File of expenses on Ansari: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਤੋਂ ਖੌਫ਼ਨਾਕ ਅਪਰਾਧੀ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦੇਣ ਲਈ ਸਰਕਾਰੀ ਖਜ਼ਾਨੇ ਚੋਂ 55 ਲੱਖ ਰੁਪਏ ਦੀ ਅਦਾਇਗੀ ਕਰਨ ਬਾਰੇ ਫਾਈਲ ਨੂੰ ਵਾਪਸ ਮੋੜ ਦਿੱਤਾ ਹੈ।
ਮੁੱਖ ਮੰਤਰੀ ਨੇ ਇਸ ਨੂੰ ਲੋਕਾਂ ਦੇ ਪੈਸੇ ਦੀ ਅੰਨ੍ਹੀ ਲੁੱਟ ਦੱਸਦੇ ਹੋਏ ਕਿਹਾ ਕਿ ਅਜਿਹਾ ਵਰਤਾਰਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖਤਰਨਾਕ ਅਪਰਾਧੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦਿੱਤੇ ਜਾਣ ਬਾਰੇ ਤਾਂ ਪਿਛਲੀਆਂ ਸਰਕਾਰਾਂ ਹੀ ਭਲੀ-ਭਾਂਤ ਜਾਣਦੀਆਂ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਅਰਾਮਦਾਇਕ ਠਹਿਰ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪਿਛਲੀ ਸਰਕਾਰ ਨੇ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਕਿ ਇਸ ਖੌਫਨਾਕ ਅਪਰਾਧੀ ਨੂੰ ਜੇਲ੍ਹ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਸ ਦਾ ਕਾਨੂੰਨੀ ਤੌਰ ਉਤੇ ਬਚਾਅ ਕੀਤਾ ਜਾਵੇ।
ਯੂ.ਪੀ.ਦੇ ਅਪਰਾਧੀ ਨੂੰ ਰੋਪੜ ਜੇਲ ਚ ਸੁੱਖ- ਸਹੂਲਤਾਂ ਦੇ ਕੇ ਰੱਖਿਆ ਗਿਆ..48 ਵਾਰ ਵਰੰਟ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀ ਕੀਤਾ..ਮਹਿੰਗੇ ਵਕੀਲ ਕੀਤੇ..ਖ਼ਰਚਾ 55 ਲੱਖ..ਮੈਂ ਲੋਕਾਂ ਦੇ ਟੈਕਸ ਚੋ ਖ਼ਰਚੇ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ..ਜਿਹੜੇ ਮੰਤਰੀਆਂ ਦੇ ਹੁਕਮਾਂ ਤੇ ਇਹ ਫੈਸਲਾ ਹੋਇਆ ਖਰਚਾ ਓਹਨਾਂ ਤੋਂ ਵਸੂਲਣ ਦੀ ਰਵਾਇਤ ਬਾਰੇ ਵਿਚਾਰ..
— Bhagwant Mann (@BhagwantMann) April 20, 2023
ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸੱਤਾਧਾਰੀਆਂ ਦਾ ਇਸ ਅਪਰਾਧੀ ਉਤੇ ਮਿਹਰਬਾਨ ਹੋਣ ਦੀ ਹਕੀਕਤ ਦਾ ਪਤਾ ਇਸ ਤੱਥ ਤੋਂ ਲੱਗ ਜਾਂਦਾ ਹੈ ਕਿ ਉਸ ਦੇ ਖਿਲਾਫ਼ 48 ਵਾਰੰਟ ਜਾਰੀ ਹੋਏ ਪਰ ਉਸ ਸਮੇਂ ਦੀ ਸਰਕਾਰ ਨੇ ਇਸ ਦੀ ਕੋਈ ਪ੍ਰਵਾਹ ਨਾ ਕਰਦੇ ਹੋਏ ਉਸ ਨੂੰ ਪੇਸ਼ ਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹੈਰਾਨੀਜਨਕ ਹੈ ਕਿ ਉਸ ਮੌਕੇ ਦੀ ਸਰਕਾਰ ਨੇ ਰੋਪੜ ਜੇਲ੍ਹ ਵਿਚ ਬੰਦ ਇਸ ਅਪਰਾਧੀ ਦੇ ਹਿੱਤ ਪਾਲਣ ਲਈ ਟੈਕਸ ਭਰਨ ਵਾਲੇ ਲੋਕਾਂ ਦੇ 55 ਲੱਖ ਰੁਪਏ ਖਰਚ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਇਹ ਅੰਨ੍ਹੀ ਲੁੱਟ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਉਨ੍ਹਾਂ ਨੇ ਇਸ ਬਾਰੇ ਫਾਈਲ ਵਿਭਾਗ ਨੂੰ ਵਾਪਸ ਭੇਜ ਦਿੱਤੀ ਹੈ।
ਸੀਐਮ ਮਾਨ ਨੇ ਕਿਹਾ ਕਿ ਕਰਦਾਤਿਆਂ ਦੇ ਪੈਸੇ ਦੀ ਲੁੱਟ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਗਲਤ ਫੈਸਲਾ ਲੈਣ ਵਾਲੇ ਤਤਕਾਲੀ ਮੰਤਰੀਆਂ ਪਾਸੋਂ ਇਹ ਰਕਮ ਵਸੂਲਣ ਉਤੇ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਜੁਰਮ ਵਿਚ ਸ਼ਾਮਲ ਹਰੇਕ ਵਿਅਕਤੀ ਨੂੰ ਇਸ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h