ਸ਼ਨੀਵਾਰ, ਅਕਤੂਬਰ 10, 2026 05:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

by Pro Punjab Tv
ਜੁਲਾਈ 15, 2026
in Featured, Featured News, ਪੰਜਾਬ, ਵਿਦੇਸ਼
0
  • ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
  • ਇਥੋਪੀਆ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਦੀ ਹਿਰਾਸਤ ਵਿੱਚ ਰੱਖੇ ਗਏ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਦੇ ਦਖ਼ਲ ਦੀ ਕੀਤੀ ਮੰਗ

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਵਿਦੇਸ਼ ਮੰਤਰਾਲੇ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਇਹ ਚਾਰੇ ਨੌਜਵਾਨ ਟੂਰਿਸਟ ਵੀਜ਼ੇ ‘ਤੇ ਇਥੋਪੀਆ ਗਏ ਸਨ, ਪਰ ਹਵਾਈ ਅੱਡੇ ਤੋਂ ਅਗਵਾਕਾਰਾਂ ਦੇ ਚੁੰਗਲ ਵਿੱਚੋਂ ਨਿਕਲਣ ਤੋਂ ਬਾਅਦ ਉਨ੍ਹਾਂ ਨੂੰ ਉੱਥੋਂ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ।

ਵਿਦੇਸ਼ ਮੰਤਰਾਲੇ ਨੂੰ ਲਿਖੇ ਪੱਤਰ ਵਿੱਚ ਸੰਸਦ ਮੈਂਬਰ ਸੰਧੂ ਨੇ ਕਿਹਾ ਕਿ ਇਨ੍ਹਾਂ ਚਾਰ ਨੌਜਵਾਨਾਂ, ਜਿਨ੍ਹਾਂ ਵਿੱਚੋਂ ਦੋ ਪੰਜਾਬ ਅਤੇ ਦੋ ਹਰਿਆਣਾ ਨਾਲ ਸਬੰਧਤ ਹਨ, ਦੇ ਪਰਿਵਾਰ ਇਸ ਮੰਦਭਾਗੀ ਸਥਿਤੀ ਕਾਰਨ ਗੰਭੀਰ ਮਾਨਸਿਕ ਤਣਾਅ ਵਿੱਚੋਂ ਲੰਘ ਰਹੇ ਹਨ ਅਤੇ ਉਨ੍ਹਾਂ ਨੇ ਆਪਣੇ ਬੱਚਿਆਂ ਦੀ ਸਲਾਮਤੀ ਅਤੇ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ।

ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕਪੂਰਥਲਾ (ਪੰਜਾਬ) ਦੇ ਫਗਵਾੜਾ ਦੇ ਵਸਨੀਕ ਗੌਰਵ, ਗੁਰਦਾਸਪੁਰ (ਪੰਜਾਬ) ਦੇ ਕਲਾਨੌਰ ਸਥਿਤ ਰਹੀਮਾਬਾਦ ਦੇ ਵਸਨੀਕ ਮਨਜੀਤ ਸਿੰਘ, ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਵਸਨੀਕ ਸੁਖਵਿੰਦਰ ਸਿੰਘ ਕਕਰਾਲਾ ਅਤੇ ਸੁਰਜੀਤ ਸਿੰਘ ਚੀਕਾ ਦੀ ਜਲਦ ਤੋਂ ਜਲਦ ਸੁਰੱਖਿਅਤ ਭਾਰਤ ਵਾਪਸੀ ਯਕੀਨੀ ਬਣਾਉਣ ਲਈ ਤੁਰੰਤ ਦਖ਼ਲ ਦਿੱਤਾ ਜਾਵੇ।

ਸੰਸਦ ਮੈਂਬਰ ਸੰਧੂ ਨੇ ਨੌਜਵਾਨਾਂ ਦੇ ਪਰਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ “ਮੈਂ ਇਥੋਪੀਆ ਵਿੱਚ ਫਸੇ ਨੌਜਵਾਨਾਂ ਦਾ ਮਾਮਲਾ ਵਿਦੇਸ਼ ਮੰਤਰਾਲੇ ਕੋਲ ਚੁੱਕਿਆ ਹੈ। ਮੈਂ ਖੁਦ ਇਸ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ ਤੇ ਉਨ੍ਹਾਂ ਦੀ ਸੁਰੱਖਿਅਤ ਭਾਰਤ ਵਾਪਸੀ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਕਰ ਰਿਹਾ ਹਾਂ।”

