Simranjit Singh Mann’s Twitter Account: ਅੰਮ੍ਰਿਤਪਾਲ ਦਾ ਸਮਰਥਨ ਕਰਨ ਤੋਂ ਬਾਅਦ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿਟਰ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਕਾਨੂੰਨੀ ਮੰਗ ਦੇ ਜਵਾਬ ਵਿੱਚ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਮਾਨ ਸੰਗਰੂਰ ਤੋਂ ਲੋਕ ਸਭਾ ਮੈਂਬਰ ਹਨ।
ਇਸ ਤੋਂ ਪਹਿਲਾਂ, ਸੰਗਰੂਰ ਦੇ ਸੰਸਦ ਮੈਂਬਰ ਨੇ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਆਗੂ ਅੰਮ੍ਰਿਤਪਾਲ ਸਿੰਘ ਵਿਰੁੱਧ ਪੰਜਾਬ ਪੁਲਿਸ ਵਲੋਂ ਹਾਲ ਹੀ ਵਿੱਚ ਕੀਤੀ ਗਈ ਕਾਰਵਾਈ ਨੂੰ ਲੈ ਕੇ ਟਵੀਟ ਕੀਤਾ ਸੀ। ਸਿਮਰਨਜੀਤ ਸਿੰਘ ਮਾਨ ਨੇ ਇਸ ਥਿਊਰੀ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਕਿ ਸੂਬਾ ਪੁਲਿਸ ਭਗੌੜੇ 30 ਸਾਲਾ ਅੰਮ੍ਰਿਤਪਾਲ ਸਿੰਘ ਨੂੰ ਐਨਕਾਊਂਟਰ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕੋਈ ਮੁਕਾਬਲਾ ਹੋਇਆ ਤਾਂ ਦੁਨੀਆ ਭਰ ਦੇ ਸਿੱਖ ਭਾਈਚਾਰੇ ਵਿੱਚ ਇਸ ਦਾ ਤਿੱਖਾ ਪ੍ਰਤੀਕਰਮ ਹੋਵੇਗਾ।
ਮੀਡੀਆ ਨਾਲ ਗੱਲਬਾਤ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ, “ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ ਅਤੇ ਕੇਂਦਰ ਤੇ ਰਾਜ ਸਰਕਾਰਾਂ ਦਾ ਅਜਿਹਾ ਕਰਨਾ ਗਲਤ ਹੈ। ਉਨ੍ਹਾਂ ਨੂੰ ਉਸ (ਅੰਮ੍ਰਿਤਪਾਲ) ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਨਾ ਹੋਵੇਗਾ। ਜੇਕਰ ਉਹ ਅਜਿਹਾ ਕਰਨ ਵਿੱਚ ਅਸਫ਼ਲ ਰਹਿੰਦੇ ਹਨ ਅਤੇ ਜੇਕਰ ਉਹ ਕਿਸੇ ਮੁਕਾਬਲੇ ਵਿੱਚ ਮਾਰਿਆ ਜਾਂਦਾ ਹੈ ਤਾਂ ਇਸ ਨਾਲ ਦੇਸ਼ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆਂ ਵਿੱਚ ਸਿੱਖਾਂ ਵਿੱਚ ਬੇਚੈਨੀ ਪੈਦਾ ਹੋ ਜਾਵੇਗੀ। ਸੰਸਦ ਦੇ ਇੱਕ ਜ਼ਿੰਮੇਵਾਰ ਮੈਂਬਰ ਹੋਣ ਦੇ ਨਾਤੇ, ਮੈਂ ਸਰਕਾਰ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਨ੍ਹਾਂ ਨੂੰ ਇਹ ਕਦਮ ਨਹੀਂ ਚੁੱਕਣਾ ਚਾਹੀਦਾ ਸੀ ਅਤੇ ਉਨ੍ਹਾਂ ਨੂੰ ਉਸ ਦੀ ਹੱਤਿਆ ਨਹੀਂ ਕਰਨਾ ਚਾਹੀਦਾ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h