ਨਾਭਾ: ਨਾਭਾ ਵਿਖੇ ਪਲਾਂਟ ਦਾ ਨਕਸ਼ਾ ਨਾ ਹੋਣ ਕਾਰਨ ਕੀਤੀ ਜਾ ਰਹੀ ਉਸਾਰੀ ਨੂੰ ਰੋਕਣ ਦੇ ਚਲਦੇ ਨਗਰ ਕੌਂਸਲ ਦੀ ਟੀਮ ਮੌਕੇ ‘ਤੇ ਪਹੁੰਚੀ। ਇਸ ਦੌਰਾਨ ਅਕਾਲੀ ਦਲ ਦੇ ਵਰਕਰ ਦਾ ਨਗਰ ਕੌਂਸਲ ਪ੍ਰਧਾਨ ਸੁਜਾਤਾ ਚਾਵਲਾ ਤੇ ਉਸ ਦੇ ਪਤੀ ਪੰਕਜ ਪੱਪੂ ਨਾਲ ਵਿਵਾਦ ਹੋ ਗਿਆ।
ਇਸ ਬਾਰੇ ਹਾਸਲ ਹੋਈ ਜਾਣਕਾਰੀ ਮੁਤਾਬਕ ਪਟਿਆਲਾ ਗੇਟ ਸਥਿਤ ਕਲਵੰਤ ਫਰਨੀਚਰ ਵੱਲੋਂ ਪਲਾਂਟ ਦੀ ਉਸਾਰੀ ਕੀਤੀ ਜਾ ਰਹੀ ਸੀ, ਜਿੱਥੇ ਨਗਰ ਕੌਂਸਲ ਦੀ ਟੀਮ ਵੱਲੋਂ ਉਨ੍ਹਾਂ ਕੋਲ ਨਕਸ਼ਾ ਨਾ ਹੋਣ ਕਾਰਨ ਕਾਰਵਾਈ ਕਰਨ ਪਹੁੰਚੀ। ਜਿਸ ਦੇ ਚਲਦਿਆਂ ਨਗਰ ਕੌਂਸਲ ਪ੍ਰਧਾਨ ਚਾਵਲਾ ਅਤੇ ਉਸ ਦੇ ਪਤੀ ਪੰਕਜ ਪੱਪੂ ਦੇ ਕਹਿਣ ਅਨੁਸਾਰ ਉਨ੍ਹਾਂ ਦੋਵਾਂ ਨਾਲ ਅਕਾਲੀ ਵਰਕਰ ਵਲੋਂ ਹੱਥੋਪਾਈ ਕੀਤੀ ਗਈ।
ਜਿਸ ਦੇ ਚੱਲਦਿਆਂ ਨਗਰ ਕੌਂਸਲ ਪ੍ਰਧਾਨ ਨੂੰ ਸੁਜਾਤਾ ਚਾਵਲਾ ਨੂੰ ਨਾਭਾ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਨਾਭਾ ਦੇ ਵਿਧਾਇਕ ਦੇਵ ਮਾਨ ਹਸਪਤਾਲ ਪਹੁੰਚੇ।
ਉਧਰ ਦੂਜੇ ਪਾਸੇ ਜਾਣਕਾਰੀ ਮੁਤਾਬਕ ਕੁਲਵੰਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕੁਲਵੰਤ ਸਿੰਘ ਦੇ ਹੱਕ ਵਿੱਚ ਅਕਾਲੀ ਦਲ ਪਾਰਟੀ ਵੱਲੋਂ ਰੋਡ ਜਾਮ ਕਰ ਦਿੱਤਾ ਗਿਆ। ਅਕਾਲੀ ਦਲ ਵਰਕਰਾਂ ਨੇ ਕਿਹਾ ਕਿ ਸਾਡੇ ‘ਤੇ ਜੋ ਦੋਸ਼ ਲਗਾਏ ਗਏ ਹਨ ਸਾਰੇ ਹੀ ਬੇਬੁਨਿਆਦ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h