ਸੰਧੂ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਜਿਹੇ ਮੁੱਦਿਆਂ ‘ਤੇ ਬਹੁਤ ਸੰਵੇਦਨਸ਼ੀਲ ਹੈ। ਜਦ ਵੀ ਅਸੀਂ ਅਜਿਹੇ ਮਾਮਲੇ ਸਰਕਾਰ ਦੇ ਧਿਆਨ ਵਿੱਚ ਲਿਆਉਂਦੇ ਹਾਂ ਤਾਂ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਇਨ੍ਹਾਂ ਚਾਰਾਂ ਨੌਜਵਾਨਾਂ ਨੂੰ ਜਲਦ ਹੀ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਜਾਵੇਗਾ।

ਮਾਮਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਸੰਸਦ ਮੈਂਬਰ ਸੰਧੂ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾਜਨਕ ਅਤੇ ਗੰਭੀਰ ਮਾਮਲਾ ਹੈ ਕਿ ਸਾਡੇ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਨੂੰ ਇਥੋਪੀਆ ਵਿੱਚ ਅਗਵਾ ਕਰਕੇ ਉਨ੍ਹਾਂ ‘ਤੇ ਤਸ਼ੱਦਦ ਕੀਤਾ ਗਿਆ, ਤੇਜ਼ਧਾਰ ਹਥਿਆਰਾਂ ਨਾਲ ਹਮਲੇ ਕੀਤੇ ਗਏ ਅਤੇ ਉਨ੍ਹਾਂ ਤੋਂ ਪੈਸੇ ਤੇ ਹੋਰ ਸਮਾਨ ਵੀ ਖੋਹ ਲਿਆ ਗਿਆ। ਇਹ ਸਾਰੇ ਚਾਰੇ ਨੌਜਵਾਨ ਟੂਰਿਸਟ ਵੀਜ਼ੇ ‘ਤੇ ਜਾਂ ਕਿਸੇ ਹੋਰ ਤਰੀਕੇ ਨਾਲ ਇਥੋਪੀਆ ਗਏ ਸਨ। ਪਰ ਜਦੋਂ ਇਹ ਹਵਾਈ ਅੱਡੇ ਤੋਂ ਬਾਹਰ ਨਿਕਲੇ ਤਾਂ ਅਗਵਾਕਾਰਾਂ ਨੇ, ਜਿਨ੍ਹਾਂ ਵਿੱਚੋਂ ਇੱਕ ਪੰਜਾਬੀ ਬੋਲਦਾ ਪਾਕਿਸਤਾਨੀ ਸੀ, ਉਨ੍ਹਾਂ ਨੂੰ ਹੋਟਲ ਛੱਡਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ। ਇਸ ਤਰ੍ਹਾਂ ਉਨ੍ਹਾਂ ਨੂੰ ਗੁੰਮਰਾਹ ਕਰਕੇ ਕਿਸੇ ਹੋਰ ਥਾਂ ਲਿਜਾਇਆ ਗਿਆ, ਜਿੱਥੇ ਉਨ੍ਹਾਂ ‘ਤੇ ਤਸ਼ੱਦਦ ਕੀਤਾ ਗਿਆ। ਮੈਨੂੰ ਜੋ ਵੀਡੀਓ ਅਤੇ ਤਸਵੀਰਾਂ ਪ੍ਰਾਪਤ ਹੋਈਆਂ ਹਨ, ਉਹ ਬਹੁਤ ਹੀ ਸਨਸਨੀਖੇਜ਼ ਹਨ। ਉਨ੍ਹਾਂ ਵਿੱਚ ਨੌਜਵਾਨਾਂ ਦੀਆਂ ਬਾਹਾਂ ਅਤੇ ਲੱਤਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਲੱਗੀਆਂ ਸੱਟਾਂ ਸਾਫ਼ ਨਜ਼ਰ ਆ ਰਹੀਆਂ ਹਨ। ਮੈਂ ਮਹਿਸੂਸ ਕਰਦਾ ਹਾਂ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ। ਮੈਂ ਤੁਰੰਤ ਇਹ ਮਾਮਲਾ ਇਥੋਪੀਆ ਵਿੱਚ ਭਾਰਤੀ ਦੂਤਾਵਾਸ ਅਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਧਿਆਨ ਵਿੱਚ ਲਿਆ ਰਿਹਾ ਹਾਂ।

