ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਹਰ ਵਰਗ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਅਤੇ ਸਨੇਹ ਲਈ ਧੰਨਵਾਦ ਕਰਦਿਆਂ ਕਿਹਾ ਕਿ ਗੁਰੂਆਂ, ਪੀਰਾਂ, ਫਕੀਰਾਂ ਅਤੇ ਸ਼ਹੀਦਾਂ ਦਾ ਆਸ਼ੀਰਵਾਦ ਪੰਜਾਬ ਨੂੰ ਫਿਰਕੂ ਸਦਭਾਵਨਾ ਅਤੇ ਪ੍ਰਗਤੀ ਦੇ ਰਾਹ ‘ਤੇ ਅੱਗੇ ਵਧਣ ਦੀ ਸੇਧ ਦਿੰਦਾ ਹੈ। ਰੰਗਲਾ ਪੰਜਾਬ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਉਨ੍ਹਾਂ ‘ਤੇ ਦਿਖਾਇਆ ਗਿਆ ਵਿਸ਼ਵਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਨ੍ਹਾਂ ਪੂਰੀ ਇਮਾਨਦਾਰੀ, ਸਮਰਪਣ ਅਤੇ ਪਾਰਦਰਸ਼ਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਵਾਅਦਾ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਸਾਂਝੀ ਕਰਦਿਆਂ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਅੱਜ, ਮੈਨੂੰ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿੱਚ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਮੈਂ ਮਾਵਾਂ, ਭੈਣਾਂ, ਬੱਚਿਆਂ ਅਤੇ ਬਜ਼ੁਰਗਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਮੈਨੂੰ ਬਹੁਤ ਪਿਆਰ ਦਿੱਤਾ।”
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ, “ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਮੌਕੇ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ‘ਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ.. ਮੇਲੇ ਵਿੱਚ ਵੱਡੀ ਗਿਣਤੀ ‘ਚ ਪਹੁੰਚੀਆਂ ਮਾਵਾਂ, ਭੈਣਾਂ, ਬੱਚਿਆਂ ਅਤੇ ਬਜ਼ੁਰਗਾਂ ਦੇ ਅਥਾਹ ਪਿਆਰ ਲਈ ਤਹਿ ਦਿਲੋਂ ਧੰਨਵਾਦ.. ਆਸਥਾ ਅਤੇ ਸਾਂਝੀਵਾਲਤਾ ਦੀ ਇਸ ਧਰਤੀ ‘ਤੇ ਗੁਰੂਆਂ, ਪੀਰਾਂ, ਫ਼ਕੀਰਾਂ ਅਤੇ ਸ਼ਹੀਦਾਂ ਦਾ ਆਸ਼ੀਰਵਾਦ ਹਮੇਸ਼ਾ ਸਾਡੇ ਸਿਰ ‘ਤੇ ਬਣਿਆ ਰਹੇ.. ਇਸੇ ਆਸ਼ੀਰਵਾਦ ਸਦਕਾ ਅਸੀਂ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਮੁੜ ਤੋਂ ‘ਰੰਗਲਾ ਪੰਜਾਬ’ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ”







