ਅੱਜ ਮੁਸਲਿਮ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਹੰਸ ਰਾਜ ਵੱਲੋਂ ਸਿੱਧੂ ਮੂਸੇਵਾਲੇ ਦੇ ਪਿਤਾ ਨਾਲ ਗਾਣੇ ਵਿੱਚ ਵਰਤੇ ਗਏ ਮੁਹੰਮਦ ਨਾਮ ਨੂੰ ਲੈ ਕੇ ਕੀਤੀ ਗਈ ਮੁਲਾਕਾਤ ਓਥੇ ਹੀ ਮੁਫ਼ਤੀ ਏ ਆਜ਼ਮ ਪੰਜਾਬ ਮੁਫ਼ਤੀ ਇਰਤਾਕਉਲ ਹਸਨ ਨਾਲ ਵੀ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਗੱਲਬਾਤ ਕੀਤੀ। ਗਲਬਾਤ ਦੌਰਾਨ ਉਨ੍ਹਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਵਾਰ ‘ਚੋਂ ਜੋ ਮੁਹੰਮਦ ਸ਼ਬਦ ਸੀ ਉਸਨੂੰ ਹਟਾ ਦਿੱਤਾ ਗਿਆ ਹੈ। ਉਥੇ ਹੀ ਮੁਸੇਵਾਲੇ ਦੇ ਪਿਤਾ ਨੇ ਮੁਆਫੀ ਮੰਗਦੇ ਹੋਏ ਕਿਹਾ ਕਿ ਜੇਕਰ ਗਾਣੇ ਦੇ ਬੋਲਾਂ ਤੋਂ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੁਆਫੀ ਮੰਗਦਾ ਹਾਂ।
ਅੱਜ ਉਹ ਮੁਸਲਿਮ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਗੱਲਬਾਤ ਕੀਤੀ ਗਈ ਹੋ ਤੇ ਜਦੋ ਉਸਦੇ ਪਿਤਾ ਨੇ ਕਿਹਾ ਕਿ ਵਾਰ ਵਿੱਚੋ ਮੁਹੱਮਦ ਸ਼ਬਦ ਹਟਾ ਦਿੱਤਾ ਗਿਆ ਹੈ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਈਚਾਰਕ ਸਾਂਝ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ ਉਨ੍ਹਾਂ ਇਹ ਵੀ ਕਿਹਾ ਕਿ ਅਗਰ ਹੈ ਗਾਣੇ ਦੇ ਝੂਠ ਬੋਲਾਂ ਤੋਂ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫੀ ਮੰਗਦੇ ਹਨ ਉਥੇ ਹੀ ਹੰਸ ਰਾਜ ਮੋਫ਼ਰ ਸੂਬਾ ਪ੍ਰਧਾਨ ਮੁਸਲਿਮ ਫਰੰਟ ਪੰਜਾਬ ਨੇ ਦੱਸਿਆ ਕਿ ਉਨ੍ਹਾਂ ਨੂੰ ਗਾਣਿਆਂ ਵਿੱਚ ਵਰਤੇ ਗਏ ਸ਼ਬਦ ਮੁਹੰਮਦ ਤੇ ਇਤਰਾਜ਼ ਸੀ ਉਹਨਾਂ ਨੇ ਦੱਸਿਆ ਕੀ ਪੰਜਾਬ ਤੋਂ ਬਾਹਰਲੀਆਂ ਸਟੇਟਾਂ ਵਿੱਚ ਜਿਥੇ ਲੋਕਾਂ ਨੂੰ ਪੰਜਾਬੀ ਸਮਝ ਨਹੀਂ ਆਉਂਦੀ ਉਥੋਂ ਦੇ ਮੁੱਖੀਆਂ ਵੱਲੋਂ ਸਿੱਧੂ ਮੂਸੇ ਵਾਲੇ ਦੇ ਗਾਣੇ ਦੇ ਬਾਈਕਾਟ ਕਰਨ ਦਾ ਐਲਾਨ ਕੀਤਾ ਜਾ ਰਿਹਾ ਸੀ ਉਹਨਾਂ ਨੇ ਕਿਹਾ ਕਿ ਉਹ ਇਸ ਮਸਲੇ ਨੂੰ ਏਥੇ ਹੀ ਬੰਦ ਕਰਨਾ ਚਾਹੁੰਦੇ ਹਨ ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲੇ ਦੇ ਪਿਤਾ ਨਾਲ ਹੋਈ ਗੱਲਬਾਤ ਤੋਂ ਉਹ ਸੰਤੁਸ਼ਟ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਹੈ ਉਹ ਬਣੀ ਰਹਿਣੀ ਚਾਹੀਦੀ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h