ਉਨ੍ਹਾਂ ਕਿਹਾ, “ਇਹ ਬਹੁਤ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਦੇਸ਼ਾਂ ਵਿੱਚ ਜਾਣ ਵਾਲੇ ਸਾਡੇ ਨੌਜਵਾਨਾਂ ਨਾਲ ਲਗਾਤਾਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਮੈਂ ਇਨ੍ਹਾਂ ਨੌਜਵਾਨਾਂ ਦਾ ਪਤਾ ਲਗਾਉਣ ਲਈ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਅਸੀਂ ਹਰ ਸੰਭਵ ਕੋਸ਼ਿਸ਼ ਕਰਾਂਗੇ। ਪਰ ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਜਿੱਥੇ ਖਤਰਾ ਹੋਵੇ, ਉੱਥੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਆਪਣੀਆਂ ਕੀਮਤੀ ਜਾਨਾਂ ਨੂੰ ਜੋਖਮ ਵਿੱਚ ਨਾ ਪਾਇਆ ਜਾਵੇ। ਇਸ ਤੋਂ ਪਹਿਲਾਂ ਵੀ ਮੇਰੇ ਧਿਆਨ ਵਿੱਚ ਆਏ ਅਜਿਹੇ ਕਈ ਮਾਮਲਿਆਂ ਵਿੱਚ ਅਸੀਂ ਸਫ਼ਲਤਾਪੂਰਵਕ ਦਖ਼ਲ ਦਿੱਤਾ ਹੈ ਅਤੇ ਵਿਦੇਸ਼ਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਭਾਰਤੀ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਵਿੱਚ ਕਾਮਯਾਬ ਰਹੇ ਹਾਂ। ਇਸ ਵਾਰ ਵੀ ਸਾਡੀ ਪੂਰੀ ਕੋਸ਼ਿਸ਼ ਹੋਵੇਗੀ ਕਿ ਗੌਰਵ ਸਮੇਤ ਇਹ ਚਾਰੇ ਨੌਜਵਾਨ ਸੁਰੱਖਿਅਤ ਆਪਣੇ ਮਾਪਿਆਂ ਕੋਲ ਵਾਪਸ ਪਹੁੰਚਣ। ਮੈਂ ਇੱਕ ਵਾਰ ਫਿਰ ਬੇਨਤੀ ਕਰਦਾ ਹਾਂ ਕਿ ਅਸੀਂ ਸਾਵਧਾਨ ਰਹੀਏ ਅਤੇ ਆਪਣੀਆਂ ਜਾਨਾਂ ਨੂੰ ਜੋਖਮ ਵਿੱਚ ਨਾ ਪਾਈਏ। ਪਰ ਇਸ ਤੋਂ ਵੀ ਵੱਡੀ ਚਿੰਤਾ ਦਾ ਵਿਸ਼ਾ ਇਹ ਹੈ ਕਿ ਅਜਿਹੇ ਹਾਲਾਤ ਕਿਉਂ ਬਣ ਗਏ ਹਨ ਕਿ ਸਾਡੇ ਨੌਜਵਾਨ ਇੰਨੇ ਵੱਡੇ ਜੋਖਮ ਉਠਾ ਕੇ ਵੀ ਪੰਜਾਬ ਛੱਡਣਾ ਚਾਹੁੰਦੇ ਹਨ। ਇਹ ਸਾਡੇ ਸਾਰਿਆਂ ਲਈ ਚਿੰਤਨ ਦਾ ਵਿਸ਼ਾ ਹੈ। ਸਾਨੂੰ ਆਪਣੇ ਸੂਬੇ ਪੰਜਾਬ ਵਿੱਚ ਅਜਿਹੇ ਮੌਕੇ ਅਤੇ ਸਹੂਲਤਾਂ ਪੈਦਾ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਸਾਡੇ ਨੌਜਵਾਨ ਉਸਾਰੂ ਕੰਮਾਂ ਵਿੱਚ ਜੁੜਨ ਅਤੇ ਉਨ੍ਹਾਂ ਨੂੰ ਰੋਜ਼ਗਾਰ ਜਾਂ ਭਵਿੱਖ ਲਈ ਵਿਦੇਸ਼ਾਂ ਦਾ ਰੁਖ ਨਾ ਕਰਨਾ ਪਵੇ। ਅੱਜ ਸਮੇਂ ਦੀ ਇਹੀ ਸਭ ਤੋਂ ਵੱਡੀ ਲੋੜ ਹੈ।”

Tags: Latest NewMP Satnam SandhuMP Satnam Singh Sandhu wrote a letter to the Ministry of external affairs
Share210Tweet131Share52

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.