ਵੀਰਵਾਰ, ਨਵੰਬਰ 5, 2026 05:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਅਕਤੂਬਰ 15, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਵਿੱਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਨੂੰ ਪਹਿਲਾਂ ਹੀ 24 ਘੰਟਿਆਂ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੜੀ ਮੁਸ਼ਕਲ ਨਾਲ ਕਾਇਮ ਕੀਤੀ ਪੰਜਾਬ ਦੀ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਸਥਿਤੀ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਾ ਕਰਨ ਦੀ ਗੱਲ ਆਖਦਿਆਂ ਉਨ੍ਹਾਂ ਚਿਤਾਵਨੀ ਦਿੱਤੀ ਕਿ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

ਨਸ਼ਿਆਂ ਪ੍ਰਤੀ ਸਰਕਾਰ ਦੀ ਜ਼ੀਰੋ-ਟਾਲਰੈਂਸ ਵਾਲੀ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨੇ ਵੀ ਰਸੂਖਦਾਰ ਜਾਂ ਤਾਕਤਵਰ ਕਿਉਂ ਨਾ ਹੋਣ ਕਿਉਂਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਇੱਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਨਸਾ ਵਿੱਚ ਬੇਹੱਦ ਮੰਦਭਾਗੀ ਘਟਨਾ ਵਾਪਰੀ ਹੈ ਅਤੇ ਇਸ ਲਈ ਜ਼ਿੰਮੇਵਾਰ ਹਰ ਵਿਅਕਤੀ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਮੁਲਜ਼ਮਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।”

ਮੁੱਖ ਮੰਤਰੀ ਨੇ ਕਿਹਾ, “ਮੈਂ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਉਹ ਡੂੰਘਾਈ ਨਾਲ ਜਾਂਚ ਕਰਨ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਇਸ ਅਪਰਾਧ ਵਿੱਚ ਸ਼ਾਮਲ ਹਰ ਵਿਅਕਤੀ ਦੀ ਪਛਾਣ ਕੀਤੀ ਜਾ ਸਕੇ। ਮੁੱਖ ਮੁਲਜ਼ਮ ਨੂੰ ਪਹਿਲਾਂ ਹੀ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜੇ ਜਾਂਚ ਦੌਰਾਨ ਇਸ ਕਤਲ ਦੀ ਸਾਜ਼ਿਸ਼ ਵਿੱਚ ਕਿਸੇ ਹੋਰ ਵਿਅਕਤੀ ਜਾਂ ਸੰਸਥਾ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।”

ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪਰਵਿੰਦਰ ਸਿੰਘ ਝੋਟਾ ਦੀ ਮੌਤ ਉਨ੍ਹਾਂ ਦੇ ਪਰਿਵਾਰ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਦੁੱਖ ਦੀ ਇਸ ਘੜੀ ਵਿੱਚ ਮੇਰੀ ਦਿਲੀ ਹਮਦਰਦੀ ਪਰਿਵਾਰ ਦੇ ਨਾਲ ਹੈ। ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।”

ਨਸ਼ਿਆਂ ਪ੍ਰਤੀ ਸੂਬਾ ਸਰਕਾਰ ਦੀ ‘ਜ਼ੀਰੋ-ਟਾਲਰੈਂਸ’ ਵਾਲੀ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਗੈਰ-ਕਾਨੂੰਨੀ ਢੰਗ ਨਾਲ ਵੇਚੀਆਂ ਜਾਣ ਵਾਲੀਆਂ ਨਸ਼ੀਲੀਆਂ ਦਵਾਈਆਂ ਜਾਂ ‘ਚਿੱਟੇ’ ਵਰਗੇ ਰਵਾਇਤੀ ਨਸ਼ਿਆਂ ਸਮੇਤ ਹਰ ਪ੍ਰਕਾਰ ਦੇ ਨਸ਼ਿਆਂ ਦੀ ਵਿਕਰੀ ਅਤੇ ਸਪਲਾਈ ਵਿਰੁੱਧ ਠੋਸ ਮੁਹਿੰਮ ਸ਼ੁਰੂ ਕੀਤੀ ਹੈ। ਮਨੁੱਖਤਾ ਵਿਰੁੱਧ ਕੀਤੇ ਗਏ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਰਸੂਖਦਾਰ ਜਾਂ ਤਾਕਤਵਰ ਕਿਉਂ ਨਾ ਹੋਵੇ।

ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਡੇ ਨੌਜਵਾਨ ਸੂਬੇ ਦਾ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਸਰਕਾਰ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਇਸ ਮੁਹਿੰਮ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”

ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਬਹੁਤ ਮਿਹਨਤ ਅਤੇ ਕੁਰਬਾਨੀਆਂ ਨਾਲ ਅਮਨ-ਸ਼ਾਂਤੀ ਕਾਇਮ ਕੀਤੀ ਹੈ। ਸਾਨੂੰ ਭਾਈਚਾਰਕ ਸਦਭਾਵਨਾ ਦੇ ਇਸ ਮਾਹੌਲ ਦੀ ਹਰ ਕੀਮਤ ‘ਤੇ ਰਾਖੀ ਕਰਨੀ ਚਾਹੀਦੀ ਹੈ। ਸਰਕਾਰ ਇਸ ਕਤਲ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਅਤੇ ਨਾਲ ਹੀ ਇਹ ਯਕੀਨੀ ਬਣਾਏਗੀ ਕਿ ਪੂਰੇ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਰਕਰਾਰ ਰਹੇ।”

ਆਪਣੇ ‘ਐਕਸ’ ਅਕਾਊਂਟ ‘ਤੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੱਲ੍ਹ ਮਾਨਸਾ ਜ਼ਿਲ੍ਹੇ ਵਿੱਚ ਵਾਪਰੀ ਮੰਦਭਾਗੀ ਘਟਨਾ ਬੇਹੱਦ ਨਿੰਦਣਯੋਗ ਹੈ। ਪੰਜਾਬ ਦੇ ਨੌਜਵਾਨ ਸਾਡਾ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਨੂੰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜੋ ਲੋਕ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣਗੇ, ਉਨ੍ਹਾਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।”

Tags: cm bhagwant maanlatest newsmansa murder caseMurder of social activist a great tragedyParvinder Jhota murder caseParvinder Singh Jhota murder caseparvinder singh murder casepunjab news
Share201Tweet126Share50

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.