ਫਰੀਦਕੋਟ: ਸ੍ਰੀ ਮੁਕਤਸਰ ਸਾਹਿਬ-ਫਿਰੋਜਪੁਰ (Muktsar Sahib-Firojpur) ਵਾਇਆ ਸਾਦਿਕ ਨੈਸ਼ਨਲ ਹਾਈਵੇ 354 (National Highway) ਦੀ ਨਵੀਂ ਬਣਨ ਵਾਲੀ ਸੜਕ ਦੀ ਵਣ ਵਿਭਾਗ ਵੱਲੋਂ ਮਨਜ਼ੂਰੀ ਪ੍ਰਾਪਤ ਹੋ ਚੁੱਕੀ ਹੈ ਜਿਸ ਨਾਲ ਹੁਣ ਇਸ ਸੜਕੀ ਪ੍ਰੋਜੈਕਟ (road project) ‘ਤੇ ਜਲਦੀ ਕੰਮ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਵਿਧਾਇਕ ਫਰੀਦਕੋਟ (MLA Faridkot) ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ-ਫਿਰੋਜਪੁਰ ਵਾਇਆ ਸਾਦਿਕ ਨੈਸ਼ਨਲ ਹਾਈਵੇ 354 ਦੀ ਜਿਸ ਲੰਬਾਈ 63.27 ਕਿਲੋਮੀਟਰ ਹੈ ਅਤੇ ਇਸ ਤੇ 147.82 ਕਰੋੜ ਰੁਪਏ ਦੀ ਰਾਸ਼ੀ ਖਰਚ ਹੋਵੇਗੀ। ਉਨ੍ਹਾਂ ਦੱਸਿਆ ਕਿ ਫਰੀਦਕੋਟ ਜਿਲੇ ਦੇ ਪਿੰਡ ਡੋਡ ਤੋਂ ਪਿੰਡ ਮਾਣੀ ਸਿੰਘ ਵਾਲਾ ਤੱਕ ਸੜਕ ਜਿਸ ਦੀ ਲੰਬਾਈ 18 ਕਿਲੋਮੀਟਰ ਹੈ, ਦੇ ਬਣਨ ਨਾਲ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ।
ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਜਿੱਥੇ ਲੋਕਾਂ ਨੂੰ ਆਵਾਜਾਈ ਦੀ ਵਧੀਆ ਸਹੂਲਤ ਮਿਲੇਗੀ ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਵਿਖੇ ਧਾਰਮਿਕ ਸਥਾਨ ਤੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਟਰੈਫਿਕ ਸਮੱਸਿਆ ਤੋਂ ਰਾਹਤ ਮਿਲੇਗੀ, ਉੱਥੇ ਹੀ ਬਾਰਡਰ ਦੇ ਵਸਨੀਕਾਂ ਨੂੰ ਵੀ ਇਸ ਦਾ ਵੱਡਾ ਲਾਭ ਪੁੱਜੇਗਾ।
ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਪੇਂਡੂ ਤੇ ਸ਼ਹਿਰੀ ਖੇਤਰਾਂ ਨੂੰ ਵਧੀਆ ਸੜਕੀ ਨੈਟਵਰਕ ਦੇਣ ਲਈ ਵਚਨਬੱਧ ਹੈ। ਪੰਜਾਬ ਦੀ ਆਮ ਆਦਮੀ ਸਰਕਾਰ ਵੱਲੋਂ ਰਾਜ ਦੇ ਹਰ ਵਰਗ ਦੀ ਭਲਾਈ ਅਤੇ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੀ ਪੱਧਰ ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h