Verdict in Kidnapping, Murder Case Against Mukhtar Ansari: ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਮੁਖਤਾਰ ਅੰਸਾਰੀ ‘ਤੇ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਮੁਖਤਾਰ ਅੰਸਾਰੀ ਦਾ ਭਰਾ ਅਤੇ ਬਸਪਾ ਸਾਂਸਦ ਅਫਜ਼ਲ ਅੰਸਾਰੀ ਵੀ ਇਸ ਮਾਮਲੇ ‘ਚ ਦੋਸ਼ੀ ਹੈ। ਅਫਜ਼ਲ ਅੰਸਾਰੀ ‘ਤੇ ਫੈਸਲਾ ਅਜੇ ਸੁਣਾਇਆ ਜਾਣਾ ਹੈ।
ਜੇਕਰ ਅਫਜ਼ਲ ਅੰਸਾਰੀ ਨੂੰ ਦੋ ਸਾਲ ਤੋਂ ਵੱਧ ਦੀ ਸਜ਼ਾ ਹੋ ਜਾਂਦੀ ਹੈ ਤਾਂ ਉਸ ਦੀ ਸਾਂਸਦ ਦੀ ਮੈਂਬਰਸ਼ੀਪ ਵੀ ਜਾ ਸਕਦੀ ਹੈ। ਇਸ ਸਮੇਂ ਮੁਖਤਾਰ ਅੰਸਾਰੀ ਜੇਲ੍ਹ ਵਿੱਚ ਹੈ ਤੇ ਅਫਜ਼ਲ ਅੰਸਾਰੀ ਗਾਜ਼ੀਪੁਰ ਤੋਂ ਬਸਪਾ ਦੇ ਸੰਸਦ ਮੈਂਬਰ ਹਨ। ਦੱਸ ਦੇਈਏ ਕਿ ਮੁਖ਼ਤਾਰ ਅੰਸਾਰੀ ਖਿਲਾਫ ਭਾਜਪਾ ਵਿਧਾਇਕ ਕ੍ਰਿਸ਼ਨਾਨੰਦ ਰਾਏ ਦੀ ਹੱਤਿਆ ਸਮੇਤ ਕਈ ਅਪਰਾਧਿਕ ਮਾਮਲੇ ਚੱਲ ਰਹੇ ਹਨ।
ਜਾਣੋ ਕੀ ਹੈ ਇਹ ਮਾਮਲਾ
ਮੁਖ਼ਤਾਰ ਅੰਸਾਰੀ ਵਿਰੁੱਧ ਇਹ ਕੇਸ ਮਰਹੂਮ ਭਾਜਪਾ ਵਿਧਾਇਕ ਕ੍ਰਿਸ਼ਨਾਨੰਦ ਰਾਏ ਅਤੇ ਨੰਦਕਿਸ਼ੋਰ ਗੁਪਤਾ ਦੇ ਕਤਲ ਦੇ ਸਬੰਧ ਵਿੱਚ ਦਰਜ ਕੀਤੇ ਗਏ ਸੀ। ਮੁਖਤਾਰ ਅਤੇ ਅਫਜ਼ਾਜ਼ ਅੰਸਾਰੀ ਖਿਲਾਫ ਮੁਹੰਮਦਾਬਾਦ ਪੁਲਿਸ ਸਟੇਸ਼ਨ ‘ਚ 2007 ‘ਚ ਮਾਮਲਾ ਦਰਜ ਕੀਤਾ ਗਿਆ। ਇਸ ਕੇਸ ਦੀ ਸੁਣਵਾਈ ਦੌਰਾਨ ਮੁਖਤਾਰ ਅੰਸਾਰੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਜੇਲ੍ਹ ਨਾਲ ਜੋੜਿਆ ਗਿਆ। 2005 ਵਿੱਚ ਮੁਹੰਮਦਾਬਾਦ ਵਿੱਚ ਬਸਨੀਆ ਚੱਟੀ ਨੇੜੇ ਕ੍ਰਿਸ਼ਨਾਨੰਦ ਰਾਏ ਦੀ ਹੱਤਿਆ ਕਰ ਦਿੱਤੀ ਗਈ ਸੀ।
ਮੁਖਤਾਰ ਅੰਸਾਰੀ ਇਸ ਸਮੇਂ ਯੂਪੀ ਦੀ ਬਾਂਦਾ ਜੇਲ੍ਹ ਵਿੱਚ ਬੰਦ ਹੈ। ਹਾਲਾਂਕਿ 15 ਅਪ੍ਰੈਲ ਨੂੰ ਹੀ ਅਦਾਲਤ ਨੇ ਇਸ ਮਾਮਲੇ ‘ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਰ ਸ਼ਨੀਵਾਰ ਨੂੰ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ। ਫੈਸਲਾ ਸੁਣਾਏ ਜਾਣ ਤੋਂ ਪਹਿਲਾਂ ਗਾਜ਼ੀਪੁਰ ਦੀ ਅਦਾਲਤ ਦੇ ਬਾਹਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ। ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ। ਦੱਸ ਦੇਈਏ ਕਿ ਮੁਖਤਾਰ ਅੰਸਾਰੀ ਕਈ ਵਾਰ ਮਊ ਵਿਧਾਨ ਸਭਾ ਸੀਟ ਤੋਂ ਵਿਧਾਇਕ ਰਹਿ ਚੁੱਕਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h