ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਮੁੱਖ ਸਾਜ਼ਿਸ਼ਘਾੜਿਆਂ ਵਿੱਚੋਂ ਇੱਕ ਮੰਨੇ ਜਾਂਦੇ ਕੈਨੇਡਾ ਸਥਿਤ ਗੈਂਗਸਟਰ ਗੋਲੀ ਬਰਾੜ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਸਾਥੀਆਂ ਨੇ ਇੱਕ ਵਿਰੋਧੀ ਗਿਰੋਹ ਦੇ ਮੈਂਬਰ ਮਨਦੀਪ ਧਾਲੀਵਾਲ ਦਾ ਕਤਲ ਕੀਤਾ ਹੈ।
ਗੋਲਡੀ ਬਰਾੜ ਦੇ ਫੇਸਬੁੱਕ ਅਕਾਉਂਟ ‘ਤੇ ਪੋਸਟ ਕੀਤੀ ਗਈ ਆਡੀਓ ਕਲਿੱਪ ਵਿੱਚ, ਗੈਂਗਸਟਰ ਨੇ ਕਿਹਾ ਕਿ ਉਸਨੇ ਆਪਣੇ ਗੈਂਗ ਦੇ ਦੋ ਨਿਸ਼ਾਨੇਬਾਜ਼ਾਂ – ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮੰਨੂੰ ਦੇ ਕਤਲ ਦਾ ਬਦਲਾ ਲੈਣ ਲਈ ਫਿਲੀਪੀਨਜ਼ ਵਿੱਚ ਧਾਲੀਵਾਲ ਦੀ ਹੱਤਿਆ ਕਰਵਾਈ ਸੀ।
ਜਿਕਰਯੋਗ ਹੈ ਕਿ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਮੂਸੇ ਵਾਲਾ ਦੇ ਕਤਲ ਵਿੱਚ ਕਥਿਤ ਤੌਰ ‘ਤੇ ਸ਼ਾਮਲ ਹੋਣ ਦੇ ਦੋਸ਼ ਵਿੱਚ ਜੁਲਾਈ ਵਿੱਚ ਪੰਜਾਬ ਪੁਲਿਸ ਨਾਲ ਲਗਭਗ ਪੰਜ ਘੰਟੇ ਤੱਕ ਚੱਲੇ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਅਮਰੀਕੀ ਸਿੱਖ ਪੱਤਰਕਾਰ ਅੰਗਦ ਸਿੰਘ ਨੂੰ ਦਿੱਲੀ ਏਅਰਪੋਰਟ ਤੋਂ ਨਿਊਯਾਰਕ ਡਿਪੋਰਟ ਕੀਤਾ…
ਬਰਾੜ ਨੇ ਉਦੋਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮੰਨੂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ
ਗੋਲਡੀ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਹਿਯੋਗੀ ਹੈ, ਜੋ ਪੰਜਾਬੀ ਰੈਪਰ ਦੇ ਕਤਲ ਦਾ ਮੁੱਖ ਸ਼ੱਕੀ ਹੈ।ਮੂਸੇ ਵਾਲਾ ਦੇ ਕਤਲ ਤੋਂ ਇੱਕ ਦਿਨ ਬਾਅਦ, ਗੋਲਡੀ ਬਰਾੜ ਨੇ ਇੱਕ ਫੇਸਬੁੱਕ ਪੋਸਟ ਵਿੱਚ ਮੰਨਿਆ ਸੀ ਕਿ ਉਸਨੇ ਇੱਕ ਹੋਰ ਗੈਂਗਸਟਰ ਦੇ ਕਤਲ ਦਾ ਬਦਲਾ ਲੈਣ ਲਈ ਇਸ ਦੀ ਯੋਜਨਾ ਬਣਾਈ ਸੀ।
ਇਹ ਵੀ ਪੜ੍ਹੋ : ਕੀ ਹੈ ਟਵਿਨ ਟਾਵਰ ਦੀ ਪੂਰੀ ਕਹਾਣੀ ? 800 ਕਰੋੜ ਦਾ ਟਵਿਨ ਟਾਵਰ 12 ਸਕਿੰਟ ‘ਚ ਢਹਿ -ਢੇਰੀ ਹੋਵੇਗਾ,ਪੜ੍ਹੋ ਖ਼ਬਰ…
ਦੱਸ ਦੇਈਏ ਕਿ 29 ਮਈ ਨੂੰ ਪੰਜਾਬ ਦੇ ਮਾਨਸਾ ‘ਚ ਸਿੱਧੂ ਮੂਸੇਵਾਲਾ ਨੂੰ ਕੁਝ ਲੋਕਾਂ ਨੇ ਆਪਸੀ ਦੁਸ਼ਮਣੀ ‘ਚ ਗੋਲੀ ਮਾਰ ਦਿੱਤੀ ਸੀ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ ਸੀ। ਸਿੱਧੂ ਮੂਸੇਵਾਲਾ ਦੇ ਗਾਇਕੀ ਦੁਨੀਆਂ ਪੱਧਰ ਤੇ ਮਕਬੂਲ ਸੀ ।
ਸਾਲ 2017 ਵਿੱਚ ਗੀਤ ਜੀ ਵੈਗਨ ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕਰਨ ਤੋਂ ਬਾਅਦ, ਸਿੱਧੂ ਮੂਸੇਵਾਲਾ ਨੇ ਆਪਣੀਆਂ ਐਲਬਮਾਂ ਨਾਲ ਪ੍ਰਸਿੱਧੀ ਪ੍ਰਾਪਤ ਕੀਤੀ। ਇਸ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਅਤੇ ਪ੍ਰਸ਼ੰਸਕ ਅਤੇ ਕਲਾਕਾਰ ਆਪਣਾ ਦੁੱਖ ਪ੍ਰਗਟ ਕਰਨ ਲਈ ਇਕੱਠੇ ਹੋਏ।