀ) ਬੰਗਲੌਰ, ਟਾਟਾ ਇੰਸਟੀਚਿਊਟ ਆਫ ਫੰਡਾਮੈਂਟਲ ਰਿਸਰਚ (ਟੀਆਈਐੱਫਆਰ), ਭਾਰਤੀ ਵਿਗਿਆਨ ਸਿੱਖਿਆ ਅਤੇ ਖੋਜ ਸੰਸਥਾਨ (ਆਈਆਈਐੱਸਈਆਰ), ਅੰਤਰਰਾਸ਼ਟਰੀ ਸੂਚਨਾ ਤਕਨਾਲੋਜੀ ਸੰਸਥਾਨ (ਆਈਆਈਆਈਟੀ), ਸੈਂਟਰ ਫਾਰ ਡਿਵੈਲਪਮੈਂਟ ਆਫ ਐਡਵਾਂਸਡ ਕੰਪਿਊਟਿੰਗ (ਸੀ-ਡੈਕ) ਦੇ ਕੇਂਦਰ, ਇਸਰੋ ਅਤੇ ਡੀਆਰਡੀਓ ਦੀਆਂ ਪ੍ਰਯੋਗਸ਼ਾਲਾਵਾਂ ਅਤੇ ਦੇਸ਼ ਭਰ ਦੀਆਂ ਕਈ ਮੋਹਰੀ ਯੂਨੀਵਰਸਿਟੀਆਂ ਤੇ ਖੋਜ ਸੰਸਥਾਵਾਂ ਵਰਗੀਆਂ ਪ੍ਰਮੁੱਖ ਸੰਸਥਾਵਾਂ ਵੀ ਸ਼ਾਮਲ ਹਨ। ਇਨ੍ਹਾਂ ਸੰਸਥਾਵਾਂ ਨੂੰ ਕੁਆਂਟਮ ਤਕਨਾਲੋਜੀਆਂ ਵਿੱਚ ਖੋਜ, ਤਕਨਾਲੋਜੀ ਵਿਕਾਸ ਅਤੇ ਮਨੁੱਖੀ ਸਰੋਤ ਵਿਕਾਸ ਨੂੰ ਅੱਗੇ ਵਧਾਉਣ ਲਈ ਮਿਸ਼ਨ ਦੇ ਵੱਖ-ਵੱਖ ਹਿੱਸਿਆਂ ਅਧੀਨ ਲਿਆਂਦਾ ਗਿਆ ਹੈ।

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ, “ਰਾਸ਼ਟਰੀ ਕੁਆਂਟਮ ਮਿਸ਼ਨ ਭਾਰਤ ਨੂੰ ਕੁਆਂਟਮ ਤਕਨਾਲੋਜੀਆਂ ਵਿੱਚ ਵਿਸ਼ਵ ਦੇ ਮੋਹਰੀ ਦੇਸ਼ਾਂ ਵਿੱਚ ਸ਼ਾਮਲ ਕਰਨ ਦੀ ਕੇਂਦਰ ਸਰਕਾਰ ਦੀ ਲੰਬੇ ਸਮੇਂ ਦੀ ਦੂਰਅੰਦੇਸ਼ੀ ਸੋਚ ਨੂੰ ਦਰਸਾਉਂਦਾ ਹੈ। ਦੇਸ਼ ਭਰ ਵਿੱਚ ਸੰਸਥਾਵਾਂ ਦੀ ਪਛਾਣ, ਖੋਜ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਅਤੇ ਨੌਜਵਾਨ ਖੋਜਕਾਰਾਂ ਲਈ ਫੈਲੋਸ਼ਿਪਾਂ ਸਪੱਸ਼ਟ ਤੌਰ ’ਤੇ ਕੁਆਂਟਮ ਕੰਪਿਊਟਿੰਗ, ਸੰਚਾਰ, ਸੈਂਸਿੰਗ ਅਤੇ ਉੱਨਤ ਤਕਨਾਲੋਜੀਆਂ ਵਿੱਚ ਭਾਰਤ ਦੀਆਂ ਸਮਰੱਥਾਵਾਂ ਦੇ ਨਿਰਮਾਣ ਪ੍ਰਤੀ ਇੱਕ ਵਿਆਪਕ ਪਹੁੰਚ ਨੂੰ ਦਰਸਾਉਂਦੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਅਤਿ-ਆਧੁਨਿਕ ਤਕਨਾਲੋਜੀਆਂ ਵਿੱਚ ਲਗਾਤਾਰ ਨਿਵੇਸ਼ ਕਰ ਰਿਹਾ ਹੈ, ਜੋ ਵਿਗਿਆਨਕ ਨਵੀਨਤਾ ਨੂੰ ਮਜ਼ਬੂਤ ਕਰੇਗਾ, ਉੱਚ-ਹੁਨਰਮੰਦ ਪ੍ਰਤਿਭਾ ਪੈਦਾ ਕਰੇਗਾ ਅਤੇ ਦੇਸ਼ ਦੀ ਵਿਸ਼ਵ ਪੱਧਰੀ ਮੁਕਾਬਲੇਬਾਜ਼ੀ ਨੂੰ ਵਧਾਏਗਾ।”

Tags: Aam Aadmi Party Punjablatest newsNational Quantum Missionpro punjab tvpunjab news
Share201Tweet126Share50

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.