Punjab Budget session 2025-26: ਪੰਜਾਬ ਵਿਧਾਨ ਸਭਾ ਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਘਰੇਲੂ ਖਪਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਧਾਨ ਕਰਨ ਲਈ 7,614 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਸੂਬੇ ਦੇ ਹਰ ਪਿੰਡ ਦੀ ਗਲੀ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਪੂਰੇ ਪੰਜਾਬ ਵਿੱਚ ਪਿੰਡਾਂ ਵਿੱਚ 2.5 ਲੱਖ ਲਾਈਟਾਂ ਲੱਗਣ ਗਈਆਂ।
ਮਹਿੰਗੇ ਖੰਭਿਆਂ ਦੀ ਜਗਾਹ ਇਹ ਲਾਈਟਾਂ ਲੋਕ ਦੇ ਘਰ ਦੇ ਬਾਹਰ ਲਗਣਗੀਆਂ ਤੇ ਹਨ ਦੀ ਬਿਜਲੀ ਲੋਕ ਦੇ ਘਰਾਂ ਤੋਂ ਲਈ ਜਾਏਗੀ ਜਿਸ ਦੀ ਬਿਜਲੀ ਯੂਨਿਟ ਵਿੱਚ ਕਟੌਤੀ ਕੀਤੀ ਜਾਵੇਗੀ। ਇਸ ਸਕੀਮ ਨੂੰ ਲਾਗੂ ਕਰਨ ਲਈ 115 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